Tuesday, June 21, 2022

ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਚਲਾਈ ਗਈ ਜਾਗਰੁਕਤਾ ਮੁਹਿੰਮ

ਫਰੀਦਕੋਟ 21 ਜੂਨ () ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਰਮੇ/ਕਪਾਹ ਦੀ ਫਸਲ ਉਪਰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਮਿਤੀ: 21 ਅਤੇ 22 ਜੂਨ 2022 ਨੂੰ ਪੰਜਾਬ ਭਰ ਦੀ


ਨਰਮਾ ਬੈਲਟ ਚ’ ਕਿਸਾਨ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਫਰੀਦਕੋਟ ਵੱਲੋ ਦੋ ਵੈਨਾਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਚਲਾਈਆਂ ਗਈਆਂ।

ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰਫਰੀਦਕੋਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਲਗਭਗ 88 ਪਿੰਡਾਂ ਵਿੱਚ ਨਰਮੇ ਦੀ ਕਾਸ਼ਤ ਕੀਤੀ ਜਾ ਰਹੀ ਹੈ। ਇਨ੍ਹਾਂ ਵੈਨਾਂ ਰਾਹੀ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਰੋਕਥਾਮ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋ ਇਲਾਵਾ ਇਸ ਮੁਹਿੰਮ ਦੋਰਾਨ ਜਿਲ੍ਹਾ ਪੱਧਰਬਲਾਕ ਪੱਧਰਪਿੰਡ ਪੱਧਰ ਦੀਆਂ ਸਰਵੀਲੈਂਸ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਹੋਰ ਕੀੜੇ ਮਕੌੜਿਆਂ ਦੀ ਸਹੀ ਸਮੇਂ ਤੇ ਰੋਕਥਾਮ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੁੰਡੀ ਫੁੱਲਾਂਡੋਡੀਆਂ ਅਤੇ ਟੀਂਡਿਆਂ ਦਾ ਨੁਕਸਾਨ ਕਰਦੀ ਹੈ ਅਤੇ ਟੀਂਡੇ ਗਲ ਜਾਂਦੇ ਹਨ ਤੇ ਰੂੰ ਵੀ ਦਾਗੀ ਹੋ ਜਾਂਦੀ ਹੈ ਅਤੇ ਟੀਂਡੇ ਪੂਰੀ ਤਰ੍ਹਾਂ ਖਿੜਦੇ ਵੀ ਨਹੀ। ਇਸ ਮੁਹਿੰਮ ਦੋਰਾਨ ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਆਸੇ-ਪਾਸੇ ਦੇ ਨਦੀਨ ਖਤਮ ਕਰ ਦਿੱਤੇ ਜਾਣ।

              ਇਸ ਮੌਕੇ ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਨਰਮਾ/ਕਪਾਹ ਦੇ ਕੀਟ ਪ੍ਰਬੰਧਨ ਲਈ ਕੀਟਨਾਸ਼ਕ/ਉਲੀਨਾਸ਼ਕ ਦੀ ਖ੍ਰੀਦ ਪੱਕੇ ਬਿੱਲ ਉਪਰ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬੀ.ਟੀ. ਨਰਮੇ ਉੱਤੇ ਗੁਲਾਬੀ ਸੁੰਡੀ ਜਾਂ ਚਿੱਟੇ ਮੱਛਰ ਦਾ ਹਮਲਾ ਵਿਖਾਈ ਦੇਵੇ ਤਾਂ ਖੇਤੀਬਾੜੀ ਵਿਭਾਗ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

   

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...