Wednesday, February 8, 2023

ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

—ਪੰਜਾਬ ਸਰਕਾਰ 9.5 ਕਰੋੜ ਰੁਪਏ ਨਾਲ ਕਰਵਾ ਰਹੀ ਹੈ ਨਵੀਨੀਕਰਨ —ਅਮਨਦੀਪ ਸਿੰਘ ਗੋਲਡੀ ਮੁਸਾਫਿਰ

—ਕਿਸਾਨਾਂ ਦੀ ਪੁਰਾਣੀ ਮੰਗ ਹੋਈ ਪੂਰੀ
ਬੱਲੂਆਣਾ, ਫਾਜਿ਼ਲਕਾ, 8 ਫਰਵਰੀ
ਬੱਲੂਆਣਾ ਵਿਧਾਨ ਸਭਾ ਹਲਕੇ ਦੀ ਪ੍ਰਮੁੱਖ ਨਹਿਰ ਰਾਮਸਰਾ ਮਾਇਨਰ ਨਹਿਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਪੁਰਾ ਪਾਣੀ ਪੁੱਜ਼ਦਾ ਕਰਨ ਲਈ ਨਹਿਰੀ ਢਾਂਚੇ ਵਿਚ ਸੁਧਾਰ ਤੇ ਵਿਸੇਸ਼ ਤੱਵਜੇ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਣੀ ਰਾਮਸਰਾ ਮਾਇਨਰ ਦੀ ਹਾਲਤ ਬਹੁਤ ਖਸਤਾ ਸੀ ਅਤੇ ਟੇਲਾਂ ਤੱਕ ਪੂਰਾ ਪਾਣੀ ਨਹੀਂ ਸੀ ਪਹੁੰਚਦਾ। ਇਸ ਲਈ ਪੰਜਾਬ ਸਰਕਾਰ ਵੱਲੋਂ 9.5 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਨਹਿਰ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਦੇ ਜਲ ਸ਼ੋ੍ਰਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਖੁਦ ਹਲਕੇ ਵਿਚ ਆ ਕੇ ਕਰਵਾ ਕੇ ਗਏ ਸਨ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਹਿਰ ਦੇ ਨਿਰਮਾਣ ਲਈ ਫੰਡ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਕਰਨ ਦੇ ਨਾਲ ਨਾਲ ਜਲ ਸ਼ੋ੍ਰਤ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਹ ਕੰਮ ਜਲਦੀ ਸ਼ੁਰੂ ਕਰਵਾਇਆ ਹੈ।
ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਇਹ ਨਹਿਰ ਪਹਿਲਾਂ ਇੱਟਾਂ ਦੀ ਬਣੀ ਸੀ ਪਰ ਹੁਣ ਇਹ ਕੰਕਰੀਟ ਦੀ ਬਣਾਈ ਜਾ ਰਹੀ ਹੈ। ਇਸੇ ਤਰਾਂ ਨਾਲ ਇਸਦੀ ਮਿਆਦ ਜਿਆਦਾ ਹੋਵੇਗੀ ਅਤੇ ਇਸ ਵਿਚੋਂ ਪਾਣੀ ਦਾ ਰਿਸਾਅ ਨਹੀਂ ਹੋਵੇਗਾ ਅਤੇ ਟੇਲਾਂ ਤੱਕ ਪੁਰਾ ਪਾਣੀ ਪੁੱਜੇਗਾ। ਉਨ੍ਹਾਂ ਨੇ ਕਿਹਾ ਕਿ ਇਸਦਾ ਡਿਜਾਹਿਨ ਇਸ ਤਰਾਂ ਤਿਆਰ ਕੀਤਾ ਗਿਆ ਹੈ ਕਿ ਇਸ ਵਿਚ ਰੇਤਾ ਜਮਾ ਨਹੀਂ ਹੋਵੇਗਾ ਅਤੇ ਵਾਰ ਵਾਰ ਸਫਾਈ ਕਰਨ ਦੀ ਵੀ ਜਰੂਰਤ ਨਹੀਂ ਪਵੇਗੀ।
ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਿੰਚਾਈ ਵਿਭਾਗ ਵੱਲੋਂ ਰਾਮਸਰਾ ਮਾਇਨਰ ਦਾ ਬੁਰਜੀ ਨੰਬਰ 25000 ਤੋਂ 88625 ਤੱਕ ਦਾ ਲਗਭਗ 19 ਕਿਲੋਮੀਟਰ ਲੰਬਾ ਹਿੱਸਾ ਦੁਬਾਰਾ ਤੋਂ ਬਣਾਇਆ ਜਾ ਰਿਹਾ ਹੈ ਅਤੇ ਇਸ ਦੇ ਨਿਰਮਾਣ ਦੇ ਪੂਰਾ ਹੋਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਭਰਪੂਰ ਪਾਣੀ ਮਿਲੇਗਾ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...