Monday, July 11, 2022

ਨਿੰਬੂ ਜਾਤੀ ਫਲ, ਅੰਬ, ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵਾਂ ਸਮਾਂ

ਬਰਸਾਤ ਰੁੱਤ Rainy Season ਸਦਾਬਹਾਰ ਫ਼ਲਦਾਰ ਬੂਟਿਆਂ Fruit Plants ਜਿਵੇਂ ਕਿ ਨਿੰਬੂ ਜਾਤੀ Citrus, Kinnow ਅੰਬ, Mango ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵੀਂ ਹੈ। ਬਾਗਬਾਨੀ ਵਿਭਾਗ ਅਬੋਹਰ Horticulture Department ਦੇ ਡਿਪਟੀ ਡਾਇਰੈਕਟਰ ਸ੍ਰੀ ਮਲਕੀਤ ਸਿੰਘ ਨੇ ਕਿਹਾ ਹੈ ਕਿ ਜ਼ੇਕਰ ਇਹ ਪੌਦੇ ਲਗਾਉਣੇ ਹਨ ਤਾਂ ਹੁਣ ਲਗਾਏ ਜਾ ਸਕਦੇ ਹਨ। 


ਉਨ੍ਹਾਂ ਨੇ ਬਾਗਬਾਨਾਂ ਨੂੰ ਸਲਾਹ ਦਿੱਤੀ ਹੈ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ ਪਾਣੀ Water ਬਾਗਾਂ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਕਿਉਂਕਿ ਇਹ ਵਾਧੂ ਖੜਾ ਪਾਣੀ ਬੂਟਿਆਂ ਦਾ ਨੁਕਸਾਨ ਕਰ ਸਕਦਾ ਹੈ।

ਡਿਪਟੀ ਡਾਇਰੈਕਟਰ ਨੇ ਕਿਹਾ ਕਿ ਖਾਲੀ ਜ਼ਮੀਨ ਤੇ ਅੰਤਰ ਫਸਲਾਂ Inter Cropping ਦੀ ਕਾਸਤ ਅਤੇ ਹਰੀ ਖਾਦ ਲਈ ਸਾਉਣੀ kharif ਦੀਆਂ ਫ਼ਲੀਦਾਰ ਫ਼ਸਲਾਂ ਜਿਵੇਂ ਕਿ ਮੂੰਗੀ, ਮਾਂਹ, ਜੰਤਰ ਆਦਿ ਬੀਜ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨਾਖਾਂ ਦੇ ਫ਼ਲਾਂ ਨੂੰ ਬਗੈਰ ਟਾਹਣੀਆਂ ਦੀ ਟੁੱਟ-ਭੱਜ ਦੇ ਤੋੜਨਾ ਚਾਹੀਦਾ ਹੈ। ਬੇਰਾਂ ਦੇ ਪੂਰੇ ਤਿਆਰ ਦਰਖ਼ਤਾਂ ਨੂੰ 500 ਗ੍ਰਾਮ ਯੂਰੀਆ urea ਪ੍ਰਤੀ ਬੂਟਾ ਇਸ ਮਹੀਨੇ ਪਾ ਦੇਣਾ ਚਾਹੀਦਾ ਹੈ। ਕਿੰਨੂ ਵਿੱਚ ਝਾੜ ਅਤੇ ਫਲਾਂ ਦੀ ਗੁਣਵੱਤਾ ਸੁਧਾਰਨ ਲਈ ਪੋਟਾਸ਼ੀਅਮ ਨਾਈਟ੍ਰੇਟ (1.0 ਪ੍ਰਤੀਸ਼ਤ) ਦਾ ਛਿੜਕਾਅ ਕਰਨਾ ਚਾਹੀਦਾ ਹੈ। ਚੂਨੇ ਦੀ ਕਲੀ ਤਣੇ ਦੁਆਲੇ ਦੂਸਰੀ ਵਾਰ ਫੇਰ ਦਿਓ ਕਿਉਂਕਿ ਅਜਿਹਾ ਕਰਨ ਨਾਲ ਤਣਾ ਗਰਮੀ Heat wave ਤੋਂ ਬਚਿਆ ਰਹੇਗਾ। ਨਿੰਬੂ ਜਾਤੀ ਦੇ ਕੀੜਿਆਂ ਦੀ ਰੋਕਥਾਮ ਲਈ 200 ਮਿ.ਲਿ. ਕਰੋਕੋਡਾਇਲ/ਕੰਨਫੀਡੋਰ 17.8 ਐਸ ਐਲ (ਇਮਿਡਾਕਲੋਪਰਡਿ) ਜਾਂ 160 ਗ੍ਰਾਮ ਐਕਟਾਰਾ (ਥਾਇਆਮੈਥਾਕਸਮ) ਨੂੰ 500 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਇਹ ਘੋਲ ਇੱਕ ਏਕੜ ਦੇ ਪੂਰੇ ਤਿਆਰ ਬਾਗ ਲਈ ਕਾਫ਼ੀ ਹੈ।

ਸ੍ਰ ਮਲਕੀਤ ਸਿੰਘ ਨੇ ਕਿਹਾ ਕਿ ਅੰਗੂਰਾਂ ਦੇ ਬੂਟਿਆਂ ਨੂੰ ਕੋਹੜ ਦੇ ਰੋਗ ਤੋਂ ਬਚਾਉਣ ਲਈ ਜੁਲਾਈ ਦੇ ਪਹਿਲੇ ਅਤੇ ਅਖੀਰਲੇ ਹਫਤੇ ਵਿੱਚ ਬੋਰਡੋ ਮਿਸ਼ਰਣ (2:2:250) ਦਾ ਛਿੜਕਾਅ 500 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਅਮਰੂਦਾਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫਤੇ ਪੀ ਏ ਯੂ ਫਰੂਟ ਫਲਾਈ ਟਰੈਪ (16 ਟਰੈਪ ਪ੍ਰਤੀ ਏਕੜ) ਲਗਾਉ ਅਤੇ ਲੋੜ ਪੈਣ ਤੇ ਦੁਬਾਰਾ ਲਾਓ। ਬਾਗਾਂ ਵਿੱਚ ਫਲ ਦੀ ਮੱਖੀ ਗ੍ਰਸਤ ਫਲਾਂ ਨੂੰ ਲਗਾਤਾਰ ਇਕੱਠਾ ਕਰਕੇ ਦਬਾਉਂਦੇ ਰਹੋ। ਬਰਸਾਤ ਰੁੱਤ ਦੇ ਅਮਰੂਦਾਂ ਨੂੰ ਫ਼ਲ ਦੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਪੂਰੇ ਵੱਡੇ ਪਰ ਸਖਤ ਹਰੇ ਫ਼ਲਾਂ ਚਿੱਟੇ ਰੰਗ ਦੇ ਨਾਨ-ਵੂਵਨ ਲਿਫ਼ਾਫ਼ਿਆਂ ਨਾਲ ਢਕਿਆ ਜਾ ਸਕਦਾ ਹੈ ।   

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਨਿੰਬੂ ਅਤੇ ਅੰਗੂਰਾਂ ਵਿੱਚ ਮਿੱਲੀਬੱਗ ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਪੱਤਿਆਂ ਦੇ ਹੇਠਲੇ ਪਾਸੇ, ਨਰਮ ਸ਼ਾਖਾਵਾਂ, ਜ਼ਮੀਨ ਨਾਲ ਛੂੰਹਦੀਆਂ ਟਹਿਣੀਆਂ ਤੇ ਫਲਾਂ ਦੀ ਜਾਂਚ ਕਰਦੇ ਰਹੋ। ਬਾਗਾਂ ਨੂੰ ਸਾਫ-ਸੁਥਰਾ ਰੱਖਣ ਲਈ ਨਦੀਨਾਂ ਅਤੇ ਘਾਹ ਦੀ ਰੋਕਥਾਮ ਕਰੋ। ਦਰੱਖਤ ਦੀਆਂ ਟਹਿਣੀਆਂ ਦੀ ਕਾਂਟ-ਛਾਂਟ ਇਸ ਢੰਗ ਨਾਲ ਕਰੋ ਕਿ ਉਹ ਜ਼ਮੀਨ ਨੂੰ ਨਾ ਲੱਗਣ। ਹਮਲੇ ਹੇਠ ਆਈਆਂ ਟਹਿਣੀਆਂ ਨੂੰ ਕੱਟ ਕੇ ਨਸਟ ਕਰ ਦਿਉ।ਬਾਗਾਂ ਚੋਂ ਕੀੜੀਆਂ/ਕਾਢਿਆਂ ਦੇ ਭੌਂਣ ਨਸ਼ਟ ਕਰੋ। ਨਿੰਬੂ ਜਾਤੀ ਦੇ ਟਾਹਣੀਆਂ ਸੁੱਕਣ ਦੇ ਰੋਗ, ਸਕੈਬ ਅਤੇ ਕੋਹੜ ਰੋਗ ਨੂੰ ਰੋਕਣ ਲਈ ਬੋਰਡੋ ਮਿਸ਼ਰਣ ਦਾ ਛਿੜਕਾਅ 15 ਦਿਨਾਂ ਦੇ ਵਕਫ਼ੇ ਤੇ ਕਰੋ। ਨਿੰਬੂ ਜਾਤੀ ਦੇ ਪੈਰੋਂ ਗਲਣ ਦੇ ਰੋਗ (ਫ਼ਾਈਟਪਥੋਰਾ ਰੋਗ) ਦੀ ਰੋਕਥਾਮ ਲਈ ਬੂਟਿਆਂ ਦੀ ਛੱਤਰੀ ਹੇਠ ਜਮੀਨ ਅਤੇ ਮੁੱਖ ਤਣਿਆਂ ਉੱਪਰ 50 ਮਿਲੀਲਿਟਰ ਸੋਡੀਅਮ ਹਾਈਪੋਕਲੋਰਾਈਟ (5%) ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟਾ ਪਾਇਆ ਜਾ ਸਕਦਾ ਹੈ।


    

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...