ਗੜੇਮਾਰੀ ਅਤੇ ਬੇਮੌਸਮੀ ਬਰਸਾਤਾਂ ਕਾਰਨ ਹੋਏ ਨੁਕਸਾਨ ਦੀ ਗਿਰਦਾਰਵੀ ਲਗਭਗ ਪੂਰੀ ਹੋਈ—ਅਕਾਸ਼ ਬਾਂਸਲ
All about Agriculture, Horticulture and Animal Husbandry and Information about Govt schemes for Farmers
Sunday, April 9, 2023
ਜੇਕਰ ਕਿਸੇ ਕਿਸਾਨ ਦੀ ਗਿਰਦਾਵਰੀ ਨਹੀਂ ਹੋਈ ਤਾਂ ਉਹ 10 ਅਪ੍ਰੈਲ ਨੂੰ ਐਸਡੀਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਖੇ ਕਰ ਸਕਦਾ ਹੈ ਪਹੁੰਚ
Friday, April 7, 2023
ਬਰਨਾਲਾ ਜਿਲ੍ਹੇ ਵਿੱਚ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਬਰਨਾਲਾ, 5 ਅਪ੍ਰੈਲ
ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਦੇ ਉਪਰਾਲੇ ਜਾਰੀ
ਕੇਨ ਕਮਿਸ਼ਨਰ ਵੱਲੋਂ ਫਾਜਿਲਕਾ ਜ਼ਿਲ੍ਹੇ ਦਾ ਦੌਰਾ
Tuesday, April 4, 2023
ਬੱਲੂਆਣਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
—ਕਿਸਾਨਾਂ ਨੂੰ ਮਿਲੇਗਾ ਮੁਆਵਜਾ—ਅਮਨਦੀਪ ਸਿੰਘ ਗੋਲਡੀ ਮੁਸਾਫਿਰ
—ਗਿਰਦਾਵਰੀ ਕਰਕੇ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਸਾਂਝੀਆਂ ਥਾਂਵਾਂ ਤੇ ਸੋਸ਼ਲ ਆਡਿਟ ਲਈ ਲਗਾਈਆਂ ਜਾਣਗੀਆਂ—ਡਾ: ਸੇਨੂ ਦੁੱਗਲ
ਫਾਜਿ਼ਲਕਾ, 4 ਅਪ੍ਰੈਲ
ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਕੁਝ ਇਲਾਕਿਆਂ ਵਿਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੌਰਾ ਕੀਤਾ।
ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤਾਂ ਵਿਚ ਜਾ ਕੇ ਕਿਸਾਨਾਂ ਦੀਆਂ ਮੀਂਹ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਵੇਖੀਆਂ ਅਤੇ ਮੌਕੇ ਪਰ ਹੀ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਕਾਰਜ ਜਲਦ ਤੋਂ ਜਲਦ ਨੇਪਰੇ ਚਾੜਨ ਦੇ ਹੁਕਮ ਦਿੱਤੇ।ਉਨ੍ਹਾਂ ਨੇ ਪਿੰਡ ਜ਼ੋਧਪੁਰ ਅਤੇ ਮਲੂਕਪੁਰਾ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੁਆਵਜਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕੀਤਾ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਤੱਕ ਮੁਆਵਜਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਾਰਜ ਜਲਦ ਤੋਂ ਜਲਦ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਤੇ ਚਸਪਾ ਕੀਤੀਆਂ ਜਾਣਗੀਆਂ ਤਾਂ ਜ਼ੋ ਸਾਰੇ ਪਿੰਡ ਦੇ ਲੋਕ ਇੰਨ੍ਹਾਂ ਨੂੰ ਵੇਖ ਸਕਨ ਅਤੇ ਜ਼ੇਕਰ ਕਿਸੇ ਪ੍ਰਭਾਵਿਤ ਕਿਸਾਨ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਰਹਿ ਗਿਆ ਹੋਵੇ ਤਾਂ ਉਹ ਆਪਣਾ ਨਾਂਅ ਸ਼ਾਮਿਲ ਕਰਵਾ ਸਕੇ। ਉਨ੍ਹਾਂ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਿਸਾਨਾਂ ਦੀ ਹਾਜਰੀ ਵਿਚ ਪੂਰੇ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ ਅਤੇ ਸਾਰੇ ਪਿੰਡਾਂ ਵਿਚ ਟੀਮਾਂ ਗਿਰਦਾਵਰੀ ਕਰ ਰਹੀਆਂ ਹਨ।
ਇਸ ਮੌਕੇ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਤਹਿਸੀਲਦਾਰ ਸ੍ਰੀ ਮਨਿੰਦਰਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਖ ਵੱਖ ਅਧਿਕਾਰੀ ਅਤੇ ਹੋਰ ਪਤਵੰਤੇ ਹਾਜਰ ਸਨ।
Sunday, April 2, 2023
ਨਰਮੇਂ ਦੀ ਬਿਜਾਈ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ 2 ਅਪ੍ਰੈਲ
ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਮੰਤਰੀ ਪੰਜਾਬ ਮੁੱਖ ਸਕੱਤਰ ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜਿ਼ਲ੍ਹਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼
ਉਪਰਾਲੇ ਕੀਤੇ ਜਾ ਰਹੇ ਹਨ।
ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਨੁਸਾਰ ਜਿ਼ਲ੍ਹੇ ਦੇ ਪਿੰਡ ਰਾਮਗੜ੍ਹ ਚੁੰਘਾ ਵਿਖੇ ਕਿਸਾਨ ਸ੍ਰ.ਗੁਰਬਾਜ ਸਿੰਘ ਦੇ ਖੇਤ ਵਿਖੇ ਨਰਮੇਂ ਦੀ ਬਿਜਾਈ ਦੀ ਸ਼ੁਰੂਆਤ ਕਰਵਾਉਂਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ, 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿ਼ਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 15 ਮਈ ਤੱਕ ਅਪਲਾਈ ਕਰ ਸਕਦੇ ਹਨ ਅਤੇ ਕਿਸਾਨ ਪਾਸ ਬੀ.ਟੀ. ਬੀਜ਼ ਦਾ ਪੱਕਾ ਬਿੱਲ ਵੀ 25 ਮਾਰਚ ਤੋਂ 15
ਮਈ ਤੱਕ ਦੇ ਸਮੇਂ ਦੌਰਾਨ ਦਾ ਕੱਟਿਆ ਹੋਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਤੋਂ ਪਹਿਲਾਂ ਅਤੇ ਬਾਅਦ ਵਾਲੇ ਬਿੱਲਾਂ ਤੇ ਸਬਸਿਡੀ ਨਹੀਂ ਮਿਲੇਗੀ। ਭਾਰਤ ਸਰਕਾਰ ਵੱਲੋਂ ਨਰਮੇਂ ਨਭ੍ਜ਼ਜ਼ ਦੇ ਪ੍ਰਤੀ ਬੀਜ਼ ਪੈਕੇਟ ਦਾ ਮੁੱਲ 853/-ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ 01 ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਟੇਲ ਐਂਡ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਅਤੇ ਪਾਣੀ ਦੀ ਚੋਰੀ ਰੋਕਣ ਲਈ ਨਹਿਰੀ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬਿਜਾਈ ਵਾਲੇ ਇਨ੍ਹਾਂ ਦਿਨਾਂ ਦੌਰਾਨ ਨਰਮੇਂ ਵਾਲੇ ਪਿੰਡਾਂ ਵਿੱਚ ਟਿਊਬਵੈਲਾਂ ਤੇ ਬਿਜਲੀ ਦੀ ਸਪਲਾਈ ਵੀ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 189 ਕਿਸਾਨ ਮਿੱਤਰ ਅਤੇ 12 ਸੁਪਰਵਾਈਜ਼ਰ ਭਰਤੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਟੀਆਂ ਦੇ ਪ੍ਰਬੰਧਨ ਤੋਂ ਇਲਾਵਾ ਜਿ਼ੰਨਿੰਗ ਅਤੇ ਆਇਲ ਮਿੱਲਾਂ ਵਿੱਚ ਵੀ ਲੋੜੀਂਦੇ ਪ੍ਰਬੰਧਨ ਕਰਵਾਏ ਗਏ ਹਨ। ਨਰਮੇ਼ ਦੀ ਫ਼ਸਲ ਨੂੰ ਚਿੱਟੇ ਮੱਛਰ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਵੀ ਚਲਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਨਰਮੇਂ ਵਾਲੇ ਜਿ਼ਲ੍ਹਿਆਂ ਵਿੱਚ ਮੂੰਗੀ ਦੀ ਸਰਕਾਰੀ ਖ੍ਰੀਦ ਨਹੀਂ ਕੀਤੀ ਜਾਵੇਗੀ ਕਿਉਂਕਿ ਮੂੰਗੀ ਦੀ ਫ਼ਸਲ ਤੇ ਚਿੱਟੀ ਮੱਖੀ ਪਲਦੀ ਹੈ ਅਤੇ ਬਾਅਦ ਵਿੱਚ ਨਰਮੇਂ ਦੀ ਫ਼ਸਲ ਤੇ ਹਮਲਾ ਕਰ ਦਿੰਦੀ ਹੈ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਫ਼ਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਫ਼ਸਲੀ ਬੀਮੇ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਅੰਤ ਵਿੱਚ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਤੂੜੀ ਬਣਾਉਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਨਰਮੇਂ ਦੀ ਬਿਜਾਈ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨਰਮੇਂ ਦੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ, ਜਿ਼ਲ੍ਹੇ ਅੰਦਰ ਸੱਠੀ ਮੂੰਗੀ ਦੀ ਬਿਜਾਈ ਨਾ ਕੀਤੀ ਜਾਵੇ, ਖੇਤਾਂ ਦੁਆਲੇ ਉਘੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਜੇਕਰ ਕਿਸੇ ਕਿਸਾਨ ਨੇ ਅਜੇ ਤੱਕ ਛਟੀਆਂ ਦਾ ਪ੍ਰਬੰਧਨ ਨਹੀਂ ਕੀਤਾ ਤਾਂ ਤੁਰੰਤ ਛਟੀਆਂ ਝਾੜ ਕੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਵੇ ਅਤੇ ਕਿਸੇ ਗਲਤ ਪ੍ਰਚਾਰ ਅਧੀਨ ਆ ਕੇ ਗੁਜਰਾਤ ਤੋਂ ਬੀਜ਼ ਨਾ ਲਿਆ ਕੇ ਬੀਜਿ਼ਆ ਜਾਵੇ। ਇਸ ਤੋਂ ਇਲਾਵਾ ਬੀਜ਼, ਖਾਦ ਅਤੇ ਦਵਾਈਆਂ ਖ੍ਰੀਦ ਦੇ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਜੇਕਰ ਕੋਈ ਡੀਲਰ ਅਣਚਾਹੀ ਖੇਤੀ ਸਮੱਗਰੀ ਖ੍ਰੀਦਣ ਲਈ ਕਿਸਾਨ ਨੂੰ ਮਜ਼ਬੂਰ ਕਰਦਾ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਦਿੱਤੀ ਜਾਵੇ। ਇਸ ਸਮੇਂ ਮੌਕੇ ਸ਼੍ਰੀ ਹਰਮਨਦੀਪ ਸਿੰਘ ਏ.ਡੀ.ਓ, ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓ, ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ, ਸ਼੍ਰੀ ਹਰਦੀਪ ਸਿੰਘ ਏ.ਟੀ.ਐਮ ਅਤੇ ਸ਼੍ਰੀ ਹਰਚਰਨ ਸਿੰਘ ਕਿਸਾਨ ਮਿੱਤਰ ਤੋ ਇਲਾਵਾਂ ਹੋਰ ਕਿਸਾਨ ਵੀ ਮੋਜੂਦ ਸਨ।
ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਐਕਸ਼ਨ ਵਿੱਚ ਪੰਜਾਬ ਸਰਕਾਰ
ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼
ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਖੜ੍ਹੀ ਹੈ
ਵਿਸਾਖੀ ਦੇ ਤਿਉਹਾਰ 'ਤੇ ਕਿਸਾਨਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ
ਚੰਡੀਗੜ੍ਹ, 2 ਅਪਰੈਲ
ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।”
ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਉਹ ਇਕ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਹ ਨਿੱਜੀ ਤੌਰ 'ਤੇ ਕਿਸਾਨਾਂ ਦੇ ਦੁੱਖ-ਦਰਦ ਤੋਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੂੰਘੇ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਨੁਕਸਾਨ ਤੋਂ ਬਾਅਦ ਇਹ ਰਕਮ ਵਾਪਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇਗੀ।
ਹੁਣ ਸੇਵਾ ਕੇਂਦਰਾਂ ਤੋਂ ਵੀ ਲਈ ਜਾ ਸਕਦੀ ਹੈ ਫਰਦ
ਫਾਜਿ਼ਲਕਾ, 2 ਅਪ੍ਰੈਲ
Saturday, April 1, 2023
2020 ਦੇ ਫਸਲਾਂ ਤੇ ਮਕਾਨਾਂ ਦੇ ਖਰਾਬੇ ਦਾ 20.10 ਕਰੋੜ ਰੁਪਏ ਦੇ ਮੁਆਵਜੇ ਦੀ ਵੰਫ ਮੁਕੰਮਲ
ਫਾਜਿ਼ਲਕਾ, 1 ਅਪ੍ਰੈਲ
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਭਾਰੀ ਮੀਂਹਾਂ ਕਾਰਨ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਵਜੋਂ ਹੁਣ ਤੱਕ 20.10 ਕਰੋੜ ਰੁਪਏ ਦੀ ਤਕਸੀਮ ਕੀਤੀ ਜਾ ਚੁੱਕੀ ਹੈ।ਇਸੇ ਤਰਾਂ ਵਰਤਮਾਨ ਸਮੇਂ ਵਿਚ ਪਿੱਛਲੇ ਦਿਨੀਂ ਪਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਵਿਸੇਸ਼ ਗਿਰਦਾਵਰੀ ਦਾ ਕੰਮ ਵੀਂ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਮਕਾਨਾਂ ਦੇ ਨੁਕਸਾਨ ਲਈ 2.48 ਕਰੋੜ ਦਾ ਮੁਆਵਜਾ ਆਇਆ ਸੀ ਜਿਸ ਵਿਚੋਂ 2.08 ਕਰੋੜ ਵੰਡ ਦਿੱਤਾ ਗਿਆ ਹੈ। ਜਦ ਕਿ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ 21.83 ਕਰੋੜ ਵਿਚੋਂ 18.02 ਕਰੋੜ ਰੁਪਏ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ੋ ਰਕਮ ਵੰਡਣ ਤੋਂ ਬਕਾਇਆ ਹੈ ਉਸਦੀ ਪ੍ਰਕ੍ਰਿਆ ਜਾਰੀ ਹੈ ਅਤੇ ਇਸ ਵਿਚ ਦੇਰੀ ਦਾ ਕਾਰਨ ਬੈਂਕਾਂ ਦੇ ਆਪਸੀ ਰਲੇਵੇਂ ਤੋਂ ਇਲਾਵਾ ਕੁਝ ਖਾਤੇ ਲਗਾਤਾਰ ਵਰਤੋਂ ਵਿਚ ਨਹੀਂ ਸਨ ਅਤੇ ਕੁਝ ਕੇਸਾਂ ਵਿਚ ਲਾਭਪਾਤਰੀ ਦੀ ਮੌਤ ਹੋ ਜਾਣ ਤੇ ਉਸਦੇ ਵਾਰਸਾਂ ਦੇ ਨਾਂਅ ਇੰਤਕਾਲ ਹੋਣ ਤੋਂ ਬਾਅਦ ਵੰਡ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਹਫਤੇ ਇਹ ਵੰਡ ਦਾ ਕੰਮ ਮੁਕੰਮਲ ਹੋਣ ਦੀ ਆਸ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਦਾ ਨਾਂਅ ਲਿਸਟ ਵਿਚ ਸੀ ਪਰ ਹਾਲੇ ਰਕਮ ਨਹੀਂ ਆਈ ਤਾਂ ਉਹ ਪਟਵਾਰੀ ਨਾਲ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ ਪਿੱਛਲੇ ਦਿਨੀਂ ਹੋਈ ਬਰਸਾਤ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰੀ ਪਿੰਡਾਂ ਵਿਚ ਜਾ ਕੇ ਖਰਾਬੇ ਦੀ ਰਿਪੋਰਟ ਤਿਆਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੀ ਹਾਜਰੀ ਵਿਚ ਕੀਤੀ ਜਾ ਰਹੀ ਹੈ ਜ਼ੋ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਪ੍ਰਭਾਵਿਤ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।
ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ
- ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨ ਨੂੰ ਖੁਸ਼ਹਾਲ ਬਨਾਉਣ ਲਈ ਯਤਨਸ਼ੀਲ - ਡਾ. ਤੇਜ ਪਾਲ
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...