*ਗੱਤਾ ਫੈਕਟਰੀ ਵਿਚ ਪਰਾਲੀ ਵਰਤ ਕੇ ਚੋਖੀ ਕਮਾਈ ਕਰ ਰਿਹੈ ਸੁਰਿੰਦਰ ਸਿੰਘ*
Only Agriculture
All about Agriculture, Horticulture and Animal Husbandry and Information about Govt schemes for Farmers
Sunday, October 18, 2026
ਧਨੌਲਾ ਦੇ ਨੌਜਵਾਨ ਨੇ ਪਰਾਲੀ ਪ੍ਰਬੰਧਨ ਬਦੌਲਤ ਲਿਖੀ ਸਫਲਤਾ ਦੀ ਇਬਾਰਤ
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ
* ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਾਰਕਫੈੱਡ ਦੇ ਗਲੋਬਲ ਪੱਧਰ 'ਤੇ ਪਸਾਰ ਨਾਲ ਕਿਸਾਨਾਂ, ਫੂਡ ਪ੍ਰੋਸੈਸਰਾਂ ਅਤੇ ਬਰਾਮਦਕਾਰਾਂ ਲਈ ਖੁੱਲ੍ਹਣਗੇ ਨਵੇਂ ਰਾਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵੈਲਿਊ ਐਡੀਸ਼ਨ ਅਤੇ ਮਜ਼ਬੂਤ ਬ੍ਰਾਂਡਿੰਗ ਰਾਹੀਂ ਪੰਜਾਬ ਦੀ ਖੇਤੀਬਾੜੀ ਤਾਕਤ ਗਲੋਬਲ ਮਾਰਕੀਟ ਤੱਕ ਪਹੁੰਚਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਾਰਕਫੈੱਡ, ਵੇਰਕਾ ਅਤੇ ਪੰਜਾਬ ਐਗਰੋ ਨੇ 'ਪੰਜਾਬ ਮਾਰਟ' ਅਧੀਨ ਪੰਜਾਬ ਦੀ ਫੂਡ ਪ੍ਰੋਸੈਸਿੰਗ ਸਮਰੱਥਾ ਦਾ ਕੀਤਾ ਪ੍ਰਦਰਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਏ.ਐਲ. ਪੈਰਿਸ' ਫੂਡ ਪ੍ਰਦਰਸ਼ਨੀ ਦੌਰਾਨ ਇੰਡੀਆ ਪਵੇਲੀਅਨ ਵਿਖੇ ਮਾਰਕਫੈੱਡ ਦੇ ਸਟਾਲ ਦਾ ਕੀਤਾ ਉਦਘਾਟਨ, ਪੰਜਾਬ ਦੇ ਪ੍ਰਮੁੱਖ ਬ੍ਰਾਂਡਾਂ ਦਾ ਕੀਤਾ ਪ੍ਰਦਰਸ਼ਨ
ਪੈਰਿਸ, 18 ਅਕਤੂਬਰ
ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ ਦੀਆਂ ਪ੍ਰਦਰਸ਼ਨੀਆਂ ਵਿੱਚੋਂ ਇੱਕ 'ਐਸ.ਆਈ.ਏ.ਐਲ. ਪੈਰਿਸ 2026' (ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸ਼ਨ) ਵਿਖੇ ਮਾਰਕਫੈੱਡ (ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ) ਦੇ ਪ੍ਰਮੁੱਖ ਬ੍ਰਾਂਡ 'ਸੋਹਣਾ' ਅਧੀਨ ਦੋ ਨਵੇਂ ਉਤਪਾਦ—'ਕੈਨਡ ਚਿੱਟੇ ਛੋਲੇ' ਅਤੇ 'ਕੈਨਡ ਰਾਜਮਾਂਹ' ਲਾਂਚ ਕੀਤੇ ਹਨ।
ਪੈਰਿਸ ਗਏ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਇੰਡੀਆ ਪਵੇਲੀਅਨ ਦਾ ਦੌਰਾ ਕੀਤਾ ਅਤੇ ਮਾਰਕਫੈੱਡ ਦੇ ਪ੍ਰਦਰਸ਼ਨੀ ਸਟਾਲ ਦਾ ਉਦਘਾਟਨ ਕੀਤਾ, ਜਿੱਥੇ ਪੰਜਾਬ ਦੇ ਖੇਤੀਬਾੜੀ ਵਿਰਸੇ, ਫੂਡ ਪ੍ਰੋਸੈਸਿੰਗ ਸਮਰੱਥਾਵਾਂ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੇ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸਪਲਾਇਰ ਵਜੋਂ ਉੱਭਰਨ ਦੀਆਂ ਸੰਭਾਵਨਾਵਾਂ ਨੂੰ ਦਰਸਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਪੰਜਾਬ ਦੇ ਕਿਸਾਨਾਂ ਅਤੇ ਸਹਿਕਾਰੀ ਸੰਸਥਾਵਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਅੱਜ ਅੰਤਰਰਾਸ਼ਟਰੀ ਫੂਡ ਪ੍ਰਦਰਸ਼ਨੀ 'ਐਸ.ਆਈ.ਏ.ਐਲ. ਪੈਰਿਸ' ਵਿਖੇ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ ਕੀਤਾ ਅਤੇ ਸਾਡੇ 'ਸੋਹਣਾ' ਬ੍ਰਾਂਡ ਅਧੀਨ ਦੋ ਨਵੇਂ ਉਤਪਾਦ ਲਾਂਚ ਕੀਤੇ। ਹੁਣ ਦੁਨੀਆ ਭਰ ਵਿੱਚ ਬੈਠੇ ਲੋਕ ਪੰਜਾਬ ਦੇ ਖਾਣ ਲਈ ਤਿਆਰ-ਬਰ-ਤਿਆਰ ‘ਚਿੱਟੇ ਛੋਲੇ' ਅਤੇ 'ਰਾਜਮਾਂਹ' ਦੇ ਸੁਆਦ ਦਾ ਆਨੰਦ ਮਾਣ ਸਕਣਗੇ। ਸਾਡਾ ਉਦੇਸ਼ ਪੰਜਾਬ ਦੇ ਸ਼ੁੱਧ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਮਾਰਕੀਟ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਪੰਜਾਬੀ ਉਤਪਾਦ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਣ। ਇਨਕਲਾਬ ਜ਼ਿੰਦਾਬਾਦ।”
ਇਨ੍ਹਾਂ ਦੋ ਨਵੇਂ ਉਤਪਾਦਾਂ ਦੀ ਲਾਂਚਿੰਗ ਮਾਰਕਫੈੱਡ ਦੇ ਤਿਆਰ-ਬਰ-ਤਿਆਰ ਡੱਬਾਬੰਦ ਖੁਰਾਕੀ ਵਸਤੂਆਂ ਦੇ ਪੋਰਟਫੋਲੀਓ ਦੇ ਵਿਸਤਾਰ ਨੂੰ ਦਰਸਾਉਂਦੀ ਹੈ। ਇਹ ਅੰਤਰਰਾਸ਼ਟਰੀ ਪੱਧਰ 'ਤੇ ਸੁਵਿਧਾਜਨਕ ਭੋਜਨ ਉਤਪਾਦਾਂ ਦੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੀ ਖੇਤੀਬਾੜੀ ਉਪਜ ਨੂੰ ਨਵੀਆਂ ਮੰਡੀਆਂ ਤੱਕ ਪਹੁੰਚਾਉਣ ਦੇ ਮੌਕੇ ਪੈਦਾ ਕਰਦੀ ਹੈ। ਇਹ ਉਤਪਾਦ ਮਾਰਕਫੈੱਡ ਦੇ ਸੋਹਣਾ ਬ੍ਰਾਂਡ ਅਧੀਨ ਪਹਿਲਾਂ ਤੋਂ ਮੌਜੂਦ ਪੰਜਾਬੀ 'ਰੈਡੀ-ਟੂ-ਈਟ' ਪਕਵਾਨਾਂ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਦੀ ਲੜੀ ਨੂੰ ਹੋਰ ਮਜ਼ਬੂਤ ਕਰਦੇ ਹਨ। ਇਹ ਪਹਿਲਕਦਮੀ ਰਵਾਇਤੀ ਖੇਤੀਬਾੜੀ ਉਤਪਾਦਨ ਤੋਂ ਅੱਗੇ ਵਧ ਕੇ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਆਧੁਨਿਕ ਪੈਕੇਜਿੰਗ, ਬ੍ਰਾਂਡਿੰਗ ਅਤੇ ਬਰਾਮਦ-ਮੁਖੀ ਨਿਰਮਾਣ 'ਤੇ ਸੂਬਾ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੀ ਹੈ।
ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਾਰਕਫੈੱਡ, ਮਿਲਕਫੈੱਡ (ਜੋ ਵੇਰਕਾ ਬ੍ਰਾਂਡ ਅਧੀਨ ਆਪਣੇ ਉਤਪਾਦ ਵੇਚਦਾ ਹੈ) ਅਤੇ ਪੰਜਾਬ ਐਗਰੋ ਦੀ ਭੂਮਿਕਾ 'ਤੇ ਚਾਨਣਾ ਪਾਇਆ। 'ਐਸ.ਆਈ.ਏ.ਐਲ. ਪੈਰਿਸ 2026' ਵਿਖੇ 'ਪੰਜਾਬ ਮਾਰਟ' ਅਧੀਨ ਇਨ੍ਹਾਂ ਉਤਪਾਦਾਂ ਨੂੰ ਸਾਂਝੇ ਤੌਰ 'ਤੇ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੀਆਂ ਦੋ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਅਤੇ ਸੂਬਾ ਸਰਕਾਰ ਦੇ ਇਕ ਅਦਾਰੇ ਨੂੰ ਸਾਂਝੇ ਅੰਤਰਰਾਸ਼ਟਰੀ ਮੰਚ 'ਤੇ ਲਿਆਉਂਦਾ ਹੈ। ਇਹ ਪਹਿਲਕਦਮੀ ਖੇਤੀਬਾੜੀ ਉਪਜ ਲਈ ਮਾਰਕੀਟ ਪਹੁੰਚ ਵਿੱਚ ਸੁਧਾਰ ਕਰਨ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਫੂਡ ਪ੍ਰੋਸੈਸਿੰਗ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੁਨਾਫ਼ਾ ਯਕੀਨੀ ਬਣਾਉਣ ਲਈ ਸੂਬੇ ਦੇ ਯਤਨਾਂ ਨੂੰ ਦਰਸਾਉਂਦੀ ਹੈ।
ਮਾਰਕਫੈੱਡ ਦੇ ਸਟਾਲ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸਾਡਾ ਵਿਜ਼ਨ ਇਸ ਨੂੰ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦਾਂ, ਵੈਲਿਊ-ਐਡਿਡ ਖੇਤੀਬਾੜੀ ਅਤੇ ਆਧੁਨਿਕ ਨਿਰਮਾਣ ਲਈ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕੇਂਦਰ ਬਣਾਉਣਾ ਹੈ। ਸਾਡੇ ਕਿਸਾਨਾਂ, ਉੱਦਮੀਆਂ ਅਤੇ ਉਦਯੋਗਾਂ ਵਿੱਚ ਅੰਤਰਰਾਸ਼ਟਰੀ ਮੰਡੀਆਂ ਵਿੱਚ ਮੁਕਾਬਲਾ ਕਰਨ ਦੀ ਬੇਹੱਦ ਸਮਰੱਥਾ ਹੈ। 'ਐਸ.ਆਈ.ਏ.ਐਲ. ਪੈਰਿਸ' ਵਰਗੀਆਂ ਪਹਿਲਕਦਮੀਆਂ ਰਾਹੀਂ ਅਸੀਂ ਪੰਜਾਬ ਦੇ ਉਤਪਾਦਾਂ ਲਈ ਨਵੇਂ ਰਾਹ ਖੋਲ੍ਹ ਰਹੇ ਹਾਂ, ਗਲੋਬਲ ਵਪਾਰਕ ਸਾਂਝ ਪੈਦਾ ਕਰ ਰਹੇ ਹਾਂ ਅਤੇ ਸਾਡੇ ਲੋਕਾਂ ਲਈ ਅੰਤਰਰਾਸ਼ਟਰੀ ਮੌਕਿਆਂ ਨੂੰ ਨੇੜੇ ਲਿਆ ਰਹੇ ਹਾਂ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸਾਡਾ ਵਿਜ਼ਨ ਸੂਬੇ ਦੀ ਖੇਤੀ ਉਪਜ ਅਤੇ ਰਵਾਇਤੀ ਖੁਰਾਕੀ ਵਸਤਾਂ ਨੂੰ ਦੁਨੀਆ ਭਰ ਦੇ ਖਪਤਕਾਰਾਂ ਤੱਕ ਪਹੁੰਚਾਉਣਾ ਹੈ। ਵੈਲਿਊ ਐਡੀਸ਼ਨ, ਆਧੁਨਿਕ ਫੂਡ ਪ੍ਰੋਸੈਸਿੰਗ, ਗੁਣਵੱਤਾ ਵਾਲੀ ਪੈਕੇਜਿੰਗ ਅਤੇ ਮਜ਼ਬੂਤ ਗਲੋਬਲ ਮਾਰਕੀਟ ਲਿੰਕੇਜ ਨੂੰ ਉਤਸ਼ਾਹਿਤ ਕਰ ਕੇ ਸਾਡਾ ਉਦੇਸ਼ ਸਾਡੇ ਕਿਸਾਨਾਂ, ਸਹਿਕਾਰੀ ਸੰਸਥਾਵਾਂ, ਉੱਦਮੀਆਂ ਅਤੇ ਬਰਾਮਦਕਾਰਾਂ ਲਈ ਵੱਡੇ ਮੌਕੇ ਪੈਦਾ ਕਰਨਾ ਹੈ। 'ਐਸ.ਆਈ.ਏ.ਐਲ. ਪੈਰਿਸ' ਵਿੱਚ ਸਾਡੀ ਭਾਗੀਦਾਰੀ ਪੰਜਾਬ ਦੇ ਅਮੀਰ ਖੇਤੀਬਾੜੀ ਵਿਰਸੇ ਨੂੰ ਦਰਸਾਉਣ, ਸਾਡੇ ਘਰੇਲੂ ਬ੍ਰਾਂਡਾਂ ਦੀ ਪਹੁੰਚ ਦਾ ਵਿਸਤਾਰ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਪੰਜਾਬ ਦਾ ਸੁਆਦ ਅਤੇ ਗੁਣਵੱਤਾ ਦੁਨੀਆ ਭਰ ਦੇ ਘਰਾਂ ਤੱਕ ਪਹੁੰਚੇ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੀ ਅੰਤਰਰਾਸ਼ਟਰੀ ਪੱਧਰ 'ਤੇ ਇਹ ਪਹੁੰਚ, ਜਿਸ ਵਿੱਚ 'ਐਸ.ਆਈ.ਏ.ਐਲ. ਪੈਰਿਸ 2026' ਵਿਖੇ ਦੋ ਨਵੇਂ ਸੋਹਣਾ ਉਤਪਾਦਾਂ ਦੀ ਲਾਂਚਿੰਗ ਅਤੇ 'ਪੰਜਾਬ ਮਾਰਟ' ਅਧੀਨ ਸਾਂਝੀ ਪ੍ਰਦਰਸ਼ਨੀ ਸ਼ਾਮਲ ਹੈ, ਦਾ ਉਦੇਸ਼ ਸੂਬੇ ਦੀਆਂ ਖੇਤੀਬਾੜੀ ਤਾਕਤਾਂ ਅਤੇ ਵੈਲਿਊ-ਐਡਿਡ ਫੂਡ ਉਤਪਾਦਾਂ ਨੂੰ ਅੰਤਰਰਾਸ਼ਟਰੀ ਮੰਡੀਆਂ ਨਾਲ ਜੋੜਨਾ, ਟਿਕਾਊ ਆਰਥਿਕ ਮੌਕੇ ਪੈਦਾ ਕਰਨਾ, ਬਰਾਮਦ ਨੂੰ ਉਤਸ਼ਾਹਿਤ ਕਰਨਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।
ਪ੍ਰਦਰਸ਼ਨੀ ਵਿੱਚ ਮਾਰਕਫੈੱਡ ਦੀ ਭਾਗੀਦਾਰੀ ਪੰਜਾਬ ਦੇ ਸਹਿਕਾਰੀ ਫੂਡ ਪ੍ਰੋਸੈਸਿੰਗ ਖੇਤਰ ਦੀ ਵਧਦੀ ਅੰਤਰਰਾਸ਼ਟਰੀ ਸਮਰੱਥਾ ਨੂੰ ਦਰਸਾਉਂਦੀ ਹੈ। 21,248 ਕਰੋੜ ਤੋਂ ਰੁਪਏ ਵੱਧ (ਲਗਪਗ 2.26 ਅਰਬ ਅਮਰੀਕੀ ਡਾਲਰ ਦੇ ਬਰਾਬਰ) ਦੇ ਟਰਨਓਵਰ ਨਾਲ ਇਹ ਅਦਾਰਾ ਪੰਜਾਬ ਦੇ ਲਗਪਗ 20 ਲੱਖ ਕਿਸਾਨਾਂ ਦੇ ਹਿੱਤਾਂ ਦੀ ਸਿੱਧੀ ਨੁਮਾਇੰਦਗੀ ਅਤੇ ਸੇਵਾ ਕਰਦਾ ਹੈ। ਸੂਬੇ ਵਿੱਚ ਆਪਣੇ ਨਿਰਮਾਣ ਅਤੇ ਪ੍ਰੋਸੈਸਿੰਗ ਆਧਾਰ ਰਾਹੀਂ ਮਾਰਕਫੈੱਡ ਆਪਣੇ 'ਸੋਹਣਾ' ਬ੍ਰਾਂਡ ਅਧੀਨ ਖੇਤੀਬਾੜੀ ਅਤੇ ਭੋਜਨ ਉਤਪਾਦਾਂ ਦੀ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਬ੍ਰਾਂਡਿੰਗ ਅਤੇ ਗਲੋਬਲ ਮਾਰਕੀਟਿੰਗ ਕਰਦਾ ਹੈ।
'ਐਸ.ਆਈ.ਏ.ਐਲ. ਪੈਰਿਸ' ਵਿਖੇ ਪ੍ਰਦਰਸ਼ਿਤ ਉਤਪਾਦਾਂ ਦੀ ਲੜੀ ਵਿੱਚ ਖਾਣ ਲਈ ਤਿਆਰ ਪੰਜਾਬੀ ਪਕਵਾਨ ਜਿਵੇਂ ਕਿ ਸਰ੍ਹੋਂ ਦਾ ਸਾਗ, ਦਾਲ ਮਖਣੀ, ਰਾਜਮਾਂਹ, ਕੜੀ ਪਕੌੜਾ, ਅੰਮ੍ਰਿਤਸਰੀ ਛੋਲੇ ਅਤੇ ਹੋਰ ਰਵਾਇਤੀ ਪਕਵਾਨ ਸ਼ਾਮਲ ਹਨ। ਮਾਰਕਫੈੱਡ ਦੇ ਉਤਪਾਦ ਪ੍ਰੀਜ਼ਰਵੇਟਿਵ-ਮੁਕਤ, ਸੁਵਿਧਾਜਨਕ ਅਤੇ ਸਿਰਫ਼ ਗਰਮ ਕਰ ਕੇ ਖਾਣ ਲਈ ਤਿਆਰ ਕੀਤੇ ਗਏ ਹਨ, ਜੋ ਵਿਦੇਸ਼ੀ ਖਪਤਕਾਰਾਂ ਤੱਕ ਅਸਲੀ ਪੰਜਾਬੀ ਖਾਣੇ ਦਾ ਸੁਆਦ ਪਹੁੰਚਾਉਂਦੇ ਹਨ। ਇਸ ਪੋਰਟਫੋਲੀਓ ਵਿੱਚ ਸੋਹਣਾ ਕੱਚੀ ਘਾਣੀ ਸਰ੍ਹੋਂ ਦਾ ਤੇਲ, ਰਵਾਇਤੀ ਆਚਾਰ, ਮੁਰੱਬੇ, ਆਂਵਲਾ ਜੂਸ, ਐਲੋਵੇਰਾ ਜੂਸ, ਆਂਵਲਾ ਕੈਂਡੀ, ਸ਼ੱਕਰ ਅਤੇ ਹੋਰ ਵੈਲਿਊ-ਐਡਿਡ ਉਤਪਾਦ ਵੀ ਸ਼ਾਮਲ ਹਨ।
ਦੋ ਨਵੇਂ ਲਾਂਚ ਕੀਤੇ ਗਏ ਡੱਬਾਬੰਦ ਉਤਪਾਦ ਇਸ ਲੜੀ ਵਿੱਚ ਹੋਰ ਵਾਧਾ ਕਰਦੇ ਹਨ। ਆਪਣੇ ਉਤਪਾਦ ਪੋਰਟਫੋਲੀਓ ਵਿੱਚ ਵੰਨ-ਸੁਵੰਨਤਾ ਲਿਆ ਕੇ ਮਾਰਕਫੈੱਡ ਦਾ ਉਦੇਸ਼ ਅੰਤਰਰਾਸ਼ਟਰੀ ਫੂਡ ਮਾਰਕੀਟ ਵਿੱਚ ਆਪਣੀ ਮੌਜੂਦਗੀ ਦਾ ਵਿਸਤਾਰ ਕਰਨਾ, ਨਵੇਂ ਦਰਾਮਦਕਾਰਾਂ ਅਤੇ ਡਿਸਟ੍ਰੀਬਿਊਟਰਾਂ ਨਾਲ ਜੁੜਨਾ ਅਤੇ 'ਸੋਹਣਾ' ਨੂੰ ਅਸਲੀ ਪੰਜਾਬੀ ਅਤੇ ਭਾਰਤੀ ਖੁਰਾਕੀ ਵਸਤਾਂ ਲਈ ਇੱਕ ਮਾਨਤਾ ਪ੍ਰਾਪਤ ਬ੍ਰਾਂਡ ਵਜੋਂ ਸਥਾਪਿਤ ਕਰਨਾ ਹੈ।
ਮਾਰਕਫੈੱਡ ਪਹਿਲਾਂ ਹੀ ਮੱਧ ਪੂਰਬ, ਕੈਨੇਡਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਸਮੇਤ 20 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਭੇਜ ਰਿਹਾ ਹੈ। 'ਐਸ.ਆਈ.ਏ.ਐਲ. ਪੈਰਿਸ' ਵਿੱਚ ਭਾਗੀਦਾਰੀ ਦਾ ਉਦੇਸ਼ ਖਰੀਦਦਾਰਾਂ, ਡਿਸਟ੍ਰੀਬਿਊਟਰਾਂ ਅਤੇ ਸੰਭਾਵੀ ਵਪਾਰਕ ਭਾਈਵਾਲਾਂ ਨਾਲ ਜੁੜ ਕੇ ਇਸ ਅੰਤਰਰਾਸ਼ਟਰੀ ਪਹੁੰਚ ਨੂੰ ਹੋਰ ਵਿਸ਼ਾਲ ਕਰਨਾ ਹੈ। ਇਹ ਪ੍ਰਦਰਸ਼ਨੀ ਭਾਰਤ ਤੋਂ ਖੁਰਾਕੀ ਵਸਤਾਂ ਪ੍ਰਾਪਤ ਕਰਨ ਦੀਆਂ ਚਾਹਵਾਨ ਵਿਦੇਸ਼ੀ ਕੰਪਨੀਆਂ ਲਈ ਕੰਟਰੈਕਟ ਮੈਨੂਫੈਕਚਰਿੰਗ ਅਤੇ ਪ੍ਰਾਈਵੇਟ-ਲੇਬਲ ਉਤਪਾਦਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦਾ ਮੌਕਾ ਵੀ ਦਿੰਦੀ ਹੈ।
ਮਾਰਕਫੈੱਡ ਕੋਲ ਡੱਬਾਬੰਦ ਸਰ੍ਹੋਂ ਦੇ ਸਾਗ ਅਤੇ ਹੋਰ ‘ਰੈਡੀ-ਟੂ-ਈਟ’ ਉਤਪਾਦਾਂ ਲਈ 2,700 ਮੀਟ੍ਰਿਕ ਟਨ ਅਤੇ ਸ਼ਹਿਦ ਲਈ 3,000 ਮੀਟ੍ਰਿਕ ਟਨ ਦੀ ਸਾਲਾਨਾ ਪ੍ਰੋਸੈਸਿੰਗ ਸਮਰੱਥਾ ਹੈ। ਅਦਾਰਾ ਅੰਤਰਰਾਸ਼ਟਰੀ ਖਰੀਦਦਾਰਾਂ ਲਈ ਪ੍ਰਾਈਵੇਟ-ਲੇਬਲ ਮੈਨੂਫੈਕਚਰਿੰਗ ਵਾਸਤੇ ਆਪਣੀ ਵਾਧੂ ਸਮਰੱਥਾ ਦੀ ਵਰਤੋਂ ਕਰਨ ਦਾ ਇਰਾਦਾ ਰੱਖਦਾ ਹੈ, ਜਿਸ ਨਾਲ ਬਰਾਮਦ ਵਧੇ ਅਤੇ ਗਲੋਬਲ ਸਪਲਾਈ ਚੇਨਾਂ ਨਾਲ ਡੂੰਘੇ ਤਾਲਮੇਲ ਦਾ ਇੱਕ ਹੋਰ ਰਾਹ ਖੁੱਲ੍ਹੇ।
ਉਤਪਾਦਾਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਪੰਜਾਬ ਦੇ ਵਫ਼ਦ ਨੇ ਫਰਾਂਸ ਵਿੱਚ ਭਾਰਤੀ ਸਫ਼ਾਰਤਖ਼ਾਨੇ ਦੇ ਸਹਿਯੋਗ ਨਾਲ ਵਪਾਰਕ ਮੁਲਾਕਾਤਾਂ ਰਾਹੀਂ ਫਰਾਂਸ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਮੁੱਖ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦੀਆਂ ਕੰਪਨੀਆਂ ਨਾਲ ਵੀ ਗੱਲਬਾਤ ਕੀਤੀ। ਇਹ ਚਰਚਾ ਪੰਜਾਬ ਦੇ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਲਈ ਨਵੀਆਂ ਮੰਡੀਆਂ ਦੀ ਪਛਾਣ ਕਰਨ, ਅੰਤਰਰਾਸ਼ਟਰੀ ਸੋਰਸਿੰਗ ਜ਼ਰੂਰਤਾਂ ਨੂੰ ਸਮਝਣ, ਖਰੀਦਦਾਰ-ਸਪਲਾਇਰ ਨੈੱਟਵਰਕ ਵਿਕਸਿਤ ਕਰਨ ਅਤੇ ਲੰਬੇ ਸਮੇਂ ਦੇ ਵਪਾਰਕ ਸਬੰਧਾਂ ਦੀ ਪੜਚੋਲ ਕਰਨ 'ਤੇ ਕੇਂਦਰਿਤ ਸੀ। ਪੰਜਾਬ ਦੇ ਬਰਾਮਦਕਾਰਾਂ ਦੀ ਮੁਕਾਬਲੇਬਾਜ਼ੀ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਫੂਡ ਪ੍ਰੋਸੈਸਿੰਗ ਟੈਕਨਾਲੋਜੀ, ਕੋਲਡ-ਚੇਨ ਇਨਫਰਾਸਟ੍ਰਕਚਰ, ਪੈਕੇਜਿੰਗ, ਲੌਜਿਸਟਿਕਸ ਅਤੇ ਅੰਤਰਰਾਸ਼ਟਰੀ ਡਿਸਟ੍ਰੀਬਿਊਸ਼ਨ ਵਿੱਚ ਮੌਜੂਦ ਸੰਭਾਵਨਾਵਾਂ ਦੀ ਵੀ ਪੜਚੋਲ ਕੀਤੀ ਗਈ।
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ
ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ
Saturday, October 17, 2026
ਜੋਧਪੁਰ ਦੀ 28 ਸਾਲਾ ਅਮਨਦੀਪ ਕੌਰ ਨੇ ਡੇਅਰੀ ਖੇਤਰ ਵਿਚ ਕਾਇਮ ਕੀਤੀ ਮਿਸਾਲ
*4 ਗਾਵਾਂ ਤੋਂ ਸ਼ੁਰੂਆਤ ਕਰਕੇ 50 ਪਸ਼ੂਆਂ ਦਾ ਡੇਅਰੀ ਫਾਰਮ ਸਫਲਤਾ ਪੂਰਵਕ ਚਲਾ ਰਹੀ ਹੈ ਅਮਨਦੀਪ*
Friday, October 16, 2026
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਮੇਲਾ ਕਰਵਾਇਆ, ਪਰਾਲੀ ਪ੍ਰਬੰਧਨ 'ਤੇ ਦਿੱਤਾ ਗਿਆ ਜ਼ੋਰ
ਅਬੋਹਰ, 16 ਅਕਤੂਬਰ
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀ ਚੈਕਿੰਗ, ਬਿਨਾਂ ਟੈਗਿੰਗ ਖਾਦ ਦੇਣ ਅਤੇ ਪੀ.ਓ.ਐਸ. ਮਸ਼ੀਨ ਰਾਹੀਂ ਹੀ ਬਿਲ ਦੇਣ ਦੀ ਸਖ਼ਤ ਹਦਾਇਤ
ਅਬੋਹਰ /ਫਾਜ਼ਿਲਕਾ, 16 ਅਕਤੂਬਰ 2026
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ
700 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਉੱਦਮੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
Thursday, October 15, 2026
ਡੇਅਰੀ ਵਿਕਾਸ ਵਿਭਾਗ ਵੱਲੋਂ 2 ਨਵੰਬਰ ਤੋਂ ਚਤਾਮਲੀ ਵਿਖੇ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ
18 ਤੋਂ 55 ਸਾਲ ਉਮਰ ਵਰਗ ਦੇ ਜ਼ਿਲ੍ਹਾ ਵਾਸੀ ਸਿਖਲਾਈ ਲਈ ਕਰ ਸਕਦੇ ਹਨ ਸੰਪਰਕ
ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਉਹਿ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਿਆਰ ਕਰਕੇ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
Wednesday, October 14, 2026
ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ
ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰ ਖੇਤਰ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ
ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲੇ ਪੜ੍ਹੇ ਲਿਖੇ, ਸੂਝਵਾਨ ਤੇ ਸਟੇਟ ਅਵਾਰਡੀ ਗੁਰਪ੍ਰੀਤ ਸਿੰਘ ਦੀ ਕਹਾਣੀ
ਕਿਹਾ, 6 ਸਾਲਾਂ ਤੋਂ ਖੇਤਾਂ ਵਿੱਚ ਵਾਹ ਕੇ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਕਰ ਰਿਹੈ ਨਿਪਟਾਰਾ
ਕੇਵੀਕੇ ਰੋਪੜ ਵੱਲੋਂ 20 ਪੇਂਡੂ ਲੜਕੀਆਂ ਨੂੰ ਰਵਾਇਤੀ ਮਿਠਾਈਆਂ ਬਣਾਉਣ ਦੀ ਸਿਖਲਾਈ, ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹੇ
ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਰਾਹੀਂ ਰਵਾਇਤੀ ਮਿਠਾਈਆਂ ਤੇ ਨਮਕੀਨ ਪਕਵਾਨ ਤਿਆਰ ਕਰਨ ਦੇ ਸਿਖਾਏ ਗੁਰ
Tuesday, October 13, 2026
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ
ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ
ਸਰਕਾਰ ਕਾਨੂੰਨੀ ਪ੍ਰਕਿਰਿਆ ਰਾਹੀਂ ਕਿਸਾਨਾਂ 'ਤੇ ਦਰਜ ਕੁਝ ਬਕਾਇਆ ਐਫ.ਆਈ.ਆਰਜ਼ ਰੱਦ ਕਰਵਾਉਣ ਲਈ ਜ਼ੋਰ ਪਾਵੇਗੀ: ਹਰਪਾਲ ਸਿੰਘ ਚੀਮਾ
‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ: ਹਰਪਾਲ ਸਿੰਘ ਚੀਮਾ
ਫ਼ਸਲਾਂ ਦੇ ਮੁਆਵਜ਼ੇ ਤੋਂ ਲੈ ਕੇ ਮੁਜ਼ਾਰਾ ਕਿਸਾਨਾਂ ਦੇ ਹੱਕਾਂ ਤੱਕ, ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰਾਖੀ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 13 ਅਕਤੂਬਰ, 2026:
ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ 'ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ 'ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।
ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ 'ਤੇ ਅਧਾਰਤ ਲੰਬੀ ਚਰਚਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ 'ਤੇ ਮਜ਼ਬੂਤ ਸਹਿਮਤੀ ਬਣੀ ਹੈ।"
ਕਿਸਾਨਾਂ ਨੂੰ ਪੰਜਾਬ ਦੀ ਖੇਤੀਬਾੜੀ ਅਤੇ ਸਮੁੱਚੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਮੰਨਦਿਆਂ ਵਿੱਤ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੀ ਉਨ੍ਹਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ, "ਯੂਨੀਅਨ ਦੀਆਂ ਮੰਗਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ, ਪ੍ਰਵਾਨ ਕੀਤੇ ਗਏ ਸਥਾਨਕ ਮਸਲਿਆਂ ਦੇ ਯੋਜਨਾਬੱਧ ਅਤੇ ਸਮਾਂਬੱਧ ਹੱਲ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਮਤੀ ਨਾਲ ਇੱਕ ਤੋਂ ਦੋ ਮਹੀਨਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।"
ਪਿਛਲੇ ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਦਰਜ ਬਕਾਇਆ ਐਫ.ਆਈ.ਆਰਜ਼ ਨਾਲ ਸਬੰਧਤ ਵਿਸ਼ੇਸ਼ ਮੰਗ 'ਤੇ ਬੋਲਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਵਿੱਚੋਂ ਵੱਡੀ ਗਿਣਤੀ ਕੇਸ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਵੱਖ-ਵੱਖ ਅਦਾਲਤਾਂ ਵਿੱਚ ਬਕਾਇਆ ਪਏ ਲਗਭਗ 13 ਤੋਂ 16 ਮਾਮਲਿਆਂ ਲਈ, ਸਰਕਾਰ ਨੇ ਇਨ੍ਹਾਂ ਨੂੰ ਜਲਦੀ ਵਾਪਸ ਲੈਣ ਲਈ ਇੱਕ ਰਣਨੀਤਕ, ਪੜਾਅਵਾਰ ਕਾਨੂੰਨੀ ਢਾਂਚਾ ਤਿਆਰ ਕੀਤਾ ਹੈ।"
ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਬਜਟ ਦੀ ਮੰਗ ਦੇ ਜਵਾਬ ਵਿੱਚ, ਵਿੱਤ ਮੰਤਰੀ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਜਾਰੀ ਹੈ।
ਮੀਟਿੰਗ ਦੌਰਾਨ ਮੁਜ਼ਾਰਾ ਕਿਸਾਨਾਂ ਦੇ ਮੁਆਵਜ਼ੇ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਉਨ੍ਹਾਂ ਕਾਸ਼ਤਕਾਰਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ 'ਤੇ ਬਹੁਤ ਹਮਦਰਦੀ ਵਾਲਾ ਰੁਖ ਅਪਣਾਇਆ ਗਿਆ, ਜੋ ਕਈ ਦਹਾਕਿਆਂ ਤੋਂ ਰਸਮੀ ਮਾਲਕੀ ਹੱਕਾਂ ਤੋਂ ਬਿਨਾਂ ਜ਼ਮੀਨ ਵਾਹ ਰਹੇ ਹਨ।
ਕੌਮੀ ਪੱਧਰ 'ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਸੂਬਾ ਸਰਕਾਰ ਦੇ ਦ੍ਰਿੜ ਸਟੈਂਡ ਦੀ ਪੁਸ਼ਟੀ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਕੋਲ ਬਕਾਇਆ ਪਏ ਖੇਤੀਬਾੜੀ ਦੇ ਸਾਰੇ ਵੱਡੇ ਮਸਲਿਆਂ 'ਤੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਜ਼ੋਰਦਾਰ ਢੰਗ ਨਾਲ ਬਹਿਸ ਕੀਤੀ ਜਾਵੇਗੀ।
ਉਨ੍ਹਾਂ ਕਿਹਾ, "ਭਗਵੰਤ ਮਾਨ ਸਰਕਾਰ ਨੇ ਕਾਰਪੋਰੇਟ ਏਕਾਧਿਕਾਰ ਦੇ ਖਿਲਾਫ ਸੂਬੇ ਦੇ ਖੇਤੀਬਾੜੀ ਖੇਤਰ ਦਾ ਲਗਾਤਾਰ ਬਚਾਅ ਕੀਤਾ ਹੈ।"
ਯੂਨੀਅਨ ਨਾਲ ਮਤਿਆਂ ਦੀਆਂ ਕਾਪੀਆਂ ਸਾਂਝੀਆਂ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਪਿਛਲੇ ਵਿਧਾਨ ਸਭਾ ਸੈਸ਼ਨਾਂ ਵਿੱਚ, ਸੂਬਾ ਸਰਕਾਰ ਪਹਿਲਾਂ ਹੀ ਨੁਕਸਾਨਦੇਹ ਅੰਤਰਰਾਸ਼ਟਰੀ ਖੇਤੀਬਾੜੀ ਵਪਾਰ ਸਮਝੌਤਿਆਂ ਅਤੇ ਵਿਵਾਦਤ ਬਿਜਲੀ ਬਿੱਲ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਮਜ਼ਬੂਤ ਮਤੇ ਪਾਸ ਕਰਕੇ ਭੇਜ ਚੁੱਕੀ ਹੈ।"
ਮੰਤਰੀਆਂ ਦੇ ਸਮੂਹ ਨੇ ਸਾਰੇ ਵਿਧਾਨਕ ਅਤੇ ਪ੍ਰਬੰਧਕੀ ਮੋਰਚਿਆਂ 'ਤੇ ਕਿਸਾਨਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਕਰਦੇ ਰਹਿਣ ਦੇ ਸੂਬਾ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਇਆ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਹਰਵਿੰਦਰ ਕੌਰ ਬਿੰਦੂ, ਕਮਲਜੀਤ ਕੌਰ ਅਤੇ ਕੁਲਦੀਪ ਕੌਰ ਉਚੇਚੇ ਤੌਰ 'ਤੇ ਹਾਜ਼ਰ ਸਨ।
ਕਣਕ ਦੇ ਬੀਜ ’ਤੇ 100 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲੇ ਦਾ ਉਦਘਾਟਨ
ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਤੇਵਾਲੀ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਮੇਲਾ
ਫਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਵਿੱਚ ਪਿਛਲੇ ਸਾਲ ਪੰਜਾਬ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ- ਐਡਵੋਕੇਟ ਲਖਬੀਰ ਸਿੰਘ ਰਾਏ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...

.jpeg)
.jpeg)












.jpeg)
.jpeg)

