Thursday, August 10, 2023

ਖੇਤੀ ਪ੍ਰੇਮੀਆਂ ਲਈ ਚੰਗੀ ਖਬਰ - ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਮੁੜ ਸ਼ੁਰੂ ਹੋਵੇਗਾ ਬੀ.ਐਸ.ਸੀ. (ਖੇਤੀਬਾੜੀ) ਕੋਰਸ :

ਪੰਜਾਬ ਦੇ ਖੇਤੀ ਪ੍ਰੇਮੀਆਂ ਲਈ ਚੰਗੀ ਖਬਰ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ Kuktar Singh Sandhwan ਨੇ ਕਿਹਾ ਹੈ ਕਿ ਫ਼ਰੀਦਕੋਟ Faridkot ਦੇ ਸਰਕਾਰੀ ਬਰਜਿੰਦਰਾ ਕਾਲਜ Barjindra College ਵਿਖੇ ਬੀ.ਐਸ.ਸੀ. (ਖੇਤੀਬਾੜੀ) B SC Agriculture ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ।



ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, Speaker ਸਪੀਕਰ ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian , ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ Punjabi University Patiala ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Punjab Agricultural University ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ Future of Students  ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।

ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।

ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਅਰਵਿੰਦ, ਡੀਨ ਕਾਲਜ ਖੇਤੀਬਾੜੀ ਪੀ.ਏ.ਯੂ. ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਮਾਨਵ ਇੰਦਰ ਸਿੰਘ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ ਬਰਜਿੰਦਰਾ ਕਾਲਜ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।



No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...