Saturday, July 8, 2023

1 ਕਰੋੜ 40 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਮਿਲ ਸਕਦੀ ਹੈ, ਪੜ੍ਹੋ ਕਿਵੇਂ

 ਪਰਾਲ਼ੀ ਤੋਂ ਗਿੱਟੀਆਂ ਬਣਾਉਣ ਦੀ ਉਦਯੋਗਿਕ ਇਕਾਈ ਲਗਾਓ ਤੇ ਵਿੱਤੀ ਸਹਾਇਤਾ ਪਾਓ : ਡਿਪਟੀ ਕਮਿਸ਼ਨਰ


ਫਾਜਿ਼ਲਕਾ, 8 ਜੁਲਾਈ


 ਪੰਜਾਬ Punjab ਵਿੱਚ ਨਿਵੇਸ਼ਕਾਂ ਲਈ ਪਰਾਲੀ Paddy Stubble ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ Indusrial Unit ਸਥਾਪਿਤ ਕਰਨ ਲਈ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ CPCB ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ Financial Assitance ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈ ਏ ਐਸ  ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ 1 ਟੀ.ਪੀ.ਐਚ. TPH Plant ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ਼ ਲਈ ਪੰਚਾਇਤੀ ਜ਼ਮੀਨ ਤਰਜੀਹੀ ਆਧਾਰ ‘ਤੇ ਉਪਲੱਬਧ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਾਲਾਨਾ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਭੱਠਿਆਂ ਵਿੱਚ ਇੰਨਾ ਦੀ 20 ਫੀਸਦੀ ਵਰਤੋਂ ਲਾਜਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ Punjab Govt ਦੁਆਰਾ ਨਵੇਂ ਛੋਟੇ ਅਤੇ ਮੱਧਮ ਉਦਯੋਗਿਕ ਇਕਾਈਆਂ ਲਈ ਹੋਰ ਵਿੱਤੀ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਤ੍ਰਰਿਤ ਦਿਸ਼ਾ ਨਿਰਦੇਸ਼ਾਂ, ਯੋਗਤਾ ਦੇ ਮਾਪਦੰਡ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਲਈ www.pscst.punjab.gov.in ਜਾਂ www.cpcb.nic.in ‘ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਸਰਕਾਰ ਦੀਆਂ ਇਨਾ ਸਕੀਮਾਂ ਦਾ ਲਾਭ ਲੈ ਕੇ ਇਸ ਤਰਾ ਦੀਆਂ ਇਕਾਈਆਂ ਲਗਾਉਣ ਦੀ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤਿਆਂ ਜਾ ਸਕਦਾ ਹੈ ਅਤੇ ਭੱਠਿਆਂ ਵਿਚ ਇੰਨ੍ਹਾਂ ਦੀ 20 ਫੀਸਦੀ ਵਰਤੋਂ ਲਾਜਮੀ ਕਰ ਦਿੱਤੇ ਜਾਣ ਕਾਰਨ ਇਸ ਦੀ ਵਿਕਰੀ ਵਿਚ ਵੀ ਕੋਈ ਦਿੱਕਤ ਨਹੀਂ ਆਵੇਗੀ ਇਸ ਲਈ ਜਿ਼ਲ੍ਹੇ ਦੇ ਉੱਧਮੀਆਂ ਨੂੰ ਇਸ ਲਈ ਅੱਗੇ ਆਉਣਾ ਚਾਹੀਦਾ ਹੈ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...