Wednesday, June 15, 2022

ਖੇਤੀਬਾੜੀ ਅਧਿਕਾਰੀ ਬਣੇ ਰਾਹ ਦਸੇਰੇ, ਖੁਦ ਆਪਣੇ ਖੇਤਾਂ ਵਿਚ ਵੀ ਕਰ ਰਹੇ ਹਨ ਝੋਨੇ ਦੀ ਸਿੱਧੀ ਬਿਜਾਈ

-ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਆਪਣੇ ਪਰਿਵਾਰ ਦੇ 22 ਏਕੜ ਵਿਚ ਕੀਤੀ ਝੋਨੇ ਦੀ ਸਿੱਧੀ ਬਿਜਾਈ


ਫਾਜਿ਼ਲਕਾ, 15 ਜੂਨ


ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੇ ਅਧਿਕਾਰੀ ਨਾ ਕੇਵਲ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰ ਰਹੇ ਹਨ ਬਲਕਿ ਉਹ ਖੁਦ ਵੀ ਆਪਣੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰੇ ਬਣ ਰਹੇ ਹਨ। ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਵੱਲੋਂ ਆਪਣੇ ਪਰਿਵਾਰ ਦੀ 22 ਏਕੜ ਜਮੀਨ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ ਹੈ। ਇਸ ਮੌਕੇ ਜਿ਼ਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਰੇਸ਼ਮ ਸਿੰਘ ਵੀ ਵਿਸ਼ੇਸ ਤੌਰ ਤੇ ਉਨ੍ਹਾਂ ਦੇ ਪਿੰਡ ਪੱਕਾ ਚਿਸਤੀ ਵਿਚ ਪਹੁੰਚੇ।
ਮੁੱਖ ਖੇਤੀਬਾੜੀ ਅਫ਼ਸਰ ਡਾ: ਰੇਸਮ ਸਿੰਘ ਨੇ ਦੱਸਿਆ ਕਿ ਸਾਡੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਸੱਦਾ ਦਿੱਤਾ ਗਿਆ ਸੀ ਕਿਉਂਕਿ ਇਸ ਨਾਲ ਪਾਣੀ ਦੀ ਵੱਡੇ ਪੱਧਰ ਤੇ ਬਚਤ ਹੋਣ ਦੇ ਨਾਲ ਨਾਲ ਕਿਸਾਨਾਂ ਦੇ ਖਰਚੇ ਵੀ ਘੱਟਦੇ ਹਨ ਅਤੇ ਝਾੜ ਵੀ ਸਹੀ ਰਹਿੰਦਾ ਹੈ।ਇਸ ਤੋਂ ਬਿਨ੍ਹਾਂ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦੇਣ ਦਾ ਐਲਾਣ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਲੋਕ ਮੁੱਖ ਮੰਤਰੀ ਦੀ ਅਪੀਲ ਮੰਨ ਕੇ ਵੱਡੀ ਮਾਤਰਾ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ।


ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਦਾ ਖੇਤ ਹੋਰਨਾਂ ਕਿਸਾਨਾਂ ਲਈ ਇਕ ਪ੍ਰਦਰਸ਼ਨੀ ਪਲਾਂਟ ਵਜੋਂ ਕੰਮ ਕਰੇਗਾ ਅਤੇ ਜਦ ਲੋਕ ਵੇਖਣਗੇ ਕਿ ਵਿਭਾਗ ਦੇ ਅਧਿਕਾਰੀ ਖੁਦ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਖੇਤੀ ਕਰਦੇ ਹਨ ਤਾਂ ਉਨ੍ਹਾਂ ਦੇ ਇਸ ਤਕਨੀਕ ਪ੍ਰਤੀ ਵਹਿਮ ਭਰਤ ਦੂਰ ਹੋਣਗੇ ਅਤੇ ਹੋਰ ਕਿਸਾਨ ਇਸ ਤਕਨੀਕ ਨੂੰ ਅਪਨਾਉਣ ਲਈ ਅੱਗੇ ਆਊਣਗੇ।
ਸ੍ਰੀ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਫਾਜਿ਼ਲਕਾ ਦੇ ਲੋਕ ਵੱਡੀ

 ਗਿਣਤੀ ਵਿਚ ਨਵੀਂ ਤਕਨੀਕ ਨੂੰ ਅਪਨਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੇਖ ਕੇ ਹੋਰ ਕਿਸਾਨ ਵੀ ਇਸ ਨਵੀਂ ਤਕਨੀਕ ਵੱਲ ਪ੍ਰੇਰਿਤ ਹੋ ਰਹੇ ਹਨ।
ਇਸ ਮੌਕੇ ਖੇਤੀਬਾੜੀ ਇੰਜਨੀਅਰ ਕਮਲ ਕ੍ਰਿਸ਼ਨ ਨੇ ਕਿਹਾ ਕਿ ਇਹ ਤਕਨੀਕ ਕਿਸਾਨਾਂ ਲਈ ਵਰਦਾਨ ਸਿੱਧ ਹੋ ਰਹੀ ਹੈ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...