—ਮੁੜ ਕੀਤੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ
—ਕਿਹਾ, ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ
ਫਾਜਿਲ਼ਕਾ, 9 ਨਵੰਬਰ
ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਕਾਰਨ ਕਿਸਾਨਾਂ ਦੀਆਂ ਜਮੀਨਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ Deputy Commissioner ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ SSP ਸ: ਮਨਜੀਤ ਸਿੰਘ ਢੇਸੀ ਦੋਨੋਂ ਅੱਜ ਕਿਸਾਨਾਂ ਦੇ ਖੇਤਾਂ ਵਿਚ ਪਹੁੰਚੇ ਅਤੇ ਦੋਨਾਂ ਅਧਿਕਾਰੀਆਂ ਨੇ ਥਾਂ ਥਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਦੌਰਾਨ ਜਿੱਥੇ ਕਿਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਜਾਂ ਪਰਾਲੀ ਦੀਆਂ ਗੱਠਾਂ Bales of Paddy Stubble ਬਣਾ ਕੇ ਉਸਦੀ ਰਹਿੰਦ ਖੁਹੰਦ ਨੂੰ ਅੱਗ ਲਗਾਈ ਗਈ ਸੀ ਉੁਥੇ ਮੌਕੇ ਤੇ ਹੀ ਇੰਨ੍ਹਾਂ ਅਧਿਕਾਰੀਆਂ ਨੇ ਇਹ ਅੱਗ ਬੁਝਵਾਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲਾ ਪ੍ਰਦੁਸ਼ਣ ਤਾਂ ਇਕ ਵੱਖਰਾ ਵਿਸ਼ਾ ਹੈ ਪਰ ਅਸਲ ਵਿਚ ਪਰਾਲੀ ਸਾੜ ਕੇ ਕਿਸਾਨ ਆਪਣਾ ਸਭ ਤੋਂ ਵੱਡਾ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਕੇ ਕਿਸਾਨ ਆਪਣੀ ਜਮੀਨ ਦੇ ਪੋਸ਼ਕ ਤੱਤ ਸਾੜ Soil Fertility ਰਿਹਾ ਹੈ ਜਿਸ ਨਾਲ ਜਮੀਨ ਲਗਾਤਾਰ ਬੰਜਰ ਹੁੰਦੀ ਜਾ ਰਹੀ ਹੈ। ਇਸ ਲਈ ਕਿਸਾਨ ਨੂੰ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਪਰਾਲੀ ਸਾੜਨੀ ਬੰਦ ਕਰਨੀ ਹੀ ਪਵੇਗੀ ਅਤੇ ਨਾਲ ਹੀ ਇਸ ਨੂੰ ਜਮੀਨ ਵਿਚ ਮਿਲਾ ਕੇ ਕਣਕ ਦੀ ਬਿਜਾਈ Wheat Sowing ਕਰਨੀ ਪਵੇਗੀ ਤਾਂ ਜੋ ਜਮੀਨ ਦਾ ਕਾਰਬਨਿਕ ਮਾਦਾ ਵਧੇ ਅਤੇ ਜਮੀਨ ਉਪਜਾਊ ਬਣੇ।
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਇਸ ਮੌਕੇ ਕਿਸਾਨਾਂ ਨੂੰ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਵੀ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਹਨ ਅਤੇ ਜੇਕਰ ਕੋਈ ਨਿਯਮਾਂ ਦਾ ਉਲੰਘਣ ਕਰਕੇ ਪਰਾਲੀ ਨੂੰ ਅੱਗ ਲਗਾਏਗਾ ਤਾਂ ਮਜਬੂਰੀ ਵਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਫਾਜਿ਼ਲਕਾ ਜਲਾਲਾਬਾਦ ਰੋਡ ਤੇ ਪੈਂਦੇ ਪਿੰਡਾਂ ਤੋਂ ਇਲਾਵਾ ਪਿੰਡ, ਬਾਧਾ, ਝੁੱਗੇ ਗੁਲਾਬ ਸਿੰਘ, ਬਹਿਕ ਖਾਸ ਦਾ ਵੀ ਦੌਰਾ ਕੀਤਾ। ਪਿੰਡ ਬਹਿਕ ਖਾਸ ਵਿਚ ਮੌਕੇ ਤੇ ਫਾਇਰ ਬ੍ਰੀਗੇਡ ਬੁਲਾ ਕੇ ਡੀਸੀ ਅਤੇ ਐਸਐਸਪੀ ਨੇ ਕੋਲ ਖੜ੍ਹ ਕੇ ਖੇਤ ਨੂੰ ਲੱਗੀ ਅੱਗ ਬੁਝਵਾਈ।
ਜਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ Supreme Court ਨੇ ਕਿਹਾ ਸੀ ਕਿ ਜਿਸ ਕਿਸੇ ਇਲਾਕੇ ਵਿਚ ਪਰਾਲੀ ਸੜੇਗੀ Stubble Burning ਉਸ ਇਲਾਕੇ ਦੇ ਐਸਐਚਓ SHO ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ, ਜਿਸਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਲਗਾਤਾਰ ਖੇਤਾਂ ਦੇ ਦੌਰੇ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਹ ਟੀਮਾਂ ਪਿੰਡਾਂ ਅਤੇ ਖੇਤਾਂ ਦਾ ਦੌਰਾ ਕਰ ਰਹੀਆਂ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ , ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਅਤੇ ਹਰਪ੍ਰੀਤ ਕੌਰ ਵੀ ਹਾਜਰ ਸਨ।
No comments:
Post a Comment