Monday, June 27, 2022

ਪੰਜਾਬ ਬਜਟ ਵਿਚ ਕਿਸਾਨਾਂ ਨੂੰ ਕੀ ਮਿਲਿਆ, ਮੁਫ਼ਤ ਬਿਜਲੀ ਦਾ ਭਵਿੱਖ

 ਪੰਜਾਬ Punjab ਦੇ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਪੇ਼ਸ ਪੰਜਾਬ ਬਜਟ 2022 ਵਿਚ ਕਿਸਾਨਾਂ ਅਤੇ ਖੇਤੀਬਾੜੀ ਸਬੰਧੀ ਪੇਸ਼ ਕੀਤੀਆਂ ਤਜਵੀਜਾਂ ਦਾ ਮੂਲ ਪਾਠ ਇੱਥੇ ਸ਼ੇਅਰ ਕਰ ਰਹੇ ਹਾਂ, ਤਾਂਕਿ ਸਾਡੇ ਕਿਸਾਨ ਵੀਰ ਜਾਣ ਸਕਨ ਕਿ ਸਰਕਾਰ ਨੇ ਬਜਟ ਵਿਚ ਉਨ੍ਹਾਂ ਨੂੰ ਕੀ ਦਿੱਤਾ ਹੈ


 ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਦਾ ਮੂਲ ਪਾਠ

     ਪੰਜਾਬ ਦਾ ਖੇਤੀਬਾੜੀ ਖੇਤਰ ਇੱਕ ਚੁਰਾਹੇ `ਤੇ ਖੜ੍ਹਾ ਹੈ ਇੱਕ ਪਾਸੇ ਸਾਨੂੰ ਕਿਸਾਨਾਂ ਦੀ ਆਮਦਨ ਵਧਾਉਣ ਦੀ ਲੋੜ ਹੈ, ਦੂਜੇ ਪਾਸੇ ਪੰਜਾਬ ਨੂੰ ਮਾਰੂਥਲ ਬਨਣ ਤੋਂ ਬਚਾਉਣਾ ਸਾਡਾ ਫ਼ਰਜ਼ ਬਣਦਾ ਹੈ ਜਦੋਂ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸਹੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਤਾਂ ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕਿਹੋ ਜਿਹਾ ਸਲੂਕ ਕੀਤਾ ਗਿਆ, ਇਹ ਕਿਸੇ ਤੋਂ ਲੁਕਿਆ ਨਹੀਂ ਹੈ ਮੈਂ, ਸਾਡੀ ਸਰਕਾਰ ਦੀ ਤਰਫੋਂ, ਉਨ੍ਹਾਂ ਦੇ ਸੰਕਲਪ ਅਤੇ ਦ੍ਰਿੜਤਾ ਲਈ ਉਹਨਾਂ ਨੂੰ ਸਲਾਮ ਕਰਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਬਹਾਦਰੀ ਨਾਲ ਅਸੰਵੇਦਨਸ਼ੀਲ ਸਰਕਾਰ ਦੀ ਖਿਲਾਫਤ ਕਰਦਿਆਂ ਆਪਣੀਆਂ ਜਾਨਾਂ ਗਵਾਈਆਂ

ਵਿੱਤ ਮੰਤਰੀ ਦੀ ਸਪੀਚ ਸੁਣਨ ਲਈ ਇੱਥੇ ਕਲਿੱਕ ਕਰੋ।

 

ਇਹ ਮਹਿਸੂਸ ਕਰਦੇ ਹੋਏ ਕਿ ਇਹ ਸਿਰਫ ਗੱਲਾਂ ਕਰਨ ਦਾ ਨਹੀਂ ਸਗੋਂ ਕਾਰਵਾਈ ਕਰਨ ਦਾ ਸਮਾਂ ਹੈ, ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸਾਹਿਬ ਨੇ ਪਹਿਲੀ ਵਾਰ ਪੰਜਾਬ ਦੀ ਖੇਤੀ ਨੂੰ ਮੁੜ ਸੁਰਜੀਤ ਕਰਨ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ. ਖੇਤੀਬਾੜੀ ਸੈਕਟਰ ਲਈ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੇ ਹੋਏਮੈਂ ਵਿੱਤੀ ਸਾਲ 2022^23 ਵਿੱਚ 11,560 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਰੱਖਦਾ ਹਾਂ 

ਝੋਨੇ ਦੀ ਸਿੱਧੀ ਬਿਜਾਈ^  ਅਧਿਐਨ ਦਰਸਾਉਂਦੇ ਹਨ ਕਿ ਝੋਨੇ ਦੀ ਕਾਸ਼ਤ ਦੀ ਕੱਦੂ ਤਕਨੀਕ ਦੇ ਮੁਕਾਬਲੇ ਡੀਐਸਆਰ ਵਿਧੀ ਵਿੱਚ 20 ਫੀਸਦੀ ਪਾਣੀ ਬਚਾਉਣ ਦੀ ਸਮਰੱਥਾ ਰੱਖਦੀ ਹੈ.ਕਿਸਾਨਾਂ ਨੂੰ ਡੀਐਸਆਰ ਤਕਨੀਕ ਲਈ ਉਤਸ਼ਾਹਿਤ ਕਰਨ ਲਈ, ਸਾਡੇ ਮੁੱਖ ਮੰਤਰੀ ਨੇ ਇਸ ਤੇ ਅਮਲ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਦਾ ਐਲਾਨ ਕੀਤਾ ਹੈ.ਉਮੀਦ ਹੈ ਕਿ  ਉੱਦਮ ਨਾਲ ਆਉਣ ਵਾਲੇ ਸਾਲਾਂ ਵਿਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਮੈ ਕਿਸਾਨਾਂ ਨੂੰ ਪਾਣੀ ਦੀ ਬਚਤ ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਲਈ, ਵਿੱਤੀ ਸਾਲ 2022^23 ਲਈ ਡੀਐਸਆਰ ਲਈ 450 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਰੱਖਦਾ ਹਾਂ    

  ਮੂੰਗੀ ਦੀ ਖੇਤੀ `ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ)^  ਆਪ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ `ਤੇ ਮੂੰਗੀ ਦੀ ਖਰੀਦ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ ਇਹ ਕਿਸਾਨਾਂ ਨੂੰ ਰਵਾਇਤੀ 2 ਫਸਲਾਂ ਭਾਵ ਝੋਨੇਕਣਕ ਦੇ ਚੱਕਰ ਤੋਂ 3  ਫਸਲਾਂ ਦੀ ਕਾਸਤ ਕਰਨ ਲਈ ਪ੍ਰੇਰਿਤ ਕਰੇਗਾ.ਇਹ ਫਸਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰੇਗੀਵਿਭਿੰਨਤਾ ਨੂੰ ਉਤਸਾਹਿਤ ਕਰੇਗੀ ਅਤੇ ਪਾਣੀ ਅਤੇ ਮਿੱਟੀ ਦੀ ਸੰਭਾਲ ਕਰੇਗੀ ਇਸ ਮੰਤਵ ਨੂੰ ਲਾਗੂ ਕਰਨ ਲਈ ਅਦਾਰੇ ਮਾਰਕਫੈਡ ਨੂੰ 66 ਕਰੋੜ ਰੁਪਏ ਹੈ ਗੈਪ ਫੰਡਿੰਗ ਦੀ ਰਾਸ਼ੀ ਦਾ ਪ੍ਰਸਤਾਵ ਰੱਖਿਆ ਜਾ ਰਿਹਾ ਹੈ ਇਸ ਤੋਂ ਇਲਾਵਾ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਨੈਸ਼ਨਲ ਐਗਰੀਕਲਚਰਲ ਕੋਆਪ੍ਰੈਂਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ (ਨੈਫੇਡ)  ਨੇ ਆਪਣੀ ਮੁੱਲ ਸਮਰਥਨ ਪ੍ਰਣਾਲੀ ਦੇ ਤਹਿਤ ਅੰਸ਼ਕ ਤੌਰ `ਤੇ ਪੰਜਾਬ ਤੇ ਮੂੰਗੀ ਦੀ ਖਰੀਦ ਕਰਨ ਲਈ ਆਪਣੀ ਸਹਿਮਤੀ ਦਿੱਤੀ ਹੈ

 

 ਪਰਾਲੀ ਸਾੜਨ ਨੂੰ ਰੋਕਣਾ ਅਸੀਂ ਜਾਣਦੇ ਹਾਂ ਕਿ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਤਰਕਹੀਣ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਖੇਤਾਂ ਨੂੰ ਸਹੀ ਸਮੇਂ `ਤੇ ਅਗਲੀ ਫ਼ਸਲ ਲਈ ਤਿਆਰ ਕਰਨਾ ਹੁੰਦਾ ਤਾਂ ਜੋ ਝਾੜ ਦੇ ਨੁਕਸਾਨ ਤੋਂ ਬਚਿਆ ਜਾ ਸਕੇ.ਇਹ ਹਵਾ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ ਅਤੇ ਰਾਜ ਭਰ ਦੇ ਲੋਕਾਂ ਦੀ ਸਿਹਤ `ਤੇ ਨਕਾਰਾਤਮਕ ਪ੍ਰਭਾਵ ਪਾਉਂਦਾ ਹੈ. ਅਧਿਐਨਾਂ ਤੋਂ ਪਤਾ ਲਗਦਾ ਹੈ ਕਿ ਪਰਾਲੀ ਸਾੜਨਾ ਮਿੱਟੀ ਦੀ ਸਿਹਤ ਲਈ ਵੀ ਚੰਗਾ ਨਹੀਂ ਹੈ. ਇਸ ਲਈ ਇਹ ਸਰਕਾਰ ਇਸ `ਤੇ ਕਾਬੂ ਪਾਉਣ ਲਈ ਸਿਰਫ ਸਕਾਰਾਤਮਕ ਟੀਚੇ ਵਾਲੀਆਂ ਕਾਰਵਾਈਆਂ ਹੀ ਕਰੋਗੀ ਮੈਂ ਪਰਾਲੀ ਸਾੜਨ ਲਈ ਵੱਖ- ਵੱਖ ਸੰਭਾਵਨਾਵਾਂ ਅਤੇ ਹੱਲ ਲੱਭਣ ਲਈ ਇਸ ਬਜਟ ਵਿੱਚ 200 ਕਰੋੜ ਰੁਪਏ ਦੇ ਰਾਖਵੇਕਰਨ ਦੀ ਤਜਵੀਜ ਰੱਖਦਾ ਹਾਂ.


ਕਿਸਾਨਾਂ ਨੂੰ ਮੁਫ਼ਤ ਬਿਜਲੀ-^ ਮੈਂ ਇਨ੍ਹਾਂ ਸਾਰੇ ਕਿਆਸਾਂ ਨੂੰ ਇਕ ਪਾਸੇ ਰੱਖਣਾ ਚਾਹੁੰਦਾ ਹਾਂ ਆਪਾਂ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਵਾਅਦਾ ਕਰਦੀ ਹੈ ਅਤੇ ਖੇਤੀਬਾੜੀ ਸੈਕਟਰ ਲਈ ਮੁਫ਼ਤ ਬਿਜਲੀ ਪ੍ਰਦਾਨ ਕਰਦੀ ਰਹੇਗੀ ਮੈਂ ਇਸ ਵਿੱਤੀ ਸਾਲ 2022^23 ਵਿੱਚ 6,047 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸਤਾਵ ਰੱਖ ਰਿਹਾ ਹਾਂ

 ਬਾਗਬਾਨੀ- ਖੇਤੀ ਵਿਭਿੰਨਤਾ ਬਾਰੇ ਕੋਈ ਵੀ ਗੱਲ ਬਾਗਬਾਨੀ ਤੋਂ ਬਿਨਾਂ ਅਧੂਰੀ ਹੈ ਇਸ ਸਰਕਾਰ ਦੀ ਤਰਜੀਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਬਾਗਬਾਨੀ ਲਈ ਉਪਬੰਧ ਨੂੰ ਦੁੱਗਣਾ ਕਰਨ ਦੇ ਪ੍ਰਸਤਾਵ ਵਿੱਚ ਸਪਸ਼ਟ ਰੂਪ ਨਾਲ ਝਲਕਦੀ ਹੈ

 

ਇੰਡਵਿਜੂਅਲ ਕਵਿਕ ਫਰੀਜਿੰਗ (ਆਈ,  ਕਿਊ  ਐਫ ਤਕਨਾਲੋਜੀ ਮੌਸਮੀ ਫਲਾਂ ਅਤੇ ਸਬਜ਼ੀਆਂ ਨੂੰ ਸੁਰੱਖਿਅਤ ਰੱਖਣ ਲਈ ਢੁਕਵੀਂ ਹੈ ਆਈ, ਕਿਉਂ,ਐਫ ਫਲਾਂ ਅਤੇ ਸਬਜ਼ੀਆਂ ਉਨੀਆਂ ਹੀ ਪੈਸ਼ਿਟਕ ਰਹਿੰਦੀਆਂ ਹਨ ਜਿਵੇਂ ਉਹ ਤਾਜੇ ਰੂਪ ਵਿੱਚ ਹੁੰਦੀਆਂ ਹਨ ਪਿੰਡ ਵੇਰਕਾ, ਅੰਮ੍ਰਿਤਸਰ ਵਿਖੇ ਇੱਕ ਨਵਾਂ ਕਇੱਕ ਫਰੀਜਿੰਗ ਸੈਂਟਰ ਸਥਾਪਿਤ ਕਰਨ ਦੀ ਤਜਵੀਜ਼ ਹੈ ਮੈਂ ਦਿੱਤੀ ਸਾਲ 2022-23 ਵਿੱਚ 7 ਕਰੋੜ ਰੁਪਏ ਦੇ ਸ਼ੁਰੂਆਤੀ ਖਰਚੇ ਦਾ ਪ੍ਰਸਤਾਵ ਰੱਖਦਾ ਹਾਂ ਇਸ ਤੋਂ ਇਲਾਵਾ ਮਲਸੀਆਂ, ਜਲੰਧਰ ਵਿਖੇ ਇੱਕ ਏਕੀਕ੍ਰਿਤ ਹਾਈ-ਟੈਕ ਸਬਜ਼ੀਆਂ ਦੇ ਉਤਪਾਦਨ ਅਤੇ ਤਕਨਾਲੋਜੀ ਪ੍ਰਸਾਰ ਕੇਂਦਰ ਲਈ, ਮੈਂ ਇਸ ਵਿੱਤੀ ਸਾਲ ਵਿੱਚ ਸ਼ੁਰੂ ਕਰਨ ਲਈ 11 ਕਰੋੜ ਰੁਪਏ ਦਾ ਪ੍ਰਸਤਾਵ ਰੱਖਦਾ ਹੈ

 

 ਅਜਾਈਂ ਜਾਣ ਵਾਲੇ ਪਾਣੀ, ਛੱਪੜ ਦੇ ਪਾਣੀ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਰਿਚਾਰਜ ਨੂੰ ਵਧਾਉਣ ਲਈ, 4 ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਮੈਂ ਵਿੱਤੀ ਸਾਲ 2022-23 ਵਿੱਚ ਇਹਨਾਂ ਨਵੀਆਂ ਸਕੀਮਾਂ ਦੇ ਤਹਿਤ 21 ਕਰੋੜ ਰੁਪਏ ਦੇ ਸ਼ੁਰੂਆਤੀ ਰਾਖਵੇਕਰਨ ਦਾ ਪ੍ਰਸਤਾਵ ਰੱਖਦਾ ਹਾਂ ਇਸ ਤੋਂ ਇਲਾਵਾ ਇਹ ਸਰਕਾਰ ਮਾਈਕਰੋ ਸਿੰਚਾਈ `ਤੇ ਰਾਸ਼ਟਰੀ ਮਿਸ਼ਨ ਸਮੇਤ ਭੂਮੀ ਅਤੇ ਪਾਣੀ ਦੀ ਸੰਭਾਲ ਦੇ ਖੇਤਰ ਵਿੱਚ ਮੌਜੂਦਾ ਯੋਜਨਾਵਾਂ ਜਾਰੀ ਰੱਖੇਗੀ ਅਤੇ ਉਨ੍ਹਾਂ ਨੂੰ ਵਧੇਰੇ ਮਜ਼ਬੂਤ ਕਰੇਗੀ

 

 ਖੇਤੀਬਾੜੀ ਦਾ ਡਿਜੀਟਾਈਜ਼ੇਸ਼ਨ^ ਸਾਡੇ ਕਿਸਾਨਾਂ ਨੂੰ ਮੁਕੰਮਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮੇਰੀ ਸਰਕਾਰ ਨੇ ਖੇਤੀਬਾੜੀ ਖੇਤਰ ਵਿੱਚ ਵਿਆਪਕ ਡਿਜੀਟਾਈਜ਼ੇਸ਼ਨ ਦੀ ਸ਼ੁਰੂਆਤ ਕੀਤੀ ਹੈਇਸ ਵਿੱਚ ਕਿਸਾਨਾਂ ਦੀਆਂ ਪ੍ਰੋਫਾਈਲਾਂ ਦਾ ਡਿਜੀਟਾਈਜੇਸ਼ਨ, ਉਨ੍ਹਾਂ ਦੇ ਜ਼ਮੀਨੀ ਰਿਕਾਰਡਾਂ ਦਾ ਡਿਜੀਟਾਈਜੇਸ਼ਨ ਅਤੇ ਉਪਜ ਦੀ ਆਮਦਨ ਔਨਲਾਈਨ ਟ੍ਰਾਂਸਫਰ ਸ਼ਾਮਲ ਹੈ ਇਹ ਕਿਸਾਨਾਂ ਨੂੰ ਖੇਤੀਬਾੜੀ ਵਿਵਸਥਾ ਵਿੱਚ ਆਧੁਨਿਕ ਤਕਨੀਕੀ ਤਰੱਕੀ ਦੇ ਲਾਭ ਲੈਣ ਵਿੱਚ ਸਹਾਇਤਾ ਕਰੇਗਾ        

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...