ਕਿਸੇ ਨੂੰ ਵੀ ਜਾਮਣਾਂ ਦੀ ਸੰਭਾਲ ਜਾਂ ਫਲ ਤੋੜਨ ਦਾ ਠੇਕਾ ਨਹੀਂ ਦਿੱਤਾ ਗਿਆ
ਫਰੀਦਕੋਟ - ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਡੀ.ਸੀ ਦਫਤਰ ਕੰਪਲੈਕਸ, ਦਰਬਾਰ ਗੰਜ, ਸਰਕਾਰੀ ਕੁਆਰਟਰ ਵਾਲਾ ਏਰੀਆ
ਸਮੇਤ ਜਿਲੇ ਦੇ ਵੱਖ ਵੱਖ ਸਰਕਾਰੀ ਦਫਤਰਾਂ ਦੇ ਅਹਾਤਿਆਂ ਵਿੱਚ ਲੱਗੇ ਜਾਮਣ ਜਾਂ ਹੋਰ ਫਲਦਾਰ ਦਰੱਖਤਾਂ ਦਾ ਕਿਸੇ ਵੀ ਪ੍ਰਾਈਵੇਟ ਠੇਕੇਦਾਰ ਨੂੰ ਠੇਕਾ ਨਹੀਂ ਦਿੱਤਾ ਗਿਆ ਅਤੇ ਜੇਕਰ ਕੋਈ ਵੀ ਵਿਅਕਤੀ ਸਰਕਾਰੀ ਸਥਾਨਾਂ ਤੇ ਲੱਗੇ ਜਾਮਣਾਂ ਜਾਂ ਹੋਰ ਫਲਦਾਰ ਬੂਟਿਆਂ ਤੇ ਕੀਟਨਾਸ਼ਕ ਸਪਰੇਅ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਘਟਨਾ ਕਿਸੇ ਵੀ ਸੂਰਤ ਵਿੱਚ ਨਹੀਂ ਵਾਪਰਨ ਦਿੱਤੀ ਜਾਵੇਗੀ ਜਿਸ ਨਾਲ ਵਾਤਾਵਰਨ, ਦਰੱਖਤਾਂ ਜਾਂ ਪੰਛੀਆਂ ਦਾ ਨੁਕਸਾਨ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਨ ਦੀ ਸੰਭਾਲ ,ਪੰਛੀਆਂ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫਤਰਾਂ ਦੇ ਅਹਾਤੇ ਵਿੱਚ ਲੱਗੇ ਦਰੱਖਤਾਂ, ਜਾਮਣਾਂ ਦੀ ਸੰਭਾਲ ਲਈ ਵਿਸ਼ੇਸ਼ ਧਿਆਨ ਦੇਣ ਅਤੇ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਜਾਮਣਾਂ ਦਾ ਠੇਕੇਦਾਰ ਦੱਸ ਕੇ ਸਪਰੇਅ ਜਾਂ ਜਾਮਣਾਂ ਦੀ ਤੁੜਾਈ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਉਨ੍ਹਾ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਤੇ ਘਰਾਂ ਦੀਆਂ ਛੱਤਾਂ, ਬਨੇਰਿਆਂ ਤੇ ਪੰਛੀਆਂ ਲਈ ਪੀਣ ਵਾਲੇ ਪਾਣੀ ਲਈ ਮਿੱਟੀ ਆਦਿ ਦੇ ਬਰਤਨ ਪਾਣੀ ਨਾਲ ਭਰ ਕੇ ਰੱਖਣ ਤਾਂ ਜੋ ਅੱਤ ਦੀ ਗਰਮੀ ਵਿੱਚ ਉਨ੍ਹਾਂ ਨੂੰ ਰਾਹਤ ਮਿਲ ਸਕੇ।
No comments:
Post a Comment