ਕੇਂਦਰੀ ਖੇਤੀਬਾੜੀ ਮੰਤਰੀ ਨੇ ਫਿੱਕੀ ਦੇ 11ਵੇਂ ਐਗਰੋਕੈਮੀਕਲਸ ਕਨਕਲੇਵ ਨੂੰ ਸੰਬੋਧਨ ਕੀਤਾ
ਨਵੀਂ ਦਿਂੱਲੀ: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਖੇਤੀਬਾੜੀ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਘਟਾਉਣ ਲਈ ਨਿੱਜੀ ਖੇਤਰ ਨੂੰ ਵੀ ਸਰਕਾਰ ਨਾਲ ਹੱਥ ਮਿਲਾਉਣਾ ਚਾਹੀਦਾ ਹੈ। ਸ਼੍ਰੀ ਤੋਮਰ ਨੇ ਇਹ ਗੱਲ ਸੋਲਨ (ਹਿਮਾਚਲ ਪ੍ਰਦੇਸ਼) ਤੋਂ ਫੈਡਰੇਸ਼ਨ ਆਫ ਇੰਡੀਅਨ ਚੈਂਬਰਸ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵਰਚੁਅਲ ਦੁਆਰਾ ਆਯੋਜਿਤ 11ਵੇਂ ਐਗਰੋਕੈਮੀਕਲਸ ਕਨਕਲੇਵ ਨੂੰ ਸੰਬੋਧਨ ਕਰਦਿਆਂ ਕਹੀ।
ਸ਼੍ਰੀ ਤੋਮਰ ਨੇ ਕਿਹਾ ਕਿ ਸਾਡਾ ਦੇਸ਼ ਖੇਤੀ ਆਧਾਰਿਤ ਹੈ ਅਤੇ ਦੇਸ਼ ਦੀ ਅਰਥਵਿਵਸਥਾ ਵਿੱਚ ਖੇਤੀਬਾੜੀ ਦਾ ਬਹੁਤ ਵੱਡਾ ਯੋਗਦਾਨ ਹੈ। “ਖੇਤੀ ਖੇਤਰ ਵਿੱਚ ਕਿਸਾਨਾਂ ਲਈ ਮੁਨਾਫਾ ਬਹੁਤ ਮਹੱਤਵਪੂਰਨ ਹੈ। ਉਤਪਾਦਨ ਵਿੱਚ ਵਾਧਾ ਕਰਨਾ ਵੀ ਬਹੁਤ ਜ਼ਰੂਰੀ ਹੈ। ਦਾਲਾਂ ਅਤੇ ਤੇਲ ਬੀਜਾਂ ਦੇ ਮਾਮਲੇ ਵਿੱਚ ਦੇਸ਼ ਵਿੱਚ ਚੰਗਾ ਕੰਮ ਚੱਲ ਰਿਹਾ ਹੈ। ਖੇਤੀਬਾੜੀ ਦੇ ਖੇਤਰ ਵਿੱਚ ਮੁਨਾਫ਼ਾ ਵਧਾਉਣਾ ਵੀ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਵਾਢੀ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ, ਜਿਸ ਲਈ ਕਦਮ ਚੁੱਕਣ ਦੀ ਲੋੜ ਹੈ। ਇਸ ਸਬੰਧੀ ਕੇਂਦਰ ਸਰਕਾਰ ਕਈ ਯੋਜਨਾਵਾਂ `ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਤਕਨੀਕ ਦੀ ਵਰਤੋਂ ਕਰਕੇ ਮਹਿੰਗੀਆਂ ਫਸਲਾਂ ਉਗਾਉਣ। ਇਹ ਯਕੀਨੀ ਬਣਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ ਕਿ ਫਸਲਾਂ ਦੇ ਉਤਪਾਦਨ ਵਿੱਚ ਇਕਸਾਰਤਾ ਹੋਵੇ ਅਤੇ ਉਨ੍ਹਾਂ ਦੇ ਉਤਪਾਦਨ ਵਿੱਚ ਗੁਣਵੱਤਾ ਹੋ ਸਕੇ,” ਉਨ੍ਹਾਂ ਕਿਹਾ।
ਸ਼੍ਰੀ ਤੋਮਰ ਨੇ ਕਿਹਾ ਕਿ ਅੱਜ ਬਾਗਬਾਨੀ ਨੂੰ ਵੀ ਵਧਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਹਰ ਪੱਖੋਂ ਆਤਮ ਨਿਰਭਰ ਬਣ ਸਕੀਏ। “ਸਾਡਾ ਦੇਸ਼ ਭੋਜਨ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਚੰਗੀ ਸਥਿਤੀ ਵਿੱਚ ਹੈ। ਆਲਮੀ ਪੱਧਰ `ਤੇ ਮੁਕਾਬਲਾ ਕਰਨ ਲਈ ਸਾਨੂੰ ਖੇਤੀ ਪੱਖੋਂ ਹੋਰ ਵਿਕਸਤ ਦੇਸ਼ਾਂ ਵੱਲ ਵੀ ਦੇਖਣਾ ਹੋਵੇਗਾ ਅਤੇ ਉਨ੍ਹਾਂ ਨਾਲ ਅੱਗੇ ਵਧਣਾ ਹੋਵੇਗਾ। ਦਸ ਹਜ਼ਾਰ ਨਵੇਂ ਐਫਪੀਓ ਵੀ ਬਣਾਏ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ ਅਤੇ ਅੱਗੇ ਵੀ ਹੁੰਦਾ ਰਹੇਗਾ। ਫਸਲੀ ਵਿਭਿੰਨਤਾ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ,” ਉਨ੍ਹਾਂ ਕਿਹਾ।
ਸ਼੍ਰੀ ਤੋਮਰ ਨੇ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਕਿਸਾਨਾਂ ਲਈ ਮਦਦਗਾਰ ਸਾਬਤ ਹੋ ਰਹੇ ਹਨ। ਉਨ੍ਹਾਂ ਉਮੀਦ ਕੀਤੀ ਕਿ ਫਿੱਕੀ ਵਰਗੀਆਂ ਸੰਸਥਾਵਾਂ ਖੇਤੀ ਵਿਕਾਸ ਲਈ ਮਿਲ ਕੇ ਕੰਮ ਕਰਨਗੀਆਂ।
ਇਸ ਪ੍ਰੋਗਰਾਮ ਵਿੱਚ ਕੇਂਦਰੀ ਰਸਾਇਣ ਅਤੇ ਖਾਦ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਰਾਜ ਮੰਤਰੀ ਸ਼੍ਰੀ ਭਗਵੰਤ ਖੂਬਾ ਵੀ ਮੌਜੂਦ ਸਨ।
No comments:
Post a Comment