Tuesday, August 22, 2023

ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਾਣੋ ਕਿਸ ਜਿ਼ਲ੍ਹੇ ਨੂੰ ਮਿਲੀ ਕਿੰਨੀ ਰਕਮ

- ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ

- ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ: ਆਫਤ ਪ੍ਰਬੰਧਨ ਮੰਤਰੀ


ਚੰਡੀਗੜ੍ਹ, 22 ਅਗਸਤ:  

ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ Bram Shankar Jimpa ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Mann ਨੇ ਹੜ੍ਹਾਂ ਕਾਰਣ Flood Affected Districts ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ advance funds have been released। 

ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ Flood ਕਾਰਣ ਕਿਸਾਨਾਂ ਦੀ ਫਸਲ crop loss ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ Girdawari ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ compensation to the flood victims ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ Sangrur ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ Ferozpur ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ Tarntaran  ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ Patiala ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ। 

ਇਸੇ ਤਰ੍ਹਾਂ ਅੰਮ੍ਰਿਤਸਰ Amritsar ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, Fazilka ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ Gurdaspur ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, Jalandhar ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ Ludhiana ਨੂੰ 2 ਕਰੋੜ 31 ਲੱਖ 26,800, ਮੋਗਾ Moga  ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। 

ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ।  ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।

 ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 

--------

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...