Monday, October 17, 2022

ਕਿਸਾਨਾਂ ਨੂੰ ਹਾੜੀ ਸੀਜ਼ਨ ਦੌਰਾਨ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਮਾਨਸਾ, 17 ਅਕਤੂਬਰ: 

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ ਦੋਰਾਨ ਫ਼ਸਲਾਂ ਦੀ ਬਿਜਾਈ ਲਈ ਲੋੜੀਦੀਆਂ ਖਾਦਾਂ ਅਤੇ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਰਹੇਗੀ ਅਤੇ ਹਾੜੀ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸਪਲਾਈ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਖਾਦਾਂ ਦੀ ਨਿਰੰਤਰ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। 


ਉਨਾਂ ਦੱਸਿਆ ਕਿ ਹਾੜੀ 2022-23 ਦੀਆਂ ਫਸਲਾਂ ਲਈ ਜ਼ਿਲਾ ਮਾਨਸਾ ਦੇ ਕਿਸਾਨਾਂ ਨੂੰ 55000 ਮੀਟਰਕ ਟਨ ਯੂਰੀਆ ਅਤੇ 25000 ਮੀਟਰਕ ਟਨ ਡੀ.ਏ.ਪੀ. ਖਾਦ ਦੀ ਜਰੂਰਤ ਹੋਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਦਿੱਕਤ ਇਹ ਖਾਦਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਸਹਿਕਾਰਤਾ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਨਾਲ ਹਾੜੀ ਸੀਜ਼ਨ ਦੌਰਾਨ ਬਿਜਾਈ ਕੀਤੀ ਜਾਵੇ, ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇ ਅਤੇ ਫਸਲਾਂ ਦਾ ਝਾੜ ਵੀ ਚੰਗਾ ਮਿਲੇ। 

ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਕਈ ਵਾਰ ਖਾਦ ਵਿਕਰੇਤਾਵਾਂ ਵੱਲੋਂ ਖਾਦਾਂ ਨਾਲ ਬੇਲੋੜੀ ਖੇਤ ਸਮੱਗਰੀ ਕਿਸਾਨਾਂ ਨੂੰ ਨਾਲ ਲਗਾਕੇ ਦੇ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਜੇਕਰ ਕੋਈ ਵੀ ਖਾਦ ਵਿਕਰੇਤਾ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...