Thursday, September 21, 2023

ਪਰਾਲੀ ਸਾੜੀ ਤਾਂ ਅਸਲਾ ਲਾਇਸੈਂਸ ਹੋ ਜਾਵੇਗਾ ਰੱਦ

ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟੇ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੀ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।


ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। 

ਜਿ਼ਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਇਸ ਲਈ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੇ।


No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...