ਫਾਜ਼ਿਲਕਾ 23 ਅਗਸਤ
ਬਾਗਬਾਨੀ ਵਿਭਾਗ ਪੰਜਾਬ Horticulture Department Punjab ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ Citrus Estate Tahaliwala Jattan ਟਾਹਲੀਵਾਲਾ ਜੱਟਾਂ ਵੱਲੋਂ ਦਫਤਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਮਿਤੀ 6 ਸਤੰਬਰ 2023 ਨੂੰ ਸਵੇਰੇ 10 ਵਜੇ ਜਨਰਲ ਬਾਡੀ General Body Meeting ਦਾ ਆਮ ਇਜਲਾਸ ਰੱਖਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਪੰਜ ਸਾਲਾਂ ਬਾਅਦ ਕੀਤੀ ਜਾਂਦੀ ਹੈ ਤੇ ਇਸ ਇਜਲਾਸ ਵਿੱਚ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਅਧੀਨ ਸਾਰੇ ਰਜਿਸਟਰਡ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਜਨਰਲ ਬਾਡੀ ਦੇ ਇਸ ਆਮ ਇਜਲਾਸ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।
No comments:
Post a Comment