ਸ੍ਰੀ ਮੁਕਤਸਰ ਸਾਹਿਬ 30 ਜੂਨ
ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਸ਼੍ਰੀ ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਵਿਨੀਤ ਕੁਮਾਰ, ਆਈ.ਏ.ਐਸ. vineet Kumar ਡਿਪਟੀ ਕਮਿਸ਼ਨਰ, DC ਸ਼੍ਰੀ ਮੁਕਤਸਰ ਸਾਹਿਬ Sri Muktsar Sahibਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਨਰਮੇਂ Cotton ਦੀ ਫ਼ਸਲ ਉਪਰ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਸਰਵੇਖਣ ਲਈ ਜਿ਼ਲ੍ਹਾ ਪੱਧਰ, ਬਲਾਕ ਪੱਧਰ ਅਤੇ ਸਰਕਲ ਪੱਧਰ ਦੀਆਂ 28 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਹਫ਼ਤੇ ਵਿੱਚ ਦੋ ਵਾਰ ਮੰਗਲਵਰ ਅਤੇ ਵੀਰਵਾਰ ਨੂੰ ਸਰਵੇਖਣ ਕਰਦੀਆਂ ਹਨ। ਅੱਜ ਇਨ੍ਹਾਂ ਟੀਮਾਂ ਵੱਲੋਂ 97 ਖੇਤਾਂ ਦਾ ਸਰਵੇਖਣ ਕੀਤਾ ਗਿਆ, ਸਰਵੇਖਣ ਦੌਰਾਨ 10 ਖੇਤਾਂ ਵਿੱਚ ਚਿੱਟੀ ਮੱਖੀ Whitefly ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਪਾਇਆ ਗਿਆ। ਇਸੇ ਤਰ੍ਹਾਂ ਦੇਖੇ ਗਏ ਕੁੱਲ ਖੇਤਾਂ ਵਿੱਚੋਂ 1 ਖੇਤ ਵਿੱਚ 1 ਗੁਲਾਬੀ ਸੁੰਡੀ Pink Bollworm ਦਾ ਲਾਰਵਾ ਵੀ ਦੇਖਿਆ ਗਿਆ।
ਗੁਰਪੀ੍ਰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦਾ ਨਿਰੀਖ਼ਣ ਹਰ ਰੋਜ਼ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਕਰਨ। ਜੇਕਰ ਨਰਮੇਂ ਦੀ ਫ਼ਸਲ ਉਪਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ ਤਾਂ ਸਪਰੇਅ ਦੀ ਜ਼ਰੂਰਤ ਹੈ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ ਅਫਿਡੋਪਾਇਰੋਪਿਨ 50 ਡੀ.ਸੀ. 400 ਮਿ:ਲੀ: ਜਾਂ ਡਾਇਨੋਟੈਫੂਰਾਨ 20 ਐਸ.ਜੀ. 60 ਗ੍ਰਾਮ ਜਾਂ ਡਾਇਆਫੈਨਥੂਯੂਰੋਨ 50 ਡਬਲਯੂ ਪੀ. 200 ਗ੍ਰਾਮ ਜਾਂ ਫਲੋਨਿਕਾਮਿਡ 50 ਡਬਲਯੂ ਜੀ 80 ਗ੍ਰਾਮ ਜਾਂ ਕਲੋਥੀਅਨਡਿਨ 50 ਡਬਲਯੂ ਜੀ 20 ਗ੍ਰਾਮ ਜਾਂ ਈਥੀਆਨ 50 ਈ.ਸੀ. 800 ਮਿ:ਲੀ: ਪ੍ਰਤੀ ਏਕੜ ਕੀਤੀ ਜਾ ਸਕਦੀ ਹੈ। ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ. 500 ਮਿ:ਲੀ: ਜਾਂ ਸਪੈਰੋਮੈਸੀਫਿਨ 22.9 ਐਸ.ਸੀ 200 ਮਿ:ਲੀ: ਦਾ ਪ੍ਰਤੀ ਏਕੜ ਛਿੜਕਾਅ ਕੀਤਾ ਜਾ ਸਕਦਾ ਹੈ।ਲੋੜ ਪੈਣ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਕੀਟਨਾਸ਼ਕ ਦਵਾਈਆਂ ਬਦਲ ਕੇ ਦੁਬਾਰਾ ਸਪਰੇਅ ਕੀਤੀ ਜਾ ਸਕਦੀ ਹੈ। ਜੇਕਰ ਭੂਰੀ ਜੂੰ ਦੀ ਗਿਣਤੀ ਪ੍ਰਤੀ ਪੱਤਾ 12 ਹੋ ਜਾਵੇ ਤਾਂ ਸਪਾਈਨੋਟਰਮ 11.7 ਐਸ.ਸੀ 170 ਮਿ:ਲੀ: ਜਾਂ ਪ੍ਰੋਫੈਨੋਫਾਸ 50 ਈ.ਸੀ. 500 ਮਿ:ਲੀ: ਜਾਂ ਡਾਇਆਫੈਨਥੂਯੂਰੋਨ 50 ਡਬਲਯੂ.ਪੀ. 200 ਗ੍ਰਾਮ ਪ੍ਰਤੀ ਏਕੜ ਛਿੜਕਾਅ ਕੀਤਾ ਜਾ ਸਕਦਾ ਹੈ।
ਇਸੇ ਤਰ੍ਹਾਂ ਹੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨ ਵੀਰ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਖੇਤ ਵਿੱਚੋਂ ਅਲੱਗ-2 ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕੀਤੀ ਜਾਵੇ। ਜੇਕਰ 100 ਫੁੱੁਲ੍ਹਾਂ ਵਿੱਚੋਂ 5 ਫੁੱਲਾਂ ਵਿਚ ਗੁਲਾਬੀ ਸੁੰਡੀ ਦਾ ਲਾਰਵਾ ਮਿਲਦਾ ਹੈ ਤਾਂ ਤੁਰੰਤ ਸਪਰੇਅ ਦੀ ਜ਼ਰੂਰਤ ਹੈ। ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪ੍ਰੋਫੈਨੋਫਾਸ 50 ਈ.ਸੀ. 500 ਮਿ:ਲੀ: ਜਾਂ ਐਮਾਮੈਕਟਿਨ ਬੈਨਜੋਏਟ 5 ਐਸ.ਜੀ 100 ਗ੍ਰਾਮ ਜਾਂ ਇੰਡੋਕਸਾਕਾਰਬ 15 ਐਸ.ਸੀ. 200 ਮਿ:ਲੀ: ਜਾਂ ਥਾਇਓਡੀਕਾਰਬ 75 ਡਬਲਯੂ.ਪੀ 250 ਗ੍ਰਾਮ ਜਾਂ ਫਲੂਬੈਂਡਾਮਾਈਡ 480 ਐਸ.ਸੀ. 40 ਮਿ:ਲੀ: ਜਾਂ ਈਥੀਆਨ 50 ਈ.ਸੀ. 800 ਮਿ:ਲੀ: ਦਾ ਪ੍ਰਤੀ ਏਕੜ ਛਿੜਕਾਅ ਕੀਤਾ ਜਾਵੇ। ਲੋੜ ਪੈਣ ਤੇ ਦੂਸਰਾ ਛਿੜਕਾਅ 7 ਦਿਨਾਂ ਦੇ ਬਾਅਦ ਕੀਟਨਾਸ਼ਕ ਦਵਾਈ ਬਦਲ ਕੇ ਕੀਤਾ ਜਾਵੇ। ਇਸ ਸਮੇਂ ਨਰਮੇਂ ਦੀ ਫ਼ਸਲ ਨੂੰ ਸੋਕਾ ਨਾ ਲੱਗਣ ਦਿੱਤਾ ਜਾਵੇ ਕਿਉਂਕਿ ਔੜ ਵਿੱਚ ਚਿੱਟੀ ਮੱਖੀ ਅਤੇ ਭੂਰੀ ਜੂੰ ਦਾ ਹਮਲਾ ਵਧ ਜਾਂਦਾ ਹੈ। ਨਰਮੇਂ ਦੀ ਫ਼ਸਲ ਨੂੰ ਸੋਕੇ ਜਾਂ ਲੰਮੀ ਔੜ ਤੋਂ ਬਾਅਦ ਪਾਣੀ ਲਾਇਆ ਜਾਂਦਾ ਹੈ ਜਾਂ ਭਾਰੀ ਬਾਰਿਸ਼ ਹੋ ਜਾਂਦੀ ਹੈ ਤਾਂ ਪੱਤੇ ਅਚਾਨਕ ਮੁਰਝਾ ਜ਼ਾਂਦੇ ਹਨ, ਇਹ ਪੈਰਾਵਿਲਟ ਬਿਮਾਰੀ ਦੀਆਂ ਨਿਸ਼ਾਨੀਆਂ ਹਨ।ਇਸ ਦੀ ਰੋਕਥਾਮ ਲਈ ਕੋਬਾਲਟ ਕਲੋਰਾਈਡ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਪਾਸੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਕਿਸੇ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲਈ ਜਗਸੀਰ ਸਿੰਘ 94179-78084 ਬਲਾਕ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ, ਪਰਮਿੰਦਰ ਸਿੰਘ ਧੰਜੂ 98780-20311, ਬਲਾਕ ਖੇਤੀਬਾੜੀ ਅਫ਼ਸਰ, ਮਲੋਟ, ਭੁਪਿੰਦਰ ਕੁਮਾਰ 94174-24701 ਬਲਾਕ ਖੇਤੀਬਾੜੀ ਅਫ਼ਸਰ ਗਿੱਦੜਬਾਹਾ, ਅਮਰ ਸਿੰਘ 98721-27100 ਬਲਾਕ ਖੇਤੀਬਾੜੀ ਅਫ਼ਸਰ ਲੰਬੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment