ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਉਪਰੰਤ ਵੀ ਨਦੀਨ ਨਾਸ਼ਕਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ :ਡਾ.ਅਮਰੀਕ ਸਿੰਘ
----ਪਿੰਡ ਜਮਾਲਪੁਰ ਵਿੱਚ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਕੇ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ।
ਪਠਾਨਕੋਟ: 12 ਨਵੰਬਰ 2022 ( ) ਡਿਪਟੀ ਕਮਿਸ਼ਨਰ ਸ਼੍ਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਖੇਤੀਬਾੜੀ Agriculture ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਪਰ ਸੀਡਰ Super Seeder ਨਾਲ ਕਣਕ ਦੀ ਬਿਜਾਈ ਕਰਨ ਦਾ ਪ੍ਰਦਰਸ਼ਨੀ ਪਲਾਟ ਲਗਾ ਕੇ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਤਕਨੀਕ ਬਾਰੇ ਜਾਗਰੁਕ ਕੀਤਾ ਗਿਆ ਇਹ ਪ੍ਰਦਰਸ਼ਨੀ ਪਲਾਟ ਅਗਾਂਹ ਵਧੂ ਕਿਸਾਨ ਗੁਰਵਿੰਦਰ ਸਿੰਘ ਦੇ ਖੇਤਾਂ ਵਿੱਚ ਲਗਾਇਆ ਗਿਆ। ਇਸ ਮੌਕੇ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ,ਅਨੁਪਮ ਡੋਗਰਾ ਖੇਤੀ ਵਿਸਥਾਰ ਅਫਸਰ, ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ(ਆਤਮਾ) ਅਤੇ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ Wheat ਦੀ ਫਸਲ ਵਿੱਚ ਨਦੀਨਾਂ Weed ਦੁਆਰਾ ਹੋਣ ਵਾਲਾ ਨੁਕਸਾਨ ਨੂੰ ਸਹੀ ਛਿੜਕਾਅ ਤਕਨੀਕਾਂ ਦੀ ਵਰਤੋਂ ਕਰਕੇ ਘਟਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਨਦੀਨਾਂ ਦੀ ਸੁਚੱਜੀ ਵਰਤੋਂ ਨਾਂ ਕਤਿੀ ਜਾਵੇ ਤਾਂ ਨਦੀਨ ਕਣਕ ਦੀ ਫਸਲ ਦਾ ਤਕਰੀਬਨ 15-25 % ਨੁਕਸਾਨ ਕਰ ਦਿੰਦੇ ਹਨ ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਮੁੱਖ ਤੌਰ ਤੇ ਘਾਹ ਵਾਲੇ ਨਦੀਨ ਜਿਵੇਂ ਗੁੱਲੀ ਡੰਡਾ.ਜਵੀ,ਬੂੰਈਂ ਅਤੇ ਚੌੜੇ ਪੱਤਿਆਂ ਵਾਲੇ ਨਦੀਨ ਜਿਵੇਂ ਬਾਥੂ ,ਜੰਗਲੀ ਪਾਲਕ,ਮੈਣਾ,ਮੈਣੀ,ਜੰਗਲੀ ਹਾਲੋਂ ਅਤੇ ਹਿਰਨਖੁਰੀ ਹੁੰਦੇ ਹਨ।ਉਨਾ ਕਿਹਾ ਕਿ ਝੋਨਾ -ਕਣਕ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਗੁੱਲੀ ਡਮਡੇ ਦੀ ਵਧੇਰੇ ਸਮੱਸਿਆ ਹੁੰਦੀ ਹੈ ਅਤੇ ਇਸ ਸਮੱਸਿਆ ਨੂੰ ਕਣਕ ਦੀ ਬਿਜਾਈ ਉਪਰੰਤ ਨਦੀਨ ਨਾਸ਼ਕਾਂ ਦਾ ਸਹੀ ਤਕਨੀਕ ਵਰਤ ਕੇ ਛਿੜਕਾਅ ਕਰਕੇ ਘਟਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਤੋਂ ਤੁਰੰਤ ਬਾਅਦ ਡੇਢ ਲਿਟਰ ਪੈਂਡੀਮੈਥਾਲੀਨ ਜਾਂ 60 ਗ੍ਰਾਮ ਪਾਈਰੋਕਸਾਸਲਫੋਨ ਜਾਂ ਇੱਕ ਲਿਟਰ ਪਲੈਟਫਾਰਮ 385 ਐਸ ਈ(ਪੈਂਡਾਮੈਥਾਲੀਨ +ਮੈਟਰੀਬਿਊਜਨ) ਪ੍ਰਤੀ ਏਕੜ ਛਿੜਕਾਅ ਕਰਨ ਨਾਲ ਗੁੱਲੀ ਡੰਡੇ ਅਤੇ ਕੁਝ ਚੌੜੇ ਪੱਤਿਆਂ ਵਾਲੇ ਨਦੀਨਾਂ ਦੇ ਬੀਜ ਨਹੀਂ ਉਗਦੇ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਸੁਪਰ ਸੀਡਰ/ਸਮਾਰਟ ਸੀਡਰ ਨਾਲ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਕਣਕ ਇੱਕਸਾਰ ਉੱਗਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚੋਂ ਹਟਾਉਣ ਦੀ ਬਿਜਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਪੈਦਾਵਾਰ ਵਧਣ ਦੇ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ।ਅਨੁਪਮ ਡੋਗਰਾ ਨੇ ਕਿਹਾ ਕਿ ਨਦੀਨਾਂ ਦੀ ਸਹੀ ਕਥਾਮ ਲਈ ਕੱਟ ਵਾਲੀ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ੳਤੇ ਗੰਨ ਵਾਲੀ ਨੋਜ਼ਲ ਤੋਂ ਪ੍ਰਹੇਜ਼ ਕਰਨਾ ਚਾਹੀਦਾ।ਉਨਾਂ ਨੇ ਕਿਹਾ ਕਿ ਆਈ ਖੇਤ ਐਪ ਡਾਊਨਲੋਡ ਕਰਕੇ ਖੇਤੀ ਮਸ਼ੀਨਰੀ ਕਿਰਾਏ ਤੇ ਲਈ ਅਤੇ ਦਿੱਤੀ ਜਾ ਸਕਦੀ ਹੈ ।ਕਿਸਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਖੇਤੀ ਦਾ ਤਿਆਗ ਕਰਕੇ ਨਵੀਨਤਮ ਤਕਨੀਕ ਵਾਲੀ ਖੇਤੀ ਅਪਨਾਉਣੀ ਚਾਹੀਦੀ ਹੈ ਤਾਂ ਜੋ ਪ੍ਰਤੀ ਹੈਕਟੇਅਰ ਵਧੇਰੇ ਆਮਦਨ ਲਈ ਜਾ ਸਕੇ।
No comments:
Post a Comment