Saturday, September 23, 2023

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਚ ਪਾਏ 119 ਕਰੋੜ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ Bram Shankar Jimpa ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ Farmers ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।


ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। 

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। 

      ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। 

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ। 

----------

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...