Friday, June 24, 2022

ਪੀ.ਏ.ਯੂ. ਵਿੱਚ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਕਰਾਇਆ ਜਾਵੇਗਾ

ਲੁਧਿਆਣਾ 23 ਜੂਨ


ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 01.08.2022 ਤੋਂ 28.10.2022 ਤੱਕ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਉਮਰ ਦੇ ਦਸਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ।


ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਜਿਲੇ੍ਹ ਦੇ ਕਿ੍ਰਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ। ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 25.07.2022 ਹੈ। ਇੰਟਰਵਿਊ ਮਿਤੀ 29.07.2022 ਨੂੰ ਸਵੇਰੇ 10.00 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੋਵੇਗੀ। ਉਮੀਦਵਾਰ ਦਸਵੀਂ ਪਾਸ ਅਤੇ ਉਮਰ ਦੇ ਸਬੂਤ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਚੁਣੇ ਜਾਣ ਵਾਲੇ ਸਿਖਿਆਰਥੀ ਤੋਂ 1000/- ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ ਜੋ ਕਿ ਸਫ਼ਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀ ਨੂੰ ਹੀ ਵਾਪਿਸ ਦਿੱਤੀ ਜਾਵੇਗੀ। ਕੋਰਸ ਦੀ ਫੀਸ 500/- ਰੁਪਏ ਹੈ ਅਤੇ ਰਿਹਾਇਸ਼ ਦੀ 300/- ਰੁਪਏ ਪ੍ਰਤੀ ਮਹੀਨਾ ਫੀਸ ਲਈ ਜਾਵੇਗੀ ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...