Tuesday, March 28, 2023

ਨਰਮੇ ਦੇ ਬੀਜਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ ਸ਼ੁਰੂ

—ਪੰਜਾਬ ਸਰਕਾਰ ਦੇਵੇਗੀ ਬੀਜ ਤੇ 33 ਫੀਸਦੀ ਸਬਸਿਡੀ

ਫਾਜਿ਼ਲਕਾ, 29 ਮਾਰਚ
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਟੀ ਬੀਜਾਂ BT Seeds ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ Portal ਖੋਲ ਦਿੱਤਾ ਗਿਆ ਹੈ ਅਤੇ ਬੀਜ ਤੇ ਸਬਸਿਡੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: Senu Duggal ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨhttps://agrimachinerypb.com/ ਪੋਰਟਲ ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਲਈ ਕਿਸਾਨ ਆਪਣੇ ਅਧਾਰ ਕਾਰਡ ਰਾਹੀਂ ਰਜਿਸਟਡਰ ਮੋਬਾਇਲ ਨੰਬਰ ਤੇ ਪ੍ਰਾਪਤ ਓਟੀਪੀ ਰਾਹੀਂ ਅਪਲਾਈ ਕਰਵਾ ਸਕਦੇ ਹਨ। ਜਿੰਨ੍ਹਾਂ ਕਿਸਾਨਾਂ ਦਾ ਵੇਰਵਾ ਪੋਰਟਲ ਤੇ ਅਪਲੋਡ ਨਹੀਂ ਹੈ ਤਾਂ ਉਹ Farmers ਕਿਸਾਨ ਨਵੀਂ ਰਜਿਸਟੇ੍ਰਸ਼ਨ ਵਾਲੇ ਲਿੰਕ ਤੇ ਜਾ ਕੇ ਪਹਿਲਾਂ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਫਿਰ ਅਪਲਾਈ ਕਰ ਸਕਣਗੇ।
ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਪੈਕਟ ਬੀਟੀ ਹਾਇਬ੍ਰਿਡ ਨਰਮੇ ਦੇ ਬੀਜ ਤੇ ਸਬਸਿਡੀ ਮਿਲਣ ਯੋਗ ਹੋਵੇਗੀ। ਸਬਸਿਡੀ ਕੇਵਲ ਸਰਕਾਰ ਤੋਂ ਪ੍ਰਵਾਨਿਤ ਕਿਸਮਾਂ ਦੇ ਬੀਜਾਂ ਤੇ ਹੀ ਮਿਲੇਗੀ। ਮਿਤੀ 25 ਮਾਰਚ ਤੋਂ 15 ਮਈ 2023 ਦੇ ਵਿਚਕਾਰਲੀ ਮਿਤੀਆਂ ਦੇ ਬਿੱਲ ਹੀ ਸਵਿਕਾਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਖੇਤੀ ਨੂੰ ਤਰਜੀਹ ਦੇਣ ਕਿਊਂਕਿ ਇਹ ਇਕ ਵਪਾਰਕ ਫਸਲ ਹੈ ਅਤੇ ਝੋਨੇ ਦੇ ਮੁਕਾਬਲੇ ਘੱਟ ਪਾਣੀ ਨਾਲ ਪੱਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਲਈ ਹਰ ਪ੍ਰਕਾਰ ਦਾ ਸਹਿਯੋਗ ਕਰੇਗੀ।
ਇਸ ਮੌਕੇ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਕੁਮਾਰ ਨੇ ਕਿਸਾਨਾਂ ਨੂੰ ਛੱਟੀਆਂ ਵਿਚਲੇ ਟੀੰਡਿਆਂ ਨੂੰ ਨਸ਼ਟ ਕਰਨ, ਨਦੀਨਾਂ ਨੂੰ ਨਸ਼ਟ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਛੱਟੀਆਂ ਨਾ ਛੱਡੀਆਂ ਜਾਣ ਕਿਉਂਕਿ ਇਸ ਵਿਚ ਲੁਕੀ ਗੁਲਾਬੀ ਸੂੰਡੀ ਨਰਮੇ ਦੀ ਅਗਲੀ ਫਸਲ ਤੇ ਹਮਲਾ ਕਰ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ ਵਿੱਕੀ ਕੁਮਾਰ ਵੀ ਹਾਜਰ ਸਨ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...