Sunday, August 6, 2023

ਪਿੰਡ ਕਾਲਾ ਨੰਗਲ ਦੇ ਕਿਸਾਨ ਕੁਲਜਿੰਦਰ ਸਿੰਘ ਦੇ ਖੇਤੀ ਮਾਡਲ ਨੇ ਕਿਸਾਨਾਂ ਨੂੰ ਨਵੀਂ ਰਾਹ ਦਿਖਾਈ

 ਕੁਲਜਿੰਦਰ ਸਿੰਘ ਨੇ ਕਣਕ-ਝੋਨੇ ਦੇ ਫਸਲੀ ਚੱਕਰ `ਚੋਂ ਰਕਬਾ ਕੱਢ ਕੇ ਸਬਜ਼ੀਆਂ, ਬਾਗਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਸ਼ੁਰੂ ਕੀਤੀ

ਹੁਣ ਕੁਲਜਿੰਦਰ ਸਿੰਘ ਨੂੰ ਸਾਰਾ ਸਾਲ ਹੁੰਦੀ ਹੈ ਆਮਦਨ

ਗੁਰਦਾਸਪੁਰ, 6 ਅਗਸਤ (Only Agriculture) - ਜ਼ਿਲ੍ਹਾ ਗੁਰਦਾਸਪੁਰ Gurdaspur ਦੇ ਪਿੰਡ ਕਾਲਾ ਨੰਗਲ ਦੇ


ਕਿਸਾਨ ਕੁਲਜਿੰਦਰ ਸਿੰਘ ਦਾ ਖੇਤੀ ਮਾਡਲ New Agriculture Model ਕਿਸਾਨਾਂ ਨੂੰ ਕਰਜ਼ਾ ਮੁਕਤ Debt Free, ਵਾਤਾਵਰਨ ਪੱਖੀ Eco Friendly ਅਤੇ ਲਾਹੇਵੰਦੀ ਖੇਤੀ ਦੀ ਜਾਚ ਦੱਸਦਾ ਹੈ। ਕੇਵਲ 5 ਏਕੜ ਦੀ ਮਾਲਕੀ ਵਾਲੇ ਇਸ ਮਿਹਨਤੀ ਕਿਸਾਨ ਨੇ ਲੀਕ ਤੋਂ ਹਟ ਕੇ ਖੇਤੀ ਕਰਦਿਆਂ ਅਜਿਹੀ ਉਦਾਹਰਨ ਪੇਸ਼ ਕੀਤੀ ਹੈ ਕਿ ਹੁਣ ਦੂਰੋਂ-ਦੂਰੋਂ ਕਿਸਾਨ ਉਸਦੇ ਖੇਤੀ ਮਾਡਲ ਨੂੰ ਦੇਖਣ ਆਉਂਦੇ ਹਨ।


ਬਟਾਲਾ Batala ਸ਼ਹਿਰ ਦੇ ਨੇੜੇ ਗੁਰਦਾਸਪੁਰ ਬਾਈਪਾਸ ਕੋਲ ਪਿੰਡ ਕਾਲਾ ਨੰਗਲ Village Kala Nangal ਦੇ ਕਿਸਾਨ ਕੁਲਜਿੰਦਰ ਸਿੰਘ ਦੀ ਜ਼ਮੀਨ ਜਰਨੈਲੀ ਸੜਕ ਦੇ ਬਿਲਕੁਲ ਨਾਲ ਲੱਗਦੀ ਹੈ। ਕੁਲਜਿੰਦਰ ਸਿੰਘ ਵੀ ਪਹਿਲਾਂ ਆਮ ਕਿਸਾਨਾਂ ਵਾਂਗ ਕਣਕ ਅਤੇ ਝੋਨੇ Wheat and Paddy ਦੀ ਬਿਜਾਈ ਹੀ ਕਰਦਾ ਸੀ। ਇਸ ਫਸਲੀ ਚੱਕਰ ਦੇ ਗੇੜ ਵਿੱਚੋਂ ਉਸ ਨੂੰ ਕੋਈ ਬਹੁਤੀ ਬਚਤ ਨਾ ਹੋਣੀ। ਆਖਰ ਕੁਝ ਨਵਾਂ ਕਰਨ ਦੀ ਸੋਚ ਕੇ ਕਿਸਾਨ ਕੁਲਜਿੰਦਰ ਸਿੰਘ ਨੇ ਤਿੰਨ ਸਾਲ ਪਹਿਲਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਅਤੇ ਖੇਤੀ ਮਾਹਿਰਾਂ ਦੀ ਸਲਾਹ ਤੇ ਪ੍ਰੇਰਨਾ ਨਾਲ ਉਸਨੇ ਸਭ ਤੋਂ ਪਹਿਲਾਂ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਆਪਣਾ ਰਕਬਾ

ਕੱਢ ਕੇ ਸਬਜ਼ੀਆਂ Vegetable, ਕਮਾਦ Sugarcane, ਬਾਗਬਾਨੀ Horticulture, ਹਲਦੀ ਦੀ ਖੇਤੀ, ਅਚਾਰ, ਗੁੜ ਤਿਆਰ ਕਰਨਾ, ਸ਼ਹਿਦ ਦੀਆਂ ਮੱਖੀਆਂ Honey Bee ਪਾਲਣ ਦਾ ਕਿੱਤਾ ਸ਼ੁਰੂ ਕੀਤਾ। ਇਸ ਲਈ ਉਸਨੇ ਬਕਾਇਦਾ ਖੇਤੀਬਾੜੀ ਵਿਭਾਗ ਕੋਲੋਂ ਸਿਖਲਾਈ ਵੀ ਲਈ।

ਇਸ ਸਮੇਂ ਕਿਸਾਨ ਕੁਲਜਿੰਦਰ ਸਿੰਘ ਦੇ ਖੇਤਾਂ ਵਿੱਚ ਇੱਕ ਏਕੜ ਕਮਾਦ, ਡੇਡ ਏਕੜ ਬਾਸਮਤੀ, ਅੱਧਾ ਕਿੱਲਾ ਕਿੰਨੂ ਤੇ ਨਿੰਬੂ Lemon and Kinnow ਦੇ ਬਾਗ, ਇੱਕ ਏਕੜ ਗੋਭੀ, ਕੁਝ ਰਕਬੇ ਵਿੱਚ ਪਸ਼ੂਆਂ ਲਈ ਚਾਰਾ ਅਤੇ ਸ਼ਹਿਦ ਦੇ 45 ਬਕਸੇ ਹਨ। ਕਿਸਾਨ ਕੁਲਜਿੰਦਰ ਸਿੰਘ ਨੇ ਸਰਦੀਆਂ ਦੀ ਰੁੱਤ ਵਿੱਚ ਕਮਾਦ ਦੀ ਫਸਲ ਤੋਂ ਗੁੜ ਤਿਆਰ


ਕਰਦੇ ਹਨ। ਇਸੇ ਤਰਾਂ ਉਹ ਹਲਦੀ ਅਤੇ ਸ਼ਹਿਦ ਨੂੰ ਪ੍ਰੋਸੈੱਸ ਕਰਕੇ ਉਸਦੀ ਪੈਕਿੰਗ ਕਰਕੇ ਵੇਚਦੇ ਹਨ। ਮੌਸਮ ਦੇ ਹਿਸਾਬ ਨਾਲ ਫ਼ਲ ਤੇ ਸਬਜ਼ੀਆਂ ਤੋਂ ਉਨ੍ਹਾਂ ਨੂੰ ਲਗਾਤਾਰ ਆਮਦਨ ਹੁੰਦੀ ਰਹਿੰਦੀ ਹੈ। ਕਿਸਾਨ ਕੁਲਜਿੰਦਰ ਸਿੰਘ ਦੀ ਉੱਪਜ ਦੀ ਖਾਸ ਗੱਲ ਇਹ ਹੈ ਕਿ ਉਹ ਕਿਸੇ ਵੀ ਫ਼ਸਲ ਉੱਪਰ ਜ਼ਹਿਰਾਂ ਦਾ ਛਿੜਕਾਅ ਨਹੀਂ ਕਰਦੇ ਅਤੇ ਉਨ੍ਹਾਂ ਦੇ ਉਤਪਾਦ ਪੂਰੀ ਤਰਾਂ ਆਰਗੈਨਿਕ Organic Product ਹੁੰਦੇ ਹਨ।  

ਕਿਸਾਨ ਕੁਲਜਿੰਦਰ ਸਿੰਘ ਨੇ ਆਪਣੇ ਖੇਤਾਂ ਵਿੱਚ ਅੰਮ੍ਰਿਤਸਰ-ਪਠਾਨਕੋਟ ਜਰਨੈਲੀ ਸੜਕ ਉੱਪਰ `ਕਿਸਾਨ ਹੱਟ` Kisan Hut ਨਾਮ ਦਾ ਆਪਣਾ ਸੇਲਿੰਗ ਪੁਆਇੰਟ ਵੀ ਬਣਾਇਆ ਹੋਇਆ ਹੈ ਜਿਥੇ ਉਹ ਆਪਣੇ ਖੇਤਾਂ ਵਿੱਚ ਤਿਆਰ ਉਤਪਾਦਾਂ ਨੂੰ ਵੇਚਦੇ ਹਨ। ਉਨ੍ਹਾਂ ਦੇ ਉਤਪਾਦ ਉੱਚ ਗੁਣਵਤਾ ਅਤੇ ਤਾਜ਼ਾ ਹੋਣ ਕਾਰਨ ਗ੍ਰਾਹਕ ਏਥੋਂ ਸਮਾਨ ਲੈਣ ਨੂੰ ਤਰਜੀਹ ਦਿੰਦੇ ਹਨ। 

ਕਿਸਾਨ ਕੁਲਜਿੰਦਰ ਸਿੰਘ ਸਾਰੀ ਖੇਤੀ ਆਪਣੇ ਹੱਥੀਂ ਕਰਦੇ ਹਨ। ਕੁਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਦਾ


ਉਸਨੇ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਇਹ ਖੇਤੀ ਮਾਡਲ ਅਪਣਾਇਆ ਹੈ ਓਦੋਂ ਦੀ ਉਸਦੀ ਆਮਦਨ ਵੀ ਵਧੀ ਹੈ ਅਤੇ ਹੁਣ ਸਾਰਾ ਸਾਲ ਹੀ ਉਸ ਨੂੰ ਕਮਾਈ ਹੁੰਦੀ ਰਹਿੰਦੀ ਹੈ। ਉਸਨੇ ਆਪਣੇ ਸਾਥੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫਸਲਾਂ ਦੀ ਵੀ ਬਿਜਾਈ ਕਰਨ ਜਿਸ ਨਾਲ ਉਨ੍ਹਾਂ ਦੀ ਆਮਦਨੀ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਚੋਖਾ ਵਾਧਾ ਹੋਵੇਗਾ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...