Tuesday, July 12, 2022

ਖੇਤੀ ਮੰਤਰੀ ਖੇਤਾਂ ਵਿਚ, ਕਿਹਾ ਕਿਸਾਨਾਂ ਦੇ ਨਾਲ ਖੜੀ ਹੈ ਸਰਕਾਰ

          ਬਠਿੰਡਾ, 12 ਜੁਲਾਈ : ਨਰਮੇ ਤੇ ਚਿੱਟੇ ਮੱਛਰ White Fly ਤੇ ਗੁਲਾਬੀ ਸੂੰਡੀ Pink Bollworm ਦੇ ਅਸਰ ਵਿਚ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ Kuldeep Singh Dhaliwal ਅੱਜ ਖੇਤਾਂ ਵਿਚ ਵਿਖਾਈ ਦਿੱਤੇ। 


ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ Bathinda ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜੋਧਪੁਰ ਰੋਮਾਣਾ, ਫੁੱਲੋ ਮਿੱਠੀ, ਪੱਕਾ ਕਲਾਂ, ਦੁਨੇਵਾਲਾ, ਤਰਖਾਣਵਾਲੇ ਅਤੇ ਗੁਰੂਸਰਸੈਣੇ ਵਾਲਾ ਦੇ ਖੇਤਾਂ ਚ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਸਰਵੇਖਣ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਰਮਾ ਪੱਟੀ ਦੇ ਕਿਸਾਨਾਂ  Farmers ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ Seed ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ। 

          ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ Crop ਦਾ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਦੇ ਧਿਆਨ ਚ ਲਿਆਉਣ ਤੇ ਕਈ ਦਵਾਈ ਵਿਕਰੇਤਾਵਾਂ ਵਲੋਂ ਕਿਸਾਨਾਂ ਨੂੰ ਲੋੜੀਂਦੀ ਇੱਕ ਵਸਤੂ ਦੇ ਨਾਲ ਕਈ ਹੋਰ ਜਬਰੀ ਵਸਤੂਆਂ ਵੀ ਖ਼ਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ, ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਅਜਿਹੇ ਵਿਕਰੇਤਾਵਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦਾ ਲਾਇਸੰਸ ਰੱਦ ਕੀਤਾ ਜਾਵੇ।

          ਇਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ State Government  ਕਿਸਾਨਾਂ ਦੀ ਭਲਾਈ ਲਈ ਹਰੇਕ ਪੱਖ ਤੋਂ ਉਨ੍ਹਾਂ ਨਾਲ ਚੱਟਾਨ ਵਾਂਗ ਨਾਲ ਖੜ੍ਹੀ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਵਲੋਂ ਮੁੜ 28 ਜੁਲਾਈ July ਨੂੰ ਨਰਮੇ ਦੀ ਫ਼ਸਲ ਨਾਲ ਸਬੰਧਤ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾਵੇਗਾ।

          ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋਂ ਤਿੰਨ ਮੈਂਬਰੀ ਫਲਾਇੰਗ ਸਕਿਊਅਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਲਦ ਹੈਲਪ ਲਾਇਨ Helpline No  ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਬਣਾਈ ਗਈਆਂ ਵੱਖ-ਵੱਖ 230 ਟੀਮਾਂ ਵਲੋਂ ਅੱਜ 757 ਥਾਵਾਂ ਤੇ ਜਾ ਕੇ ਨਰਮੇ ਦੀ ਫ਼ਸਲ ਦਾ ਸਰਵੇਖਣ Survey ਕੀਤਾ ਗਿਆ, ਜਿਸ ਵਿੱਚ 370 ਥਾਵਾਂ ਤੇ ਚਿੱਟਾ ਮੱਛਰ ਤੇ 14 ਥਾਵਾਂ ਤੇ ਨਾ ਮਾਤਰ ਗੁਲਾਬੀ ਸੁੰਡੀ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੋਈ ਵੀ ਵਿਕਰੇਤਾ ਨਕਲੀ ਕੀਟਨਾਸ਼ਕ ਦਵਾਈ ਜਾਂ ਨਿਰਧਾਰਤ ਰੇਟਾਂ ਤੋਂ ਵੱਧ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

          ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿੱਚ ਕੈਬਨਿਟ ਮੰਤਰੀ ਵਲੋਂ ਮਾਲਵਾ ਪੱਟੀ ਦੇ ਨਰਮਾ ਬਿਜਾਈ ਕਰਨ ਵਾਲੇ 7 ਜ਼ਿਲ੍ਹਿਆਂ ਬਠਿੰਡਾ ਤੋਂ ਇਲਾਵਾ ਮਾਨਸਾ Mansa, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ Fazilka , ਬਰਨਾਲਾ, ਫ਼ਰੀਦਕੋਟ ਤੇ ਸੰਗਰੂਰ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।    

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...