Friday, June 24, 2022

ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਮਹਿਲ ਕਲਾਂ ਬਲਾਕ ਵਿੱਚ ਨਰਮੇ ਦੇ ਖੇਤਾਂ ਦਾ ਦੌੌਰਾ ਕੀਤਾ

ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਖੇਤੀਬਾੜੀ ਮਾਹਰਾਂ ਦੀ ਸਲਾਹ ਨਾਲ ਸਪਰੇ ਕੀਤੀ ਜਾਵੇ


ਮਹਿਲ ਕਲਾਂ, 24 ਜੂਨ

  ਬਰਨਾਲਾ ਜਿਲ੍ਹੇ ਵਿੱਚ ਨਰਮੇ ਦੀ ਫਸਲ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਵੱਖ ਵੱਖ ਪਿੰਡਾਂ ਵਿੱਚ ਨਰਮੇ ਦੇ ਖੇਤਾਂ ਦਾ ਦੌੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਬੇਲੋੋੜੀਆਂ ਸਪਰੇਆਂ ਨਾ ਕਰਨ ਸੰਬੰਧੀ ਜਾਗਰੁਕ ਕੀਤਾ ਗਿਆ।ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ ਬਲਬੀਰ ਚੰਦ ਨੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਮਹਿਲ ਕਲਾਂ ਬਲਾਕ ਦੇ ਪਿੰਡ ਪੰਡੋਰੀ ਅਤੇ ਕਲਾਲਾ ਵਿੱਚ ਕਿਸਾਨ ਚੇਤ ਸਿੰਘ, ਪ੍ਰੀਤਮ ਸਿੰਘ, ਲਾਭ ਸਿੰਘ, ਗੁਰਚਰਨ ਸਿੰਘ, ਸਵਰਨ ਸਿੰਘ ਤੇ ਜਸਵੀਰ ਸਿੰਘ  ਦੇ ਖੇਤਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ , ਚਿੱਟੀ ਮੱਖੀ ਤੇ ਨਰਮੇ ਦੀ ਫਸਲ ਦੇ ਹੋਰ ਕੀੜੇ ਮਕੌੜਿਆਂ ਦੀ ਪਛਾਣ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਰਮੇ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਜਾਵੇ ਤਾਂ ਤੁਰੰਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਲਿਆਦਾ ਜਾਵੇ।
ਉਨਾਂ ਦੱਸਿਆ ਕਿ ਬਰਨਾਲਾ ਜਿਲ੍ਹੇ ਵਿੱਚ ਜਿਲ੍ਹਾ ਪੱਧਰੀ, ਬਲਾਕ ਪੱਧਰੀ ਤੇ ਪਿੰਡ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਵੱਲੋਂ ਨਿਰੰਤਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਸਮੇਂ ਸਮੇਂ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਿਸ਼ ਕੀਤੀਆਂ ਦਵਾਈਆਂ ਹੀ ਵਰਤੀਆ ਜਾਣ।
ਇਸ ਸਮੇਂ ਸ੍ਰੀ ਹਰਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਮਹਿਲ ਕਲਾਂ ਹਾਜਰ ਸਨ।

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...