Wednesday, February 8, 2023

ਮੱਛੀ ਪਾਲਣ ਦਾ ਧੰਦਾ ਅਪਣਾ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਕਰ ਸਕਦੇ ਹਨ ਵਾਧਾ

  ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਰਿਊਣਾ ਨੀਂਵਾ ਤੇ ਜਿਊਣਪੁਰਾ ਦੇ ਸਫਲ ਮੱਛੀ ਪਾਲਕਾਂ ਦੇ ਤਲਾਬ ਦਾ ਲਿਆ ਜਾਇਜਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ:
ਮੱਛੀ ਪਾਲਣ ਦੇ ਧੰਦੇ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਕਿਸਾਨ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਮੱਛੀ ਪਾਲਣ ਨੂੰ ਅਪਣਾ ਕੇ ਆਪਣੀ ਆਰਥਿਕਤਾ ਨੂੰ ਮਜਬੂਤ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਿੰਡ ਰਿਊਣਾ ਨੀਂਵਾ ਵਿਖੇ ਸਫਲ ਮੱਛੀ ਪਾਲਕ ਜਪੁਜੀਤ ਸਿੰਘ ਅਤੇ ਪਿੰਡ ਜਿਊਣਪੁਰਾ ਦੇ ਸਫਲ ਮੱਛੀ ਪਾਲਕ ਧੀਰਜ ਅਰੋੜਾ ਦੇ ਮੱਛੀ ਤਲਾਬ ਦਾ ਨਰੀਖਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਲਈ ਬਹੁਤ ਸਾਰੇ ਪ੍ਰੋਜੈਕਟ ਮੌਜੂਦ ਹਨ, ਜਿਹਨਾਂ ਨੂੰ ਅਪਣਾਉਣ ਵਾਲੇ ਲਾਭਪਾਤਰੀਆ ਨੂੰ 40 ਤੋਂ 60 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੱਛੀ ਪਾਲਣ ਵਿਭਾਗ ਸਾਫ – ਸੁਥਰੀ ਅਤੇ ਉੱਤਮ ਕੁਆਲਿਟੀ ਦੀ ਮੱਛੀ ਮੁਹੱਈਆ ਕਰਾਉਣ ਲਈ ਵਚਨਵੱਧ ਹੈ। ਇਸੇ ਮੱਦੇਨਜ਼ਰ ਘਰ-ਘਰ ਮੱਛੀ ਪਹੁੰਚਾਉਣ ਲਈ ਡੌਰ ਟੂ ਡੌਰ ਡਲਿਵਰੀ ਕਰਨ ਲਈ ਮੋਟਰਸਾਈਕਲ ਵਿੱਦ ਆਇਸ ਬਾਕਸ ਤੇ 40 ਤੋਂ 60 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਘੱਟ ਜ਼ਮੀਨ ਵਿੱਚ ਵੱਧ ਮੱਛੀ ਉਤਪਾਦਨ ਕਰਨ ਲਈ ਆਰ.ਏ.ਐਸ , ਬਾਇਓਫਲਾਕ ਆਦਿ ਨਵੀਨ ਤਕਨੀਕਾ ਨਾਲ ਮੱਛੀ ਪਾਲਣ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਵੱਲੋਂ ਮੱਛੀ ਪਾਲਣ ਦਾ ਕਿੱਤਾ ਅਪਣਾਉਣ ਲਈ 5 ਦਿਨਾਂ ਦੀ ਮੁਫਤ ਟ੍ਰੈਨਿੰਗ ਦਿੱਤੀ ਜਾਂਦੀ ਹੈ । ਉਨ੍ਹਾਂ ਹੋਰ ਦੱਸਿਆ ਕਿ ਸਮੇਂ ਸਮੇਂ ਸਿਰ ਕਿਸਾਨਾਂ ਨੂੰ ਦੂਜੇ ਰਾਜਾਂ ਵਿੱਚ ਦੌਰਾ ਕਰਵਾਕੇ ਪ੍ਰਸਾਰ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਨੇ ਮੱਛੀ ਪਾਲਣ ਵਿੱਚ ਰੁਜਗਾਰ ਦੀਆਂ ਅਥਾਹ ਸੰਭਾਵਨਾਵਾਂ ਦੇ ਮੱਦੇਨਜ਼ਰ ਕਿਸਾਨਾਂ ਤੇ ਨੌਜਵਾਨਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਮਦਨ ਵਧਾਉਣ ਦੀ ਅਪੀਲ ਕੀਤੀ। ਸਫਲ ਮੱਛੀ ਪਾਲਕ ਜਪੁਜੀਤ ਸਿੰਘ ਬਾਰੇ ਉਨ੍ਹਾਂ ਦੱਸਾ ਕਿ ਇਸ ਮੱਛੀ ਪਾਲਕ ਨੇ 2020 ਵਿੱਚ 5 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਇਹ 26 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਫਲ ਮੱਛੀ ਪਾਲਕ ਜਪੁਜੀਤ ਸਿੰਘ ਕਾਰਪ ਮੱਛੀ ਦੀ ਪੈਦਾਵਾਰ ਕਰਕੇ ਲਗਭਗ 1 ਲੱਖ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਨਾਫਾ ਲੈ ਰਿਹਾ ਹੈ।
ਇਸ ਮੌਕੇ ਸਹਾਇਕ ਡਾਇਰੇਕਟਰ ਮੱਛੀ ਪਾਲਣ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਖੇ ਸਰਕਾਰੀ ਮੱਛੀ ਪੂੰਗ ਫਾਰਮ ਬਾਗੜੀਆ- ਫੱਗਣਮਾਜਰਾ ਵਿੱਚ ਸਥਾਪਿਤ ਕੀਤੀ ਗਈ ਫੀਡ ਮਿੱਲ ਤੇ ਮੱਛੀ ਪਾਲਕਾਂ ਨੂੰ ਰਿਆਇਤੀ ਦਰਾਂ ਤੇ ਫਿਸ਼ ਫੀਡ ਤਿਆਰ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਨੇ ਦੱਸਿਆ ਕਿ ਮੱਛੀ ਪਾਲਕ ਆਪਣੇ ਪੱਧਰ ਤੇ ਫੀਡ ਸਮੱਗਰੀ ਮੱਛੀ ਪੂੰਗ ਫਾਰਮ ਬਾਗੜੀਆ – ਫੱਗਣਮਾਜਰਾ ਵਿਖੇ ਪੁਹੰਚਾ ਕੇ ਵੱਖ –ਵੱਖ ਕਿਸਮ ਦੀ ਫਿਸ਼ ਫੀਡ ਤਿਆਰ ਕਰਵਾ ਸਕਦੇ ਹਨ। ਪਾਊਡਰ ਵਾਲੀ ਫੀਡ ਵਿੱਚ ਫਿਸ਼ ਫੀਡ ਬਣਾਉਣ ਲਈ 1 ਰੁਪਏ ਪ੍ਰਤੀ ਕਿਲੋਗ੍ਰਾਮ , ਸਿਕਿੰਗ ਪੈਲੇਟ ਫਿਸ਼ ਫੀਡ ਬਣਾਉਣ ਲਈ 2 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਫਲੋਟਿੰਗ ਪੈਲੇਟ ਫਿਸ਼ ਫੀਡ ਬਣਾਉਣ ਲਈ 5 ਰੁਪਏ ਪ੍ਰਤੀ ਕਿਲੋਗ੍ਰਾਮ ਰੇਟ ਨਿਯਤ ਕੀਤੇ ਗਏ ਹਨ। ਇਸ ਵਾਸਤੇ ਘੱਟ ਤੋਂ ਘੱਟ 2 ਕੁਇੰਟਲ ਫਿਸ਼ ਫੀਡ ਅਗਾਊਂ ਬੂਕਿੰਗ ਕਰਵਾ ਕੇ ਤਿਆਰ ਕਰਵਾ ਸਕਦੇ ਹਨ।
ਇਸ ਮੌਕੇ ਅਭੀਸ਼ੇਕ ਸ਼ਰਮਾ ਸਹਾਇਕ ਕਮਿਸ਼ਨਰ, ਫਤਿਹਗੜ੍ਹ ਸਾਹਿਬ , ਮੁੱਖ ਕਾਰਜਕਾਰੀ ਅਫਸਰ, ਮੱਛੀ ਪਾਲਕ ਵਿਕਾਸ ਏਜੰਸੀ ਫਤਿਹਗੜ੍ਹ ਸਾਹਿਬ ਪਵਨ ਕੁਮਾਰ , ਫਾਰਮ ਸੁਪਰਡੰਟ ਤੇਜਿੰਦਰ ਸਿੰਘ ਅਤੇ ਮੱਛੀ ਪਾਲਣ ਅਫਸਰ ਬਲਜੋਤ ਕੌਰ ਵੀ ਮੌਜੂਦ ਸਨ।

ਮੋਟੇ ਅਨਾਜਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਹੋਣਗੇ ਉਪਰਾਲੇ

—ਲੋਕਾਂ ਨੂੰ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

 ਫਾਜਿ਼ਲਕਾ, 8 ਫਰਵਰੀ
ਦੁਨੀਆਂ ਭਰ ਵਿਚ ਮੋਟੇ ਅਨਾਜਾਂ ਪ੍ਰਤੀ ਜਨਜਾਗਰੂਕਤਾ ਅਤੇ ਇੰਨ੍ਹਾਂ ਦੀ ਪੈਦਾਵਾਰ ਨੂੰ ਉਤਸਾਹਿਤ ਕਰਨ ਲਈ ਸਾਲ 2023 ਨੂੰ ਮੋਟੇ ਅਨਾਜਾਂ ਸਬੰਧੀ ਅੰਤਰ—ਰਾਸ਼ਟਰੀ ਸਾਲ ਵਜੋਂ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਫਾਜਿ਼ਲਕਾ ਜਿ਼ਲ੍ਹੇ ਵਿਚ ਮੋਟੇ ਅਨਾਜਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਮੋਟੇ ਅਨਾਜ ਵਾਲੀਆਂ ਫਸਲਾਂ ਘੱਟ ਪਾਣੀ ਨਾਲ ਪੱਕਦੀਆਂ ਹਨ ਅਤੇ ਇਹ ਜਿ਼ਲ੍ਹੇ ਵਿਚ ਸਰਕਾਰ ਦੇ ਫਸਲੀ ਵਿਭਿਨੰਤਾ ਪ੍ਰੋਗਰਾਮ  ਦਾ ਅਧਾਰ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੋਟੇ ਅਨਾਜ ਦੀ ਖੇਤੀ ਸਾਡੀ ਪੁਰਾਤਨ ਭਾਰਤੀ ਖੇਤੀ ਦਾ ਪ੍ਰਮੁੱਖ ਹਿੱਸਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦ ਕਿਸਾਨ ਆਪਣੀ ਜਮੀਨ ਵਿਚ ਵੱਖ ਵੱਖ ਬਦਲਵੀਆਂ ਫਸਲਾਂ ਦੀ ਕਾਸਤ ਕਰਦੇ ਹਨ ਤਾਂ ਜਮੀਨ ਦੀ ਉਪਜਾਊ ਸ਼ਕਤੀ ਤੇ ਵੀ ਅਸਰ ਨਹੀਂ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਮੋਟੇ ਅਨਾਜਾਂ ਦੀ ਖੇਤੀ ਸਬੰਧੀ ਪ੍ਰੇਰਿਤ ਕਰੇ ਅਤੇ ਕਿਸਾਨਾਂ ਨੂੰ ਮੋਟੇ ਅਨਾਜਾਂ ਦੀ ਖੇਤੀ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਮੁਹਈਆ ਕਰਵਾਏ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੋਟੇ ਅਨਾਜਾਂ ਦੀ ਖੇਤੀ ਹੇਠ ਕੁਝ ਰਕਬਾ ਲਿਆਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਵੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਮੋਟੇ ਅਨਾਜ ਸਿਹਤ ਲਈ ਬਹੁਤ ਲਾਭਕਾਰੀ ਹਨ ਅਤੇ ਇੰਨ੍ਹਾਂ ਤੋਂ ਬਹੁਤ ਹੀ ਪੌਸਟਿਕ ਅਤੇ ਸਵਾਦ ਪਕਵਾਨ ਤਿਆਰ ਹੁੰਦੇ ਹਨ।

ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

—ਪੰਜਾਬ ਸਰਕਾਰ 9.5 ਕਰੋੜ ਰੁਪਏ ਨਾਲ ਕਰਵਾ ਰਹੀ ਹੈ ਨਵੀਨੀਕਰਨ —ਅਮਨਦੀਪ ਸਿੰਘ ਗੋਲਡੀ ਮੁਸਾਫਿਰ

—ਕਿਸਾਨਾਂ ਦੀ ਪੁਰਾਣੀ ਮੰਗ ਹੋਈ ਪੂਰੀ
ਬੱਲੂਆਣਾ, ਫਾਜਿ਼ਲਕਾ, 8 ਫਰਵਰੀ
ਬੱਲੂਆਣਾ ਵਿਧਾਨ ਸਭਾ ਹਲਕੇ ਦੀ ਪ੍ਰਮੁੱਖ ਨਹਿਰ ਰਾਮਸਰਾ ਮਾਇਨਰ ਨਹਿਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਪੁਰਾ ਪਾਣੀ ਪੁੱਜ਼ਦਾ ਕਰਨ ਲਈ ਨਹਿਰੀ ਢਾਂਚੇ ਵਿਚ ਸੁਧਾਰ ਤੇ ਵਿਸੇਸ਼ ਤੱਵਜੇ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਣੀ ਰਾਮਸਰਾ ਮਾਇਨਰ ਦੀ ਹਾਲਤ ਬਹੁਤ ਖਸਤਾ ਸੀ ਅਤੇ ਟੇਲਾਂ ਤੱਕ ਪੂਰਾ ਪਾਣੀ ਨਹੀਂ ਸੀ ਪਹੁੰਚਦਾ। ਇਸ ਲਈ ਪੰਜਾਬ ਸਰਕਾਰ ਵੱਲੋਂ 9.5 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਨਹਿਰ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਦੇ ਜਲ ਸ਼ੋ੍ਰਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਖੁਦ ਹਲਕੇ ਵਿਚ ਆ ਕੇ ਕਰਵਾ ਕੇ ਗਏ ਸਨ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਹਿਰ ਦੇ ਨਿਰਮਾਣ ਲਈ ਫੰਡ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਕਰਨ ਦੇ ਨਾਲ ਨਾਲ ਜਲ ਸ਼ੋ੍ਰਤ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਹ ਕੰਮ ਜਲਦੀ ਸ਼ੁਰੂ ਕਰਵਾਇਆ ਹੈ।
ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਇਹ ਨਹਿਰ ਪਹਿਲਾਂ ਇੱਟਾਂ ਦੀ ਬਣੀ ਸੀ ਪਰ ਹੁਣ ਇਹ ਕੰਕਰੀਟ ਦੀ ਬਣਾਈ ਜਾ ਰਹੀ ਹੈ। ਇਸੇ ਤਰਾਂ ਨਾਲ ਇਸਦੀ ਮਿਆਦ ਜਿਆਦਾ ਹੋਵੇਗੀ ਅਤੇ ਇਸ ਵਿਚੋਂ ਪਾਣੀ ਦਾ ਰਿਸਾਅ ਨਹੀਂ ਹੋਵੇਗਾ ਅਤੇ ਟੇਲਾਂ ਤੱਕ ਪੁਰਾ ਪਾਣੀ ਪੁੱਜੇਗਾ। ਉਨ੍ਹਾਂ ਨੇ ਕਿਹਾ ਕਿ ਇਸਦਾ ਡਿਜਾਹਿਨ ਇਸ ਤਰਾਂ ਤਿਆਰ ਕੀਤਾ ਗਿਆ ਹੈ ਕਿ ਇਸ ਵਿਚ ਰੇਤਾ ਜਮਾ ਨਹੀਂ ਹੋਵੇਗਾ ਅਤੇ ਵਾਰ ਵਾਰ ਸਫਾਈ ਕਰਨ ਦੀ ਵੀ ਜਰੂਰਤ ਨਹੀਂ ਪਵੇਗੀ।
ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਿੰਚਾਈ ਵਿਭਾਗ ਵੱਲੋਂ ਰਾਮਸਰਾ ਮਾਇਨਰ ਦਾ ਬੁਰਜੀ ਨੰਬਰ 25000 ਤੋਂ 88625 ਤੱਕ ਦਾ ਲਗਭਗ 19 ਕਿਲੋਮੀਟਰ ਲੰਬਾ ਹਿੱਸਾ ਦੁਬਾਰਾ ਤੋਂ ਬਣਾਇਆ ਜਾ ਰਿਹਾ ਹੈ ਅਤੇ ਇਸ ਦੇ ਨਿਰਮਾਣ ਦੇ ਪੂਰਾ ਹੋਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਭਰਪੂਰ ਪਾਣੀ ਮਿਲੇਗਾ।

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 13 ਫਰਵਰੀ ਨੂੰ

ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ- ਨਿਰਵੈਰ ਸਿੰਘ ਬਰਾੜ

 

ਫਰੀਦਕੋਟ 8 ਫਰਵਰੀ () ਸ੍ਰ. ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਪਸ਼ੂ-ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਫਰਵਰੀ 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ  ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣਉਹ ਮਿਤੀ 13 ਫਰਵਰੀ ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟਆਧਾਰ ਕਾਰਡਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਖੇਤੀਬਾੜੀ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਾਉਣ ਲਈ ਡਰਾਅ ਕੱਢਿਆ

ਫਰੀਦਕੋਟ 3 ਫਰਵਰੀ () ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਜਪਾਲ ਸਿੰਘ  ਦੀ ਨਿਗਰਾਨੀ ਹੇਠ ਜਿਲ੍ਹਾ ਪੱਧਰੀ ਕਾਰਜ਼ਕਾਰਨੀ ਕਮੇਟੀ ਦੀ ਹਾਜ਼ਰੀ ਵਿੱਚ ਕੰਪਿਊਟਰਾਈਜਡ ਰੈਡਮਾਈਜੇਸ਼ਨ ਰਾਹੀਂ ਡਰਾਅ ਕੱਢਿਆ ਗਿਆ।


ਡਾ ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਸਰਕਾਰ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.)” ਦੀ ਸਬ ਸਕੀਮ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)” ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਨੈਪਸੈਕ ਸਪਰੇਅਰ (ਹੈਂਡ ਓਪਰੇਟਡਫੁੱਟ ਓਪਰੇਟਡਬੈਟਰੀ ਓਪਰੇਟਡ)

ਨੈਪਸੈਕ ਸਪਰੇਅਰ 8-12 ਲੀਟਰ (ਇੰਜਣ ਓਪਰੇਟਡ)ਨੈਪਸੈਕ ਸਪਰੇਅਰ 12-16 ਲੀਟਰ (ਇੰਜਣ ਓਪਰੇਟਡ)ਨੈਪਸੈਕ ਸਪਰੇਅਰ >16ਲੀਟਰ (ਇੰਜਣ ਓਪਰੇਟਡ)ਟਰੈਕਟਰ ਓਪਰੇਟਡ ਸਪਰੇਅਰ (ਏਅਰ ਕੈਰੀਅਰ/ਏਅਰ ਅਸਿਸਟਡ)ਟਰੈਕਟਰ (ਬੂਮ ਟਾਈਪ)ਬਹੁ-ਫਸਲੀ ਪਲਾਂਟਰਚਾਰੇ ਦੀਆਂ ਗੰਢਾਂ ਬਣਾਉਣ ਲਈ ਮਸ਼ੀਨ (14-16 ਕਿ.ਗ., 16-25 ਕਿ.ਗ.)ਮਿੱਲਟ ਮਿੱਲ/ ਤੇਲ ਮਿੱਲ ਅਤੇ ਨਿਊਮੈਟਿਕ ਪਲਾਂਟਰ ਆਦਿ ਮਸ਼ੀਨਾਂ ਉੱਤੇ 40% ਅਤੇ 50% ਸਬਸਿਡੀ ਮੁਹੱਈਆ ਕਰਵਾਉਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਵਲੋਂ ਪ੍ਰਾਪਤ ਟੀਚਿਆਂ ਅਨੁਸਾਰ ਡਰਾਅ ਕੱਢਿਆ ਗਿਆ। ਸਕੀਮ ਅਧੀਨ ਚੁਣੇ ਗਏ ਅਰਜ਼ੀਕਰਤਾਵਾਂ ਦੀ ਸੂਚੀ ਵਿਭਾਗ ਦੇ ਨੋਟਿਸ ਬੋਰਡ ਤੇ ਦੇਖੀ ਜਾ ਸਕਦੀ ਹੈ ਅਤੇ ਚੁਣੇ ਹੋਏ ਕਿਸਾਨਾਂ ਨੂੰ ਦੋ ਦਿਨਾਂ ਵਿੱਚ ਮੰਨਜੂਰੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

 ਮੀਟਿੰਗ ਦੌਰਾਨ ਡਾ ਗੁਰਪ੍ਰੀਤ ਸਿੰਘਬਲਾਕ ਖੇਤੀਬਾੜੀ ਅਫਸਰਇੰਜ਼. ਹਰਚਰਨ ਸਿੰਘਸਹਾਇਕ ਖੇਤੀਬਾੜੀ ਇੰਜਨੀਅਰਡਾ ਅਮਨਦੀਪ ਕੇਸਵਪੀ.ਡੀ.ਆਤਮਾਡਾ ਆਰ.ਕੇ. ਸਿੰਘਪ੍ਰੋਫੈਸਰ ਕੇ.ਵੀ.ਕੇ.ਇੰਜ਼. ਅਕਸ਼ਿਤ ਜੈਨਡਾ ਲਖਵੀਰ ਸਿੰਘਸ੍ਰੀ ਸ਼ਾਤਨਸ੍ਰੀ ਹਰਮਨਮੀਤ ਸਿੰਘਸ੍ਰੀ ਸੁਖਵੀਰ ਸਿੰਘਕਿਸਾਨ ਮੈੰਬਰ ਸ੍ਰੀ ਹਰਜਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਹਾਜ਼ਿਰ ਹੋਏ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...