Thursday, July 27, 2023

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

• ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ 

• ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ 

ਚੰਡੀਗੜ੍ਹ, 27 ਜੁਲਾਈ:

ਪਸ਼ੂਆਂ ਦੀ ਭਲਾਈ Animal Welfare ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ


ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian  ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ Domestic Animals ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼  Dog Breeders ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ Punjab State Animal Welfare Board ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਇੱਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ।

ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ Human ਤੇ ਜਾਨਵਰਾਂ ਦਰਮਿਆਨ ਦਿਆਲਤਾ Kindness with Animals ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ। 

ਅਵਾਰਾ ਪਸ਼ੂਆਂ Stray Animals ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ Vikas Partap Singh ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ 'ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (SPCA) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ Cattle Ponds ਵੀ ਬਣਾਏ ਗਏ ਹਨ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ. ਸ੍ਰੀ ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...