ਬੈਂਗਲੁਰੂ ਵਿਖੇ ਸੂਬਾਈ ਖੇਤੀਬਾੜੀ ਮੰਤਰੀਆਂ ਅਸੀਂ ਕੌਮੀ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਤੋਮਰ ਨੂੰ ਮਿਲ ਕੇ ਕੀਤੀ ਮੰਗ
ਕਰਜ਼ਾ ਮੁਆਫੀ,ਫ਼ਸਲੀ ਵਿਭਿੰਨਤਾ, ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ, ਕੰਡਿਆਲੀ ਤਾਰ ਪਾਰਲੇ ਕਿਸਾਨਾਂ ਅਤੇ ਆਧੁਨਿਕ ਸਾਧਨਾਂ ਲਈ ਆਰਥਿਕਤਾ ਸਹਾਇਤਾ ਦੀ ਲੋੜ
ਪਾਕਿਸਤਾਨ, ਇਰਾਕ ਤੇ ਮੱਧ ਪੂਰਬ ਤੱਕ ਖੇਤੀਬਾੜੀ ਤੇ ਬਾਗਬਾਨੀ ਉਤਪਾਦਾਂ ਦਾ ਵਪਾਰ ਖੋਲ੍ਹਣ ਦੀ ਕੀਤੀ ਵਕਾਲਤ
ਬੈਂਗਲੁਰੂ, 15 ਜੁਲਾਈ
ਪੰਜਾਬ Punjab ਦੇ Agriculture Minister Kuldeep Singh Dhaliwal ਨੇ ਕੇਂਦਰੀ ਖੇਤੀਬਾੜੀ ਮੰਤਰੀ Narinder Singh Tomar ਨੂੰ ਨਿੱਜੀ ਤੌਰ ਮਿਲ ਕੇ ਪੱਤਰ ਸੌਂਪਦਿਆਂ ਸੂਬੇ ਦੇ ਕਿਸਾਨਾਂ Farmers ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ, ਕਣਕ-ਝੋਨੇ ਦੇ ਚੱਕਰ ਚੋਂ ਬਾਹਰ ਕੱਢ ਕੇ ਫ਼ਸਲੀ ਵਿਭਿੰਨਤਾ Crop Diversification ਅਤੇ Fruit and Vegetable ਦੀ ਖੇਤੀ ਨੂੰ ਉਤਸ਼ਾਹਤ ਕਰਨ, ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ, ਕੰਡਿਆਲੀ ਤਾਰ ਪਾਰਲੇ ਕਿਸਾਨਾਂ ਦੀ ਔਕੜ ਘਟਾਉਣ ਅਤੇ ਖੇਤੀਬਾੜੀ ਵਿੱਚ ਪਾਣੀ ਦੀ ਬੱਚਤ ਤੇ ਕੀੜਿਆਂ ਆਦਿ ਦੇ ਹਮਲੇ ਤੋਂ ਬਚਾਉਣ ਲਈ ਆਧੁਨਿਕ ਸਾਧਨਾਂ ਦੀ ਵਰਤੋਂ ਲਈ ਵੱਡਾ ਆਰਥਿਕ ਪੈਕੇਜ ਮੰਗਿਆ ਹੈ। ਇਸ ਤੋਂ ਇਲਾਵਾ ਮੱਧ ਪੂਰਬ ਤੱਕ ਖੇਤੀਬਾੜੀ ਤੇ ਬਾਗਬਾਨੀ ਉਤਪਾਦਾਂ ਦਾ ਵਪਾਰ Trade ਖੋਲ੍ਹਣ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਦਾ ਕਿਸਾਨ ਖੁਸ਼ਹਾਲ ਹੋ ਸਕੇ।
ਸ. ਧਾਲੀਵਾਲ ਬੈਂਗਲੁਰੂ ਵਿਖੇ ਸੂਬਿਆਂ ਦੇ ਖੇਤੀਬਾੜੀ ਤੇ ਬਾਗਬਾਨੀ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਸ਼ਿਰਕਤ ਪੁੱਜੇ ਹੋਏ ਹਨ ਜਿੱਥੇ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਲਈ ਆਰਥਿਕ ਰਾਹਤ ਦੀ ਮੰਗ ਕੀਤੀ ਹੈ।
ਸ. ਧਾਲੀਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਛੋਟਾ ਕਿਸਾਨ Small Farmers ਇਸ ਵੇਲੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ।ਸੂਬੇ ਦੇ ਕਿਸਾਨਾਂ ਸਿਰ 75 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ Pakistan ਹਮੇਸ਼ਾ ਸੂਬੇ ਦੀ ਦੀ ਵੱਡੀ ਕਿਸਾਨ ਆਬਾਦੀ ਦੀਆਂ ਕਮਜ਼ੋਰੀਆਂ ਦੀ ਭਾਲ ਵਿਚ ਰਹਿੰਦਾ ਹੈ ਜੋ ਕਿ ਨਸ਼ਿਆਂ ਅਤੇ ਅਤਿਵਾਦ ਨੂੰ ਹੁਲਾਰਾ ਦੇ ਕੇ ਇਸ ਨੂੰ ਹੋਰ ਕਮਜ਼ੋਰ ਕੀਤਾ ਜਾ ਸਕੇ। ਇਸ ਲਈ ਰਾਜ ਨੂੰ ਕਰਜ਼ਾ ਮੁਆਫੀ ਫੰਡ ਦਿੱਤਾ ਜਾਵੇ।
ਇਸੇ ਤਰ੍ਹਾਂ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੋਂ ਪਾਰ 150 ਫੁੱਟ ਚੌੜੀ 425 ਕਿਲੋਮੀਟਰ ਲੰਬੀ ਬੇਟ ਵਿੱਚ 14000 ਏਕੜ ਵਾਲੇ ਕਿਸਾਨਾਂ ਨੂੰ ਉਨ੍ਹਾਂ ਉੱਤੇ ਲਗਾਈਆਂ ਪ੍ਰਤੀਕੂਲ ਸ਼ਰਤਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰ ਸਕਦੇ ਹਨ ਅਤੇ ਤਿੰਨ ਫੁੱਟ ਤੋਂ ਉੱਚੀ ਫਸਲਾਂ ਦੀ ਪੈਦਾਵਾਰ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੂੰ 15000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦਾ ਮੁਆਵਜ਼ਾ ਦਿੱਤਾ ਜਾਵੇ।
ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਹੈ ਕਿ ਪੰਜਾਬ ਨੇ ਪਿਛਲੇ ਚਾਰ ਦਹਾਕਿਆਂ ਵਿੱਚ ਅੰਨ Grains ਦੇ ਘਾਟੇ ਵਿੱਚ ਦੇਸ਼ ਨੂੰ ਕਣਕ Wheat and Rice ਦਿੱਤੇ ਹਨ। ਇਸ ਪ੍ਰਕਿਰਿਆ ਵਿੱਚ 1000 ਸਾਲਾਂ ਤੋਂ ਬਣੀ ਮਿੱਟੀ ਵਿੱਚੋਂ ਪੌਸ਼ਟਿਕ ਤੱਤ ਖਤਮ ਹੋ ਗਏ ਹਨ ਅਤੇ ਧਰਤੀ ਹੇਠਲਾ ਪਾਣੀ Ground Water ਖਤਰਨਾਕ ਪੱਧਰ ਤੱਕ ਡਿੱਗ ਚੁੱਕਿਆ ਹੈ। ਸੂਬੇ ਕੋਲ 15 ਤੋਂ 20 ਸਾਲਾਂ ਵਿੱਚ ਕੱਢਣ ਲਈ ਪਾਣੀ ਨਹੀਂ ਹੋਵੇਗਾ। ਭਾਰਤ ਸਰਕਾਰ ਨੂੰ ਇੱਕ ਨੈਤਿਕ ਫਰਜ਼ ਵਜੋਂ ਸੂਬੇ ਦੇ ਕਿਸਾਨਾਂ ਨੂੰ ਅਗਲੇ ਦਹਾਕੇ ਵਿੱਚ ਵਿਭਿੰਨਤਾ,ਪਾਣੀ ਦੀ ਸੰਭਾਲ ਅਤੇ ਉੱਚ ਮੁੱਲ ਵਾਲੀਆਂ ਫਸਲਾਂ,ਜਿਵੇਂ Cotton , Pulses ਫਲ, ਸਬਜ਼ੀਆਂ, Sugar Can , Oil Seeds ਵਿੱਚ ਵਿਭਿੰਨਤਾ ਲਿਆਉਣ ਵਿੱਚ ਮਦਦ ਕਰਨ ਲਈ ਇੱਕ ਢੁਕਵਾਂ ਕਾਰਪਸ (ਫੰਡ) ਸਥਾਪਤ ਕਰਨਾ ਚਾਹੀਦਾ ਹੈ। ਇਸ ਵਿੱਚ ਦੋ ਭਾਗ ਹੋਣੇ ਚਾਹੀਦੇ ਹਨ। ਇੱਕ ਕਿਸਾਨ ਨੂੰ ਝੋਨਾ-ਕਣਕ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਅਤੇ ਦੂਜਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਵਿੱਚ ਖੋਜ ਦੇ ਮਿਆਰ ਨੂੰ ਉੱਚਾ ਚੁੱਕਣ ਲਈਲੋੜੀਦਾ ਹੈ।
ਕੇਂਦਰੀ ਖੇਤੀਬਾੜੀ ਨੂੰ ਇਸ ਗੱਲ ਤੋਂ ਵੀ ਜਾਣੂੰ ਕਰਵਾਇਆ ਹੈ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ ਸਿਰਫ਼ 15 ਦਿਨਾਂ ਦਾ ਸਮਾਂ ਹੁੰਦਾ ਹੈ। ਝੋਨੇ ਦੀ ਪਰਾਲੀ ਨੂੰ ਸਾੜਨਾ ਕਿਸਾਨ ਦੀ ਆਦਤ ਨਾਲੋਂ ਮਜਬੂਰੀ ਵਧੇਰੇ ਹੈ ਜਿਸ ਕਰਕੇ ਕਿਸਾਨ ਨੂੰ 2500 ਰੁਪਏ ਪ੍ਰਤੀ ਏਕੜ ਦਿੱਤੇ ਜਾਣ ਦੀ ਲੋੜ ਹੈ ਤਾਂ ਜੋ ਉਹ ਪਰਾਲੀ ਨੂੰ ਮਸ਼ੀਨੀ ਤੌਰ ਉਤੇ ਖੇਤੀ ਸੰਦਾਂ ਨਾਲ ਮਿਲਾ ਸਕੇ। ਝੋਨੇ ਅਧੀਨ 75 ਲੱਖ ਏਕੜ ਲਈ ਭਾਰਤ ਸਰਕਾਰ ਨੂੰ 1125 ਕਰੋੜ ਰੁਪਏ ਸਲਾਨਾ ਸੂਬੇ ਨੂੰ ਦਿੱਤੇ ਜਾਣ।
ਸ. ਧਾਲੀਵਾਲ ਨੇ ਲਿਖਿਆ ਹੈ ਕਿ ਕਿਸਾਨਾਂ ਨੂੰ ਪਾਣੀ ਬਚਾਉਣ,ਖਾਦ Fertilizer ਪਾਉਣ,ਡਰੋਨ ਦੀ ਵਰਤੋਂ,ਫਲਾਂ ਦੀ ਚੁਗਾਈ ਅਤੇ ਕੀੜਿਆਂ ਤੇ ਨਜ਼ਰ ਰੱਖਣ ਲਈ ਸੇਧ ਦੇਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ AI ਦਾ ਨਿਵੇਸ਼ ਸਮੇਂ ਦੀ ਲੋੜ ਹੈ। ਇਸੇ ਤਰ੍ਹਾਂ ਸ਼ੁੱਧ ਖੇਤੀ, ਗਰੀਨ ਹਾਊਸਾਂ Green House ਵਿੱਚ, ਵਰਟੀਕਲ ਐਗਰੀਕਲਚਰ Vertical Agriculture ਅਤੇ ਹਾਈਡ੍ਰੋਪੋਨਿਕਸ ਹੁਣ ਇਜ਼ਰਾਈਲ ਅਤੇ ਹੋਰ ਵਿਕਸਤ ਦੇਸ਼ਾਂ ਵਿੱਚ ਵਿਆਪਕ ਤੌਰ ਉਤੇ ਅਭਿਆਸ ਕੀਤੇ ਜਾਂਦੇ ਹਨ ਜੋ ਕਿ ਲ ਛੋਟੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦੇ ਹਨ। ਅਗਲੇ ਦਹਾਕੇ ਵਿੱਚ ਹਰ ਸਾਲ ਘੱਟੋ-ਘੱਟ 300 ਕਰੋੜ ਰੁਪਏ ਬਦਲਾਅ ਲਿਆਉਣ ਵਿੱਚ ਮੱਦਦਗਾਰ ਸਾਬਤ ਹੋਣਗੇ।
ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਗੋਦਾਮਾਂ ਅਤੇ ਟਰੱਕਾਂ/ਵਾਹਨਾਂ ਦੀ ਇੱਕ ਕੋਲਡ ਚੇਨ ਦੀ ਲੋੜ ਹੁੰਦੀ ਹੈ। 1000 ਕਰੋੜ ਰੁਪਏ ਦੀ ਸਹਾਇਤਾ ਸੂਬੇ ਦੀ ਵਿਭਿੰਨਤਾ ਵਿੱਚ ਲੰਮਾ ਸਫ਼ਰ ਤੈਅ ਕਰਨ ਲਈ ਲੋੜੀਂਦਾ ਹੋਵੇਗਾ।
ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਪਾਕਿਸਤਾਨ,ਇਰਾਨ ਅਤੇ ਮੱਧ ਪੂਰਬ ਦੇ ਮੁਲਕਾਂ ਨਾਲ ਖੇਤੀਬਾੜੀ ਅਤੇ ਬਾਗਬਾਨੀ ਉਤਪਾਦਾਂ ਦਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ ਜਿਸ ਨਾਲ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਮਦਦ ਮਿਲੇਗੀ।