Sunday, August 20, 2023

ਗੁਲਾਬੀ ਸੂੰਡੀ ਨੂੰ ਲੈਕੇ ਸਰਕਾਰ ਐਕਸਨ ਮੋਡ ਚ, ਖੇਤਰੀ ਮੰਤਰੀ ਦਾ ਐਲਾਣ !

 ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

• ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ 

• ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 20 ਅਗਸਤ:

ਸੂਬੇ ਦੀ ਨਰਮਾ ਪੱਟੀ Cotton Belt ਵਿੱਚ ਗੁਲਾਬੀ ਸੁੰਡੀ ਦੇ ਹਮਲੇ Pink Boll Worm Attack ਨਾਲ ਨਜਿੱਠਣ


ਲਈ ਕਿਸਾਨਾਂ Farmers ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ Punjab Agriculture and Farmer Welfare Department  ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ Muktsar, Fazilka, Bathinda, Mansa  ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ  ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।


ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ Pink Bollworm ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ  Gurmeet Singh Khuddian ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ Field Visit  ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

ਗੁਰਮੀਤ ਸਿੰਘ ਖੁੱਡੀਆਂ


ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Mann  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ Pesticide ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ Sampling  ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 


ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...