ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਮਿਲਟ ਮੈਨ ਡਾ. ਖਾਦਰ ਵਲੀ ਅਤੇ ਡਾ. ਅਮਰ ਸਿੰਘ ਆਜ਼ਾਦ ਸਮਾਗਮ ਦੇ ਮੁੱਖ ਬੁਲਾਰੇ ਹੋਣਗੇ
ਖੇਤੀ ਵਿਰਾਸਤ ਮਿਸ਼ਨ ਵੱਲੋਂ ਜਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ ਸਮਾਗਮ
ਫਰੀਦਕੋਟ 18 ਜੂਨ () ਖੇਤੀ ਵਿਰਾਸਤ ਮਿਸ਼ਨ ਜੈਤੋ ਵੱਲੋਂ ਜਿਲਾ ਪ੍ਰਸ਼ਾਸ਼ਨ ਫਰੀਦਕੋਟ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਹਿਯੋਗ ਨਾਲ ਆਹਾਰ ਸੇ ਅਰੋਗਯ ਕੁਦਰਤ ਉਤਸਵ-22 ਦਾ ਆਯੋਜਨ 20 ਜੂਨ 2022 ਨੂੰ ਸਵੇਰੇ 10.30 ਵਜੇ ਮੁੱਖ ਆਡੀਟੋਰੀਅਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗਕ ਸ੍ਰੀ ਓਮਿੰਦਰ ਦੱਤ ਨੇ ਦੱਸਿਆ ਕਿ ਜਿਲਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਲੋਕਾਂ ਨੂੰ ਭਾਰਤ ਦੇ ਮੂਲ ਅਨਾਜਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਦਾ ਹਿੱਸਾ ਬਣਾਏ ਜਾਣ ਲਈ ਜਾਗਰੂਕ ਕਰਨ ਲਈ ਚਲਾਈ ਜਾ ਰਹੇ ਮਿਸ਼ਨ ਨੀਵ ਨੂੰ ਮਜਬੂਤ ਕਰਨ ਅਤੇ ਇਸ ਕੜੀ ਨੂੰ ਅੱਗੇ ਵਧਾਉਂਦਿਆਂ ਭੋਜਨ ਹੀ ਔਸ਼ਧੀ ਹੈ ਤਹਿਤ ਆਹਾਰ ਸੇ ਅਰੋਗਯ ਉਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਬਾਜਰੇ ਤੇ ਹੋਰ ਮੂਲ ਅਨਾਜਾਂ ਦੀ ਖੁਰਾਕ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਮੂਲ ਅਨਾਜਾਂ ਦੁਆਰਾ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਦਾ ਪ੍ਰਬੰਧਨ ਕਿਵੇਂ ਕੀਤਾ ਜਾ ਸਕਦਾ ਹੈ ਇਸ 'ਤੇ ਵਿਚਾਰ-ਵਟਾਂਦਰਾ ਹੋਵੇਗਾ। ਉਨ੍ਹਾਂ ਕਿਹਾ ਕਿ ਖੇਤੀ ਵਿਰਾਸਤ ਮਿਸ਼ਨ ਵੱਲੋਂ ਪੰਜਾਬੀਆਂ ਨੂੰ ਬਾਜਰੇ ਨੂੰ ਆਪਣੀ ਮੁੱਢਲੀ ਖੁਰਾਕ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ।
No comments:
Post a Comment