ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ
ਚੰਡੀਗੜ੍ਹ, 29 ਜੁਲਾਈ
ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ Flood Affected ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ CM Bhagwant Maan ਦੀ ਅਗਵਾਈ ਵਾਲੀ ਪੰਜਾਬ ਕੈਬਨਿਟ Punjab Cabinet ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ Special Girdawari ਕਰਵਾਉਣ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਇੱਥੇ ਸ਼ਨਿੱਚਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ।
ਸਾਲ 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ- 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ Punjab Custom Milling Policy ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਅਨੁਸਾਰ ਵਿਭਾਗ ਵੱਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਖਰੀਦ ਕੇਂਦਰਾਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਆਰ.ਓ. ਸਕੀਮ ਅਧੀਨ ਚੌਲ ਮਿੱਲ ਮਾਲਕਾਂ ਨੂੰ ਝੋਨੇ ਦੀ ਅਲਾਟਮੈਂਟ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਤਰੀਕੇ ਨਾਲ ਹੋਵੇਗੀ ਅਤੇ ਝੋਨਾ Paddy ਸੂਬੇ ਦੀਆਂ ਖਰੀਦ ਏਜੰਸੀਆਂ Paddy Procurement Agencies ਅਤੇ ਚੌਲ ਮਿੱਲ ਮਾਲਕਾਂ Rice Millers ਵਿਚਕਾਰ ਕੀਤੇ ਗਏ ਸਮਝੌਤੇ ਅਤੇ ਉਨ੍ਹਾਂ ਦੇ ਕੋਟੇ ਅਨੁਸਾਰ ਯੋਗ ਚੌਲ ਮਿੱਲਾਂ ਵਿੱਚ ਭੰਡਾਰ ਕੀਤਾ ਜਾਵੇਗਾ। ਸਾਉਣੀ ਮੰਡੀਕਰਨ ਸੀਜ਼ਨ-2023-24 ਇਕ ਅਕਤੂਬਰ, 2023 ਤੋਂ ਸ਼ੁਰੂ ਹੋਵੇਗਾ ਅਤੇ ਝੋਨੇ ਦੀ ਖਰੀਦ 30 ਨਵੰਬਰ, 2023 ਤੱਕ ਮੁਕੰਮਲ ਹੋ ਜਾਵੇਗੀ।