Monday, June 20, 2022

ਮਧੂ ਮੱਖੀ ਪਾਲਣ ਇੱਕ ਲਾਹੇਵੰਦ ਧੰਦਾ

ਫਰੀਦਕੋਟ 20 ਜੂਨ () ਡਾਇਰੈਕਟਰ ਬਾਗਬਾਨੀ ਪੰਜਾਬ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ


ਬਾਗਬਾਨੀ ਵਿਭਾਗ ਵਲੋਂ ਪੰਜਾਬ ਦੀ ਕਿਸਾਨੀ ਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢ ਕੇ ਵੱਖ-ਵੱਖ ਸਕੀਮਾਂ ਤਹਿਤ ਬਾਗਬਾਨੀ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਿਪਟੀ ਡਾਇਰੈਕਟਰ ਬਾਗਬਾਨੀ ਫਰੀਦਕੋਟ ਦੇ ਦਫਤਰ ਵਿਖੇ ਜਿਲ੍ਹੇ ਦੇ ਮਧੂ ਮੱਖੀ ਪਾਲਕਾਂ ਦੀ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਧੰਦੇ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ 

 

ਡਿਪਟੀ ਡਾਇਰੈਕਟਰ ਬਾਗਬਾਨੀ, ਫਰੀਦਕੋਟ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹੇ ਵਿੱਚ ਤਕਰੀਬਨ 103 ਮਧੂ ਮੱਖੀ ਪਾਲਕ ਸਫਲਤਾ ਪੂਰਵਕ ਇਸ ਧੰਦੇ ਨੂੰ ਚਲਾ ਰਹੇ ਹਨ ਅਤੇ ਸ਼ਹਿਦ ਤੋਂ ਇਲਾਵਾ ਮਧੂ ਮੱਖੀਆਂ ਤੋਂ ਹੋਰ ਪ੍ਰੋਡਕਟ ਪ੍ਰਾਪਤ ਕਰਕੇ ਚੰਗਾ ਮੁਨਾਫਾ ਕਮਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਹ ਸਵੈ ਰੋਜਗਾਰ ਦਾ ਬਹੁਤ ਵਧੀਆ ਸਾਧਨ ਹੈ ਅਤੇ ਇਸ ਨੂੰ ਸਾਡੇ ਛੋਟੇ ਸੀਮਾਂਤ ਕਿਸਾਨ ਵੀਰ ਅਤੇ ਬੀਬੀਆਂ ਵੀ ਬੜੀ ਅਸਾਨੀ ਨਾਲ ਕਰ ਸਕਦੀਆਂ ਹਨ । ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਇਹ ਧੰਦਾ ਸ਼ੂਰੁ ਕੀਤਾ ਜਾ ਸਕਦਾ ਹੈ ਅਤੇ ਕੋਮੀ ਬਾਗਬਾਨੀ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਵਲੋਂ ਮਧੂ ਮੱਖੀਆਂ ਦੀਆਂ 50 ਕਲੋਨੀਆਂ ਤੇ 80000/- ਰੁਪੈ ਦੀ ਪ੍ਰਤੀ ਵਿਅਕਤੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ।

 ਇਸ ਸਮੇਂ ਮਧੂ ਮੱਖੀ ਪਾਲਕਾਂ ਤੋਂ ਇਲਾਵਾ ਸ੍ਰੀ ਕਿਰਨਦੀਪ ਸਿੰਘ ਗਿੱਲ, ਸ੍ਰੀ ਗੁਰਪ੍ਰੀਤ ਸਿੰਘ ਸੇਠੀ, ਸ੍ਰੀਮਤੀ ਮਨਪ੍ਰੀਤ, ਸ੍ਰੀ ਕੁਲਦੀਪ .ਸਿੰਘ, ਬਾਗਬਾਨੀ ਵਿਕਾਸ ਅਫਸਰ ਵੀ ਹਾਜਰ ਸਨ ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...