Tuesday, March 28, 2023

ਸਰਹਿੰਦ ਨਹਿਰ ਵਿੱਚ ਪਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ-ਡਾ. ਰੂਹੀ ਦੁੱਗ

ਲਗਭਗ 80 ਲੱਖ ਰੁਪਏ ਦੀ ਰਾਸ਼ੀ ਨਾਲ ਪਏ ਪਾੜ ਨੂੰ ਪੁਰ ਕੀਤਾ ਜਾਵੇਗਾ

ਫ਼ਰੀਦਕੋਟ28 ਮਾਰਚ () ਬੀਤੀਂ ਸ਼ਾਮ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀਆਂ ਜੋੜੀਆਂ ਨਹਿਰਾਂ ਵਿੱਚੋਂ ਇੱਕ ਸਰਹਿੰਦ ਕਨਾਲ ਫੀਡਰ ਵਿੱਚ ਲਗਭਗ ਸਵਾ ਸੋ ਫੁੱਟ ਦਾ ਪਾੜ ਪੈਣ ਕਰਕੇ ਸਰਹਿੰਦ ਨਹਿਰ ਦਾ ਪਾਣੀ ਰਾਜਸਥਾਨ ਨਹਿਰ ਵਿੱਚ ਦਾਖਲ ਹੋ ਗਿਆ ਸੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵੱਲੋਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਪਾੜ ਪੈਣ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਰਾਜਸਥਾਨ ਫੀਡਰ ਵਿੱਚ ਆਮ ਦਿਨਾਂ ਨਾਲੋਂ ਪਾਣੀ ਘੱਟ ਸੀ, ਜਿਸ ਕਾਰਨ ਜ਼ਿਆਦਾ ਪਾੜ ਪੈਣ ਤੋਂ ਬਚਾਅ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੂੰ ਪਾੜ ਪੈਣ ਦੀ ਖਬਰ ਮਿਲਦਿਆਂ ਹੀ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਵੱਡੇ ਪੱਧਰ ਤੇ ਨਹਿਰਾਂ ਦੇ ਕੰਢੇ ਭਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਇਸ ਮੌਕੇ ਚੀਫ ਇੰਜੀਨੀਅਰ ਸ਼ੰਮੀ ਸਿੰਗਲਾ, ਨਿਗਰਾਨ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਐਕਸੀਅਨ ਸਿੰਚਾਈ ਵਿਭਾਗ ਰਮਨਪ੍ਰੀਤ ਨੇ ਦੱਸਿਆ ਕਿ ਨਹਿਰ ਵਿੱਚ ਪਏ ਪਾੜ ਨੂੰ ਗੱਟਿਆ ਦੀ ਮਿੱਟੀ ਨਾਲ ਭਰ ਕੇ ਕੰਟਰੀਨ ਬੇਸ ਕਰੇਟਾਂ ਰਾਹੀਂ ਪੁਰ ਕੀਤਾ ਜਾਵੇਗਾ ਤਾਂ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਤੇ ਲਗਭਗ 80 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।

ਇਸ ਮੌਕੇ ਨਾਇਬ ਤਹਿਸੀਲਦਾਰ ਕੋਟਕਪੂਰਾ ਜੈ ਅਮਨਦੀਪ ਗੋਇਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...