ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਨੁਕਤੇ ਸਾਂਝੇ ਕੀਤੇ
ਫਾਜਿ਼ਲਕਾ, 6 ਜੁਲਾਈ (ਓਨਲੀ ਐਗਰੀਕਲਚਰ) — ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਕੁਝ ਨੁਕਤੇ ਬਾਗਬਾਨਾਂ ਨਾਲ ਸਾਂਝੇ ਕੀਤੇ ਹਨ ਤਾਂ ਜੋ ਬਾਗਾਂ ਦੀ ਚੰਗੀ ਤਰਾਂ ਦੇਖਭਾਲ ਕਰਕੇ ਇਨ੍ਹਾਂ ਤੋਂ ਚੰਗਾ ਝਾੜ ਲਿਆ ਜਾ ਸਕੇ। ਸਿਟਰਸ ਅਸਟੇਟ ਅਬੋਹਰ ਦੇ ਮੁੱਖ ਕਾਰਜਕਾਰੀ ਅਫ਼ਸਰ Chief Executive Officer Citrus Estate Abohar ਸ. ਜਤਿੰਦਰ ਸਿੰਘ Sandhu ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀਆਂ ਬਾਰਸ਼ਾਂ Rains ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ ਪਾਣੀ ਬਾਗਾਂ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਕਿਉਂਕਿ ਇਹ ਵਾਧੂ ਖੜਾ ਪਾਣੀ Water ਬੂਟਿਆਂ ਦਾ ਨੁਕਸਾਨ ਕਰ ਸਕਦਾ ਹੈ।
ਕਿਨੂੰ Kinnow ਦੇ ਬਾਗਾਂ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲ ਕਰਦਿਆਂ ਸ: ਜਤਿੰਦਰ ਸਿੰਘ Jatinder Singh ਨੇ ਕਿਹਾ ਕਿ ਕੇਰੇ ਦੀ ਰੋਕਥਾਮ ਲਈ ਜਿਬਰੈਲਿਕ ਐਸਿਡ (1 ਗ੍ਰਾਮ ਪ੍ਰਤੀ 100 ਲੀਟਰ ਪਾਣੀ) ਦਾ ਛਿੜਕਾਅ ਕਰ ਦਿਓ। ਜਿਬਰੈਲਿਕ ਐਸਿਡ ਨੂੰ ਪਹਿਲਾਂ 10—20 ਮਿਲੀ ਲੀਟਰ ਅਲਕੋਹਲ ਵਿਚ ਘੋਲ ਲਵੋ ਅਤੇ ਫਿਰ ਇਸ ਨੂੰ ਪਾਣੀ ਵਿਚ ਮਿਲਾ ਕੇ ਸਪ੍ਰੇਅ ਕਰੋ। ਇਸੇ ਤਰਾਂ ਜਿੱਥੇ ਜਿੰਕ Zink ਦੀ ਘਾਟ ਹੋਵੇ ਉਥੇ 3 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਦੇ ਹਿਸਾਬ ਜਿੰਕ ਸਲਫੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਇਸੇ ਤਰਾਂ ਨਵੇਂ ਲਗਾਏ ਬੂਟਿਆਂ ਦੇ ਜੜ੍ਹ ਮੁੱਢ ਵਾਲੇ ਭਾਗ ਤੇ ਆਏ ਫੁਟਾਰੇ ਨੂੰ ਲਗਾਤਾਰ ਤੋੜਦੇ ਰਹੋ।
ਕਿੰਨੂ ਵਿੱਚ ਝਾੜ ਅਤੇ ਫਲਾਂ Fruit ਦੀ ਗੁਣਵੱਤਾ ਸੁਧਾਰਨ ਲਈ ਪੋਟਾਸ਼ੀਅਮ ਨਾਈਟਰੇਟ (1.0 ਪ੍ਰਤੀਸ਼ਤ) ਦਾ ਛਿੜਕਾਅ ਕਰਨਾ ਚਾਹੀਦਾ ਹੈ। ਚੂਨੇ ਦੀ ਕਲੀ ਤਣੇ ਦੁਆਲੇ ਦੂਸਰੀ ਵਾਰ ਫੇਰ ਦਿਓ ਕਿਉਂਕਿ ਅਜਿਹਾ ਕਰਨ ਨਾਲ ਤਣਾ ਗਰਮੀ ਤੋਂ ਬਚਿਆ ਰਹੇਗਾ। ਨਿੰਬੂ ਜਾਤੀ ਦੇ ਕੀੜਿਆਂ ਦੀ ਰੋਕਥਾਮ ਲਈ 200 ਮਿ.ਲਿ. ਕਰੋਕੋਡਾਇਲ/ਕੰਨਫੀਡੋਰ 17.8 ਐਸ ਐਲ (ਇਮਿਡਾਕਲੋਪਰਡਿ) ਜਾਂ 160 ਗ੍ਰਾਮ ਐਕਟਾਰਾ (ਥਾਇਆਮੈਥਾਕਸਮ) ਨੂੰ 500 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਇਹ ਘੋਲ ਇੱਕ ਏਕੜ ਦੇ ਪੂਰੇ ਤਿਆਰ ਬਾਗ ਲਈ ਕਾਫ਼ੀ ਹੈ।
ਨਿੰਬੂ ਜਾਤੀ ਦੇ ਟਾਹਣੀਆਂ ਸੁੱਕਣ ਦੇ ਰੋਗ, ਸਕੈਬ ਅਤੇ ਕੋਹੜ ਰੋਗ ਨੂੰ ਰੋਕਣ ਲਈ ਬੋਰਡੋ ਮਿਸ਼ਰਣ ਦਾ ਛਿੜਕਾਅ 15 ਦਿਨਾਂ ਦੇ ਵਕਫ਼ੇ ਤੇ ਕਰੋ। ਨਿੰਬੂ ਜਾਤੀ ਦੇ ਪੈਰੋਂ ਗਲਣ ਦੇ ਰੋਗ (ਫ਼ਾਈਟਪਥੋਰਾ ਰੋਗ) ਦੀ ਰੋਕਥਾਮ ਲਈ ਬੂਟਿਆਂ ਦੀ ਛੱਤਰੀ ਹੇਠ ਜਮੀਨ ਅਤੇ ਮੁੱਖ ਤਣਿਆਂ ਉੱਪਰ 50 ਮਿਲੀਲਿਟਰ ਸੋਡੀਅਮ ਹਾਈਪੋਕਲੋਰਾਈਟ (5ਫੀਸਦ) ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟਾ ਪਾਇਆ ਜਾ ਸਕਦਾ ਹੈ।
ਸ: ਜਤਿੰਦਰ ਸਿੰਘ ਨੇ ਕਿਹਾ ਕਿ ਖਾਲੀ ਜ਼ਮੀਨ ਤੇ ਅੰਤਰ ਫਸਲਾਂ ਦੀ ਕਾਸਤ ਅਤੇ ਹਰੀ ਖਾਦ ਲਈ ਸਾਉਣੀ ਦੀਆਂ ਫ਼ਲੀਦਾਰ ਫ਼ਸਲਾਂ ਜਿਵੇਂ ਕਿ ਜੰਤਰ ਆਦਿ ਬੀਜ ਦੇਣਾ ਚਾਹੀਦਾ ਹੈ। ਨਾਖਾਂ ਦੇ ਫ਼ਲਾਂ ਨੂੰ ਬਗੈਰ ਟਾਹਣੀਆਂ ਦੀ ਟੁੱਟ—ਭੱਜ ਦੇ ਤੋੜਨਾ ਚਾਹੀਦਾ ਹੈ। ਬੇਰਾਂ ਦੇ ਪੂਰੇ ਤਿਆਰ ਦਰਖ਼ਤਾਂ ਨੂੰ 500 ਗ੍ਰਾਮ ਯੂਰੀਆ ਪ੍ਰਤੀ ਬੂਟਾ ਇਸ ਮਹੀਨੇ ਪਾ ਦੇਣਾ ਚਾਹੀਦਾ ਹੈ।
ਮੁੱਖ ਕਾਰਜਕਾਰੀ ਅਫ਼ਸਰ ਨੇ ਦੱਸਿਆ ਕਿ ਨਿੰਬੂ ਅਤੇ ਅੰਗੂਰਾਂ ਵਿੱਚ ਮਿੱਲੀਬੱਗ ਦੀ ਰੋਕਥਾਮ ਲਈ ਸਮੇਂ—ਸਮੇਂ ਤੇ ਪੱਤਿਆਂ ਦੇ ਹੇਠਲੇ ਪਾਸੇ, ਨਰਮ ਸ਼ਾਖਾਵਾਂ, ਜ਼ਮੀਨ ਨਾਲ ਛੂੰਹਦੀਆਂ ਟਹਿਣੀਆਂ ਤੇ ਫਲਾਂ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ। ਬਾਗਾਂ ਨੂੰ ਸਾਫ—ਸੁਥਰਾ ਰੱਖਣ ਲਈ ਨਦੀਨਾਂ ਅਤੇ ਘਾਹ ਦੀ ਰੋਕਥਾਮ ਕਰਨੀ ਚਾਹੀਦੀ ਹੈ। ਦਰੱਖਤ ਦੀਆਂ ਟਹਿਣੀਆਂ ਦੀ ਕਾਂਟ—ਛਾਂਟ ਇਸ ਢੰਗ ਨਾਲ ਕਰੋ ਕਿ ਉਹ ਜ਼ਮੀਨ ਨੂੰ ਨਾ ਲੱਗਣ। ਹਮਲੇ ਹੇਠ ਆਈਆਂ ਟਹਿਣੀਆਂ ਨੂੰ ਕੱਟ ਕੇ ਨਸ਼ਟ ਕਰ ਦਿਉ। ਬਾਗਾਂ ਚੋਂ ਕੀੜੀਆਂ ਦੇ ਭੌਂਣ ਨਸ਼ਟ ਕਰੋ।
ਮੁੱਖ ਕਾਰਜਕਾਰੀ ਅਫ਼ਸਰ ਸ. ਜਤਿੰਦਰ ਸਿੰਘ ਨੇ ਕਿਹਾ ਕਿ ਅੰਗੂਰਾਂ ਦੇ ਬੂਟਿਆਂ ਨੂੰ ਕੋਹੜ ਦੇ ਰੋਗ ਤੋਂ ਬਚਾਉਣ ਲਈ ਜੁਲਾਈ ਦੇ ਪਹਿਲੇ ਅਤੇ ਅਖੀਰਲੇ ਹਫਤੇ ਵਿੱਚ ਬੋਰਡੋ ਮਿਸ਼ਰਣ (2:2:250) ਦਾ ਛਿੜਕਾਅ 500 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਅਮਰੂਦਾਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫਤੇ ਪੀ.ਏ.ਯੂ ਫਰੂਟ ਫਲਾਈ ਟਰੈਪ PAU Fruit Fly Trap(16 ਟਰੈਪ ਪ੍ਰਤੀ ਏਕੜ) ਲਗਾਉ ਅਤੇ ਲੋੜ ਪੈਣ ਤੇ ਦੁਬਾਰਾ ਲਾਓ। ਬਾਗਾਂ ਵਿੱਚ ਫਲ ਦੀ ਮੱਖੀ ਗ੍ਰਸਤ ਫਲਾਂ ਨੂੰ ਲਗਾਤਾਰ ਇਕੱਠਾ ਕਰਕੇ ਦਬਾਉਂਦੇ ਰਹੋ। ਬਰਸਾਤ ਰੱੁਤ ਦੇ ਅਮਰੂਦਾਂ ਨੂੰ ਫ਼ਲ ਦੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਪੂਰੇ ਵੱਡੇ ਪਰ ਸਖਤ ਹਰੇ ਫ਼ਲਾਂ ਚਿੱਟੇ ਰੰਗ ਦੇ ਨਾਨ—ਵੂਵਨ ਲਿਫ਼ਾਫ਼ਿਆਂ ਨਾਲ ਢਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਸਾਵਧਾਨੀਆਂ ਵਰਤ ਕੇ ਬਾਗਬਾਨ ਆਪਣੇ ਬਾਗਾਂ ਦੀ ਚੰਗੀ ਤਰਾਂ ਸੰਭਾਲ ਕਰ ਸਕਦੇ ਹਨ।
Care of Orchards During Rainy Season
No comments:
Post a Comment