Tuesday, June 28, 2022

ਸਿੰਚਾਈ ਮੰਤਰੀ ਨੂੰ ਮਿਲੇ ਬੱਲੂਆਣਾ ਦੇ ਵਿਧਾਇਕ, ਨਹਿਰੀ ਪਾਣੀ ਦਾ ਮੁੱਦਾ ਉਠਾਇਆ

ਅਬੋਹਰ, 28 ਜੂਨ


ਫਾਜਿ਼ਲਕਾ Fazilka ਜਿ਼ਲ੍ਹੇ ਦੇ ਬੱਲੂਆਣਾ Balluana ਅਤੇ ਅਬੋਹਰ Abohar ਇਲਾਕੇ ਵਿਚ ਨਹਿਰੀ ਪਾਣੀ ਦੇ ਮੁੱਦੇ ਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ MLA Amandeep Singh Goldy Musafir ਨੇ ਅੱਜ ਚੰਡੀਗੜ੍ਹ Chandigarh ਵਿਖੇ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ Brahm Shankar Jimpa ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਮੁਲਾਕਾਤ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੇ ਸਮਾਂਤਰ ਕੀਤੀ ਅਤੇ ਉਨ੍ਹਾਂ ਨੂੰ ਇਲਾਕੇ ਵਿਚ ਨਹਿਰੀ ਪਾਣੀ Canal Water  ਸਮੱਸਿਆ ਤੋਂ ਜਾਣੂ ਕਰਵਾਇਆ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਨਹਿਰੀ ਪਾਣੀ ਦੀਆਂ ਜਰੂਰਤਾਂ ਅਤੇ ਮੌਕੇ ਦੀ ਸਥਿਤੀ ਤੋਂ ਜਾਣੁ ਕਰਵਾਇਆ ਗਿਆ ਤੇ ਦੱਸਿਆ ਕਿ ਕਿਸ ਤਰਾਂ ਨਹਿਰੀ ਪਾਣੀ ਦੀ ਘਾਟ ਕਾਰਨ ਕਿਨੂੰ Kinnow ਦੇ ਬਾਗਾਂ ਸਮੇਤ ਹੋਰ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਫਸਲੀ ਵਿਭਿੰਨਤਾ Crop Diverification  ਨੂੰ ਅਪਨਾਇਆ ਸੀ ਅਤੇ ਕਿਨੂੰ ਦੇ ਬਾਗ ਲਗਾਏ ਸਨ ਇਸ ਲਈ ਇਸ ਇਲਾਕੇ ਨੂੰ ਨਹਿਰੀ ਪਾਣੀ ਦੀ ਬਹੁਤ ਜਰੂਰਤ ਹੈ। 

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਇਲਾਕੇ ਦੇ ਕਿਸਾਨਾਂ ਦੀ ਮੁੱਖ ਲੋੜ ਪਾਣੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਨੂੰ ਬੱਲੂਆਣਾ ਹਲਕੇ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ। 

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਬੈਠਕ ਤੋਂ ਬਾਅਦ ਭਰੋਸਾ ਦਿੱਤਾ ਗਿਆ ਕਿ ਇਲਾਕੇ ਦੀਆਂ ਨਹਿਰਾਂ Canals ਲਈ ਪੂਰਾ ਪਾਣੀ ਦਿੱਤਾ ਜਾਵੇਗਾ ਅਤੇ ਇਲਾਕੇ ਦੀਆਂ ਨਹਿਰਾਂ ਵਿਚ ਪਾਣੀ ਦੀ ਘਾਟ ਜਲਦ ਪੂਰੀ ਕਰ ਦਿੱਤੀ ਜਾਵੇਗੀ। 

    

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...