Thursday, July 20, 2023

28 ਜੁਲਾਈ ਨੂੰ ਆਉਣਗੇ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ, ਤਦ ਤੱਕ ਕਰ ਲਵੋ ਇਹ ਕੰਮ

ਝੋਨੇ/ਬਾਸਮਤੀ ਦੀ ਫ਼ਸਲ ਵਿੱਚ ਗੈਰ-ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾ ਕੀਤੀ ਜਾਵੇ : ਡਾ.ਅਮਰੀਕ ਸਿੰਘ

ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ


ਗੁਰਦਾਸਪੁਰ, - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ Himanshu Aggarwal ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਗੁਰਦਾਸਪੁਰ Gurdaspur ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਫ਼ਤੇ ਦੇ ਹਰ ਬੁੱਧਵਾਰ ਨੂੰ ਪਿੰਡਾਂ ਵਿੱਚ ਜਾਗਰੁਕਤਾ ਕੈਂਪ Farmer Camp ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ। 

ਇਸ ਮੌਕੇ ਡਾ. ਦਿਲਰਾਜ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ PM Kisan Samman Nidhi Yojna  ਬਾਰੇ ਦੱਸਿਆ ਕਿ 28 ਜੁਲਾਈ ਨੁੰ 14ਵੀਂ ਕਿਸ਼ਤ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਹੈ। ਉਨਾਂ ਇਸ ਸਕੀਮ ਦੇ ਲਾਭਪਾਤਰੀ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਲਈ ਕਿਹਾ। ਉਨਾਂ ਕਿਹਾ ਕਿ ਜਿੰਨਾ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਹੀਂ ਹੋਵੇਗੀ ਉਨਾਂ ਦੇ ਖਾਤਿਆਂ ਵਿੱਚ 14 ਵੀਂ ਕਿਸ਼ਤ ਨਹੀਂ ਆਵੇਗੀ।

ਇਸ ਮੁਹਿੰਮ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਠੀਕਰੀਵਾਲ ਵਿੱਚ ਵਿਸ਼ੇਸ਼ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ Amrik Singh ਜ਼ਿਲ੍ਹਾ ਸਿਖ਼ਲਾਈ ਅਫ਼ਸਰ ਨੇ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਡਾ. ਦਿਲਬਾਗ ਸਿੰਘ ਭੱਟੀ ਬਲਾਕ ਖੇਤੀਬਾੜੀ ਅਫ਼ਸਰ, ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਕਮਲ ਇੰਦਰਜੀਤ ਸਿੰਘ ਬਾਜਵਾ ਬਲਾਕ ਤਕਨਾਲੋਜੀ ਪ੍ਰਬੰਧਕ (ਆਤਮਾ), ਅਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ, ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਕੱਲੂਸੋਹਲ ਸਮੇਤ ਸਮੂਹ ਸਟਾਫ ਅਤੇ ਕਿਸਾਨ ਹਾਜ਼ਰ ਸਨ।

ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਜ਼ਿਲਾ ਗੁਰਦਾਸਪੁਰ ਵਿੱਚ 854 ਪਰਾਲੀ Stubble Burning ਨੂੰ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਸਨ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ 55 ਅਜਿਹੇ ਪਿੰਡ ਹਨ, ਜਿੰਨਾਂ ਵਿੱਚ 5 ਤੋਂ 10 ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਸਨ। ਉਨਾਂ ਦੱਸਿਆ ਇਨਾਂ 55 ਪਿੰਡਾਂ ਵਿੱਚ ਅਕਤੂਬਰ ਮਹੀਨੇ ਤੱਕ ਹਰ ਬੁੱਧਵਾਰ ਨੂੰ ਕਿਸਾਨ ਜਾਗਰੁਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲਾ ਬਣਾਇਆ ਜਾ ਸਕੇ। ਉਨਾਂ ਦੱਸਿਆ ਕਿ ਪਿਛਲੇ ਸਾਲ ਪਿੰਡ ਠੀਕਰੀਵਾਲ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 3 ਵਾਕਿਆ ਦਰਜ ਕੀਤੇ ਗਏ ਸਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਕੋਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਤਾਂ ਜੋ ਪਿੰਡ ਠੀਕਰੀਵਾਲ ਨੂੰ ਪ੍ਰਦੂਸ਼ਣ ਮੁਕਤ ਪਿੰਡ ਬਣਾਇਆ ਜਾ ਸਕੇ।

ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਦੇਣਾ ਚਾਹੀਦਾ ਜਾਂ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ.ਏ.ਯੂ. ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕਰ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਫਸਲ ਵਿੱਚ ਗੈਰ-ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਜਿਵੇਂ ਸਲਫਰ, ਦਾਣੇਦਾਰ ਕੀਟਨਾਸ਼ਕ ਆਦਿ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। Paddy Stubble Management 

ਡਾ. ਦਿਲਬਾਗ ਸਿੰਘ ਭੱਟੀ ਨੇ ਕਿਹਾ ਕਿ ਬਲਾਕ ਖੇਤੀਬਾੜੀ ਦਫਤਰ ਕਾਹਨੂੰਵਾਨ ਕੋਲ ਦੋ ਸੁਪਰਸੀਡਰ Super Seeder  ਮੌਜੂਦ ਹਨ। ਉਨਾਂ ਕਿਹਾ ਕਿ ਕੋਈ ਵੀ ਕਿਸਾਨ ਆਪਣਾ ਟ੍ਰੈਕਟਰ ਲਿਆ ਇਨਾਂ ਸੁਪਸੀਡਰਾਂ ਦੀ ਵਰਤੋਂ ਕਰ ਸਕਦਾ ਹੈ ਅਤੇ ਵਰਤੋਂ ਕਰਕੇ ਵਾਪਸ ਦਫ਼ਤਰ ਵਿੱਚ ਦੇਣਾ ਹੋਵੇਗਾ। ਉਨਾਂ ਦੱਸਿਆ ਕਿ ਸੁਪਰਸੀਡਰਾਂ ਦਾ ਕਿਰਾਇਆ ਨਾ ਮਾਤਰ ਹੀ ਰੱਖਿਆ ਗਿਆ ਤਾਂ ਜੋ ਕਿਸੇ ਕਿਸਮ ਦੀ ਟੁੱਟ ਭੱਜ ਹੋਣ ਤੇ ਮੁਰੰਮਤ ਕਰਵਾਈ ਜਾ ਸਕੇ। 

ਡਾ. ਦਿਲਰਾਜ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਦੱਸਿਆ ਕਿ 28 ਜੁਲਾਈ ਨੁੰ 14ਵੀਂ ਕਿਸ਼ਤ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਹੈ। ਉਨਾਂ ਇਸ ਸਕੀਮ ਦੇ ਲਾਭਪਾਤਰੀ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਲਈ ਕਿਹਾ। ਉਨਾਂ ਕਿਹਾ ਕਿ ਜਿੰਨਾ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਹੀਂ ਹੋਵੇਗੀ ਉਨਾਂ ਦੇ ਖਾਤਿਆਂ ਵਿੱਚ 14 ਵੀਂ ਕਿਸ਼ਤ ਨਹੀਂ ਆਵੇਗੀ। ਬੀ.ਟੀ.ਐੱਮ ਕਮਲ ਇੰਦਰਜੀਤ ਸਿੰਘ ਬਾਜਵਾ ਨੇ ਆਤਮਾ ਸਕੀਮ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਅਮਨਦੀਪ ਕੌਰ ਨੇ ਸਮੂਹ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। 


ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੇ.ਵੀ.ਕੇ ਖੇੜੀ ਵਿਖੇ 20 ਏਕੜ ਵਿੱਚ ਪੀਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...