ਹੁਸ਼ਿਆਰਪੁਰ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਫੈਪਰੋ ’ਚ ਪੀ.ਐਮ.ਐਫ.ਐਮ.ਈ ਸਕੀਮ ਤਹਿਤ ਲਗਾਇਆ ਗਿਆ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 25 ਜੁਲਾਈ:
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਉਦਯੋਗ ਕੇਂਦਰ GM DIC ਵੱਲੋਂ ਬਲਾਕ ਭੂੰਗਾ Block Bhunga ਦੇ ਪਿੰਡ ਕੰਗਮਾਈ ਵਿਚ ਫਾਰਮਰਜ਼ ਪ੍ਰੋਡਿਊਸ਼ ਪ੍ਰੋਮੋਸ਼ਨ ਸੁਸਾਇਟੀ Farmers Produce Promotion Society (ਫੈਪਰੋ) ਵਿਖੇ ਪੀ.ਐਮ.ਐਫ.ਐਮ.ਈ ਸਕੀਮ PMFME ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਜਿਲ੍ਹੇ ਦੇ ਲਗਭਗ 80 ਕਿਸਾਨਾਂ/ ਉਦਮੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ Arun Kumar GM DIC ਨੇ ਦੱਸਿਆ ਕਿ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਵਲੋਂ ਰਾਜ ਸਰਕਾਰ ਦੀ ਭਾਈਵਾਲੀ ਨਾਲ ਰਾਸ਼ਟਰੀ ਪੱਧਰ ’ਤੇ ਪ੍ਰਧਾਨ ਮੰਤਰੀ ਫਰਮਲਾਈਜੇਸ਼ਨ ਆਫ਼ ਮਾਈਕ੍ਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ਼ (ਪੀ.ਐਮ.ਐਫ.ਐਮ.ਈ) ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਵਿਚ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ Punjab Agro ਨੂੰ ਸਟੇਟ ਨੋਡਲ ਏਜੰਸੀ State Nodal Agency ਬਣਾਇਆ ਗਿਆ ਹੈ, ਜਦਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਜਿਲ੍ਹੇ ਦੇ ਨੋਡਲ ਅਫ਼ਸਰ ਹੋਣਗੇ।
ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ, ਹੁਸ਼ਿਆਰਪੁਰ ਨੇ ਉਕਤ ਸਕੀਮ ਬਾਰੇ ਪੂਰਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਅਧੀਨ 1 ਕਰੋੜ ਰੁਪਏ ਤੱਕ ਦੇ ਫੂਡ ਪ੍ਰੋਸੈਸਿੰਗ ਪ੍ਰੋਜੈਕਟ ਲਗਾਏ ਜਾ ਸਕਦੇ ਹਨ, ਜਿਸ ਵਿੱਚ ਘੱਟੋਂ ਘੱਟ 10 ਵਿਅਕਤੀ ਕੰਮ ਕਰਦੇ ਹੋਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 35 ਫੀਸਦੀ ਕੈਪੀਟਲ ਸਬਸਿਡੀ ਵੀ ਮਿਲਦੀ ਹੈ, ਜ਼ੋ ਕਿ ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਬਿਨੈਕਾਰ ਨੂੰ ਪ੍ਰੋਜੈਕਟ ਕੀਮਤ ਦਾ 10 ਫੀਸਦੀ ਹਿੱਸਾ ਆਪਣੇ ਕੋਲੋਂ ਲਗਾਉਣਾ ਹੋਵੇਗਾ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਕਰਜ਼ਾ ਲੈਣ ਵਾਲੀ ਇਕਾਈ ਨੂੰ 3 ਫੀਸਦੀ ਤੱਕ ਦੇ ਵਿਆਜ ਦੀ ਵੀ ਛੋਟ ਦਾ ਲਾਭ ਵੀ ਦਿਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਆਨਲਾਈਨ ਪੋਰਟਲ www.pmfme.mofpi.gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ ਨੇ ਦੱਸਿਆ ਕਿ ਆਨ—ਲਾਈਨ ਫਾਰਮ ਭਰਨ ਅਤੇ ਬੈਂਕ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਹਿੱਤ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 5 ਡਿਸਟ੍ਰਿਕਟ ਰੀਸੋਰਸਪਰਸਨ ਨਿਯੁਕਤ ਕੀਤੇ ਹਨ ਜ਼ੋ ਕਿ ਬਿਨਾਂ ਕਿਸੇ ਫੀਸ ਦੇ ਲਾਭਪਾਤਰੀ ਦੀ ਪ੍ਰੋਜੈਕਟ ਰਿਪੋਰਟ ਬਣਾਉਣ ਅਤੇ ਬੈਂਕ ਦੀਆਂ ਫਾਰਮੈਲਟੀਜ਼ਨੂੰ ਪੂਰੀਆਂ ਕਰਨ ਵਿੱਚ ਬਿਨੈਕਾਰ ਦੀ ਪੂਰਨ ਸਹਾਇਤਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਨਵੀਆਂ ਅਤੇ ਪਹਿਲਾਂ ਤੋਂ ਚੱਲ ਰਹੀਆਂ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਇਕਾਈਆਂ ਲਈ ਉਪਲੱਬਧ ਹੈ। ਇਸ ਸਕੀਮ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਜਨਰਲ ਮੈਨੇਜਰ,ਜ਼ਿਲ੍ਹਾ ਉਦਯੋਗ ਕੇਂਦਰ, ਹੁਸ਼ਿਆਰਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਕੀਮ ਤਹਿਤ ਲਾਭ ਪ੍ਰਾਪਤ ਕਰ ਚੁੱਕੇ ਲਾਭਪਾਤਰੀ ਅਮਰਿੰਦਰ ਸਿੰਘ, ਹਰਮੇਸ਼ ਲਾਲ, ਗੁਰਪ੍ਰੀਤ ਸਿੰਘ ਵੱਲੋਂ ਵੀ ਉਦਮੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਦੇ ਡਿਪਟੀ ਡਾਇਰੈਕਟਰ ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਉਨ੍ਹਾਂ ਦੇ ਕੇਂਦਰ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਲਗਵਾਉਣ ਸਬੰਧੀ ਟੇ੍ਰਨਿੰਗ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਨੇ ਕੈਂਪ ਵਿੱਚ ਆਏ ਵਿਅਕਤੀਆਂ ਨੂੰ ਫੂਡ ਪ੍ਰੋਸੈਸਿੰਗ ਸਬੰਧੀ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਫਾਰਮਰਜ਼ ਪ੍ਰੋਡਿਊਸ ਪ੍ਰੋਮੋਸ਼ਨ ਸੋਸਾਇਟੀ ਦੇ ਪ੍ਰਧਾਨ ਜ਼ਸਵੀਰ ਸਿੰਘ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨਿਰੂਪਾ ਰਾਮਪਾਲ ਵੀ ਮੌਜੂਦ ਸਨ।
No comments:
Post a Comment