Tuesday, March 28, 2023

ਬਿਨ੍ਹਾਂ ਕਿਸੇ ਭੇਦ ਭਾਵ ਦੇ ਅਸਲ ਕਿਸਾਨਾਂ ਨੂੰ ਮਿਲੇਗਾ ਖਰਾਬ ਫਸਲ ਦਾ ਮੁਆਵਜ਼ਾ

ਫਰੀਦਕੋਟ 28 ਮਾਰਚ () ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਪਿਛਲੇ ਦਿਨਾਂ ਵਿੱਚ ਹੋਈ ਬਰਸਾਤ ਨਾਲ ਖਰਾਬ ਹੋਈ ਫਸਲ ਸਬੰਧੀ ਕੀਤੀ ਜਾ ਰਹੀ ਗਿਰਦਾਵਰੀ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸੇਸ਼ ਤੌਰ ਤੇ ਹਾਜ਼ਰ ਸਨ।


ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗਿਰਦਾਵਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਨੁਕਸਾਨ ਹੋਈ ਫਸਲ ਦਾ ਮੁਆਵਜ਼ਾ ਉਸੇ ਕਿਸਾਨ ਨੂੰ ਮਿਲੇ। ਇਸ ਦੇ ਲਈ ਗਿਰਦਾਵਰੀ ਕਰਨ ਵਾਲੇ ਕਰਮਚਾਰੀ ਖੁਦ ਜਮੀਨੀ ਪੱਧਰ ਤੇ ਖੇਤਾਂ ਵਿੱਚ ਜਾ ਕੇ ਖੁਦ ਗਿਰਦਾਵਰੀ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕਿਸੇ ਦੇ ਕਹਿਣ ਤੇ ਗਿਰਦਾਵਰੀ ਨਾ ਕੀਤੀ ਜਾਵੇ। ਅਧਿਕਾਰੀ ਖੁਦ ਖੇਤਾਂ ਵਿੱਚ ਜਾ ਕੇ ਗਿਰਦਾਵਰੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਨੁਕਸਾਨ ਹੋਈ ਫਸਲ ਦੇ ਅਸਲ ਮਾਲਕਾਂ ਨੂੰ ਮੁਆਵਜਾ ਮਿਲ ਸਕੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਕਰਨ ਸਮੇਂ ਕਿਸੇ ਦੇ ਨਾਲ ਕੋਈ ਭੇਦ ਭਾਵ ਨਾ ਕੀਤਾ ਜਾਵੇ, ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਕੀਤੀ ਜਾਵੇ।

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...