ਫਾਜ਼ਿਲਕਾ 12 ਜੁਲਾਈ 2023:
ਡਾ. ਗੁਰਮੀਤ ਸਿੰਘ ਚੀਮਾ Gurmeet Singh Cheema ਨੇ ਮੁੱਖ ਖੇਤੀਬਾੜੀ ਅਫ਼ਸਰ Chief Agriculture Officer Fazilka ਫਾਜ਼ਿਲਕਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਜ਼ਿਲ੍ਹਾ ਸਿਖਲਾਈ ਅਫਸਰ ਵਜੋਂ ਸੰਗਰੂਰ Sangrur ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਿਤ ਅਤੇ ਖੇਤੀਬਾੜੀ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਖੇਤੀਬਾੜੀ ਦਾ ਕਾਫੀ ਤਜਰਬਾ ਹੈ।
ਅਹੁਦਾ ਸੰਭਾਲਣ ਉਪਰੰਤ ਡਾ. ਗੁਰਮੀਤ ਸਿੰਘ ਚੀਮਾ ਨੇ ਕਿ ਕਿਸਾਨ ਹਿੱਤਾਂ ਦੀ ਪੂਰਤੀ ਲਈ ਡਿਊਟੀ Duty ਨੂੰ ਸੇਵਾ ਵਜੋਂ ਨਿਭਾਉਣਾ ਉੁਨਾਂ ਦੀ ਤਰਜੀਹ ਹੋਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਪੁਰਜ਼ੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ Farmers ਨੂੰ ਮਿਆਰੀ ਸੇਵਾਵਾਂ ਉਪਲੱਬਧ ਕਰਵਾਉਣਾ ਅਤੇ ਹਰ ਸੰਭਵ ਮਦਦ ਉਨ੍ਹਾਂ ਦਾ ਟੀਚਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਿਤਾ ਨਾਲ ਯੋਗ ਕਿਸਾਨਾਂ ਤੱਕ ਪੁੱਜੇਗਾ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਿਭਾਗ ਪੂਰੀ ਸਰਗਰਮੀ ਨਾਲ ਕੰਮ ਕਰੇਗਾ।
ਉਨ੍ਹਾਂ ਕਿਹਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਵੀਂਆਂ ਖੇਤੀ ਤਕਨੀਕਾਂ ਨਾਲ ਜੋੜ ਕੇ ਉਨਾਂ ਦੀ ਆਮਦਨ ਵਿੱਚ ਵਾਧੇ ਲਈ ਯਤਨ ਕਰਨ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਲਾਵਟ ਰਹਿਤ ਬੀਜ, ਖਾਦਾਂ ਅਤੇ ਦਵਾਈਆਂ ਉਪਲੱਬਧ ਕਰਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਜ਼ਿਲ੍ਹੇ ਦੀ ਖੇਤੀਬਾੜੀ ਵਿਭਾਗ ਦੀ ਪੂਰੀ ਟੀਮ ਨਾਲ ਮਿਲ ਕੇ ਕਿਸਾਨ ਹਿੱਤ ਨੂੰ ਸਮਰਪਿਤ ਹੋ ਕੇ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਸੇਵਾ ਨਿਭਾਉਣਗੇ।
#OnlyAgriculture
No comments:
Post a Comment