ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਆਨਲਾਈਨ ਪੋਰਟਲ agrimachinerypb.com ਤੇ ਕਰ ਸਕਦੇ ਅਪਲਾਈ
ਫਾਜ਼ਿਲਕਾ, 21 ਜੁਲਾਈ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ DC Dr Senu Duggal ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ Stubble Burning ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸਾਂਭ ਸੰਭਾਲ Stubble Management ਸਬੰਧੀ ਸਮੇਂ+ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਇਸ ਦਾ ਜਮੀਨ ਵਿਚ ਨਿਬੇੜਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖਿਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਸ. ਗੁਰਮੀਤ ਸਿੰਘ ਚੀਮਾ Gurmeet Singh Cheema ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ CRM Scheme ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈਨ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ Kisan Call Center ਦੇ ਟੋਲ ਫਰੀ ਨੰਬਰ 18001801551 ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।
No comments:
Post a Comment