Wednesday, August 23, 2023

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

• ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼

 • ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

 ਚੰਡੀਗੜ੍ਹ, 23 ਅਗਸਤ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ


ਸੰਗਰੂਰ Sangrur ਅਤੇ ਕਪੂਰਥਲਾ Kapurthla  ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ Sugar Mills ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।  

 ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

 ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ Sugar Cane Growers ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ Sugar ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ Sugar ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...