Monday, July 3, 2023

ਸਿੰਚਾਈ ਮੰਤਰੀ ਦਾ ਦਾਅਵਾ- ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ ਕੁਮੈਂਟ ਕਰਕੇ ਦੱਸੋ ਤੁਹਾਡਾ ਇਸ ਬਾਰੇ ਕੀ ਖਿਆਲ ਹੈ।

ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ


ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ


ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ


89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ


ਚੰਡੀਗੜ, 3 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann ਵੱਲੋਂ ਕਿਸਾਨਾਂ Farmers  ਨੂੰ ਨਹਿਰੀ ਪਾਣੀ Canal Water  ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ State ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ Nature ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ Gurmeet Singh Meet Hayer ਨੇ ਅੱਜ ਇਥੇ ਪੰਜਾਬ ਭਵਨ Punjab Bhawan ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖੀ।


ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ Ground Water ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਆਖਿਆ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ Cotton Growers ਦੀ ਮੰਗ ਉਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ। 

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ Notification ਜਾਰੀ ਕਰਕੇ ਇਨਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ।


 

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ Canal Tail  ਉਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। 

ਮਾਨਸੂਨ ਸੀਜ਼ਨ ਵਿੱਚ ਹੜਾਂ Flood ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।


ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...