ਫਰੀਦਕੋਟ 4 ਅਗਸਤ () ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ: ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਰਮੇ ਅਤੇ ਝੋਨੇ ਦੀ ਫਸਲ ਦਾ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਪਿੰਡ ਟਹਿਣਾ, ਪੱਕਾ, ਨਰੈਣਗੜ੍ਹ, ਜਲਾਲੇਆਣਾ , ਚੇਤ ਸਿੰਘ ਵਾਲਾ, ਬੀਹਲੇ ਵਾਲਾ ਅਤੇ ਝੋਟੀਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ।ਨਰਮੇ ਦੀ ਫਸਲ ਉਪਰ ਚਿੱਟੀ ਮੱਖੀ ਦਾ ਹਮਲਾ ਘੱਟ ਰਿਹਾ ਹੈ। ਕੁਝ ਕਿਸਾਨਾਂ ਵੱਲੋਂ ਗੈਰ ਸ਼ਿਫਾਰਿਸ਼ ਸਪਰੇਆਂ ਜਿਵੇਂ ਮੋਨੋਕਰੋਟੋਫਾਸ, ਸਾਈਪਰਮੈਥਰਾਨ ਵਗੈਰਾ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨਾਲ ਚਿੱਟੀ ਮੱਖੀ ਹੋਰ ਵਧਦੀ ਹੈ।ਇਸ ਦੌਰਾਨ ਡਾ: ਗਿੱਲ ਨੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਦਿਆਂ ਦੱਸਿਆ ਕਿ ਸਿਰਫ ਸਿਫਾਰਸ਼ ਕੀਤੀਆਂ ਸਪਰੇਆਂ ਜਿਵੇਂ ਔਸ਼ੀਨ, ਸੋਫੀਨਾ,ਪੋਲੋ,ਲੈਨੋ ਆਦਿ ਨਾਲ ਹੀ ਚਿੱਟੀ ਮੱਖੀ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਬੀਹਲੇਵਾਲ ਦੇ ਕਿਸਾਨ ਕਿੱਕਰ ਸਿੰਘ ਦੇ ਖੇਤ ਵਿੱਚ ਨਰਮੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਿਆ, ਜਿਸ ਦੀ ਜਿਲ੍ਹੇ ਦੀ ਸਰਵੇਲੈਂਸ ਟੀਮ ਦੇ ਇੰਚਾਰਜ ਡਾ: ਜਗਸੀਰ ਸਿੰਘ, ਵਿਸ਼ਾ ਵਸਤੂ ਮਾਹਿਰ ਅਤੇ ਡਾ: ਖੁਸ਼ਵੰਤ ਸਿੰਘ ਡੀ.ਪੀ.ਡੀ ਆਤਮਾ ਸ਼ਾਮਿਲ ਨੇ ਕਿਸਾਨਾਂ ਨੂੰ ਸਿਫਾਰਿਸ਼ ਕੀਤੇ ਕੀਟਨਾਸ਼ਕ ਜਿਵੇਂ ਪਰੋਕਲੇਮ 100 ਗ੍ਰਾਮ, ਪ੍ਰੋਫੀਨੋਫਾਸ 500 ਮਿ.ਲੀ: ਜਾਂ ਅਵਾਂਟ 200 ਮਿ.ਲੀ ਪ੍ਰਤੀ ਏਕੜ ਦੀ ਸਪਰੇਅ ਕਰਨ ਲਈ ਕਿਹਾ। ਇਸ ਸਮੇਂ ਪਿੰਡ ਦੇ ਕਈ ਕਿਸਾਨ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਨਰਮੇ ਵਾਲੇ ਕਿਸਾਨ ਆਪਣੇ ਖੇਤ ਵਿੱਚ ਰੋਜ਼ਾਨਾ ਗੁਲਾਬੀ ਸੁੰਡੀ ਦਾ ਸਰਵੇਖਣ ਕਰਨ ਅਤੇ ਸੁੰਡੀ ਮਿਲਣ ਤੇ ਖੇਤੀਬਾੜੀ ਮਹਿਕਮੇ ਨਾਲ ਤੁਰੰਤ ਰਾਬਤਾ ਕਾਇਮ ਕਰਨ।
No comments:
Post a Comment