ਬੋਰਡ, ਪੀ.ਏ.ਯੂ., ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।
ਡਾ. ਗੋਸਲ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਕਿਹਾ ਕਿ ਕਿਸਾਨਾਂ ਅਤੇ ਯੂਨੀਵਰਸਿਟੀ ਵਿਚਕਾਰ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਕਿਸਾਨ ਮੇਲੇ ਇੱਕ ਦੂਸਰੇ ਤੋਂ ਸਿੱਖਣ ਸਿਖਾਉਣ ਦੇ ਮੌਕੇ ਪ੍ਰਦਾਨ ਕਰਦੇ ਹਨ । ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀਆਂ ਵਿੱਚ ਪੀ.ਏ.ਯੂ. ਖੇਤੀ ਖੋਜ, ਪਸਾਰ ਅਤੇ ਅਧਿਆਪਣ ਗਤੀਵਿਧੀਆਂ ਵਿੱਚ ਪਹਿਲਾ ਦਰਜਾ ਹਾਸਲ ਹੋਇਆ ਹੈ ਜਿਸਦਾ ਸਮੁੱਚਾ ਸਿਹਰਾ ਸਾਡੇ ਮਿਹਨਤੀ ਕਿਸਾਨਾਂ ਅਤੇ ਵਿਗਿਆਨੀਆਂ ਨੂੰ ਜਾਂਦਾ ਹੈ । ਪੀ.ਏ.ਯੂ. ਵਿਕਸਿਤ ਕੀਤੀ ਕਣਕ ਦੀ ਕਿਸਮ PBW 826 ਦੇ ਭਰਵੇਂ
ਹੁੰਗਾਰੇ ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਕਿਸਮ ਨੇ ਜੰਮੂ ਤੋਂ ਕਲਕੱਤੇ ਤੱਕ ਆਪਣੀ ਧਾਂਕ ਜਮਾਈ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਪੀ.ਏ.ਯੂ ਦੀਆਂ ਸਿਫਾਰਸ਼ਾ ਮੁਤਾਬਿਕ ਵਿਗਿਆਨਕ ਖੇਤੀ ਕਰਨ ਲਈ ਪ੍ਰੇਰਦਿਆਂ ਖੇਤੀ ਖਰਚੇ ਘਟਾਉਣ ਅਤੇ ਬੇਲੋੜੇ ਕਰਜਿਆਂ ਤੋਂ ਗੁਰੇਜa ਕਰਨ ਲਈ ਕਿਹਾ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਰਾਵਾਂ ਅਤੇ ਪੀ.ਏ.ਯੂ ਮਾਹਿਰਾਂ ਦੀਆਂ ਸਿਫਾਰਸ਼ਾ ਮੁਤਾਬਿਕ ਨਵੀਂ ਖੇਤੀ ਨੀਤੀ ਬਣਾਈ ਜਾ ਰਹੀ ਹੈ ਜਿਸਦੇ ਲਾਗੂ ਹੋਣ ਨਾਲ ਪੰਜਾਬ ਦੀ ਕਿਸਾਨੀ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨਜਿੱਠਣ ਵਿੱਚ ਮੱਦਦ ਮਿਲੇਗੀ । ਡਾ. ਗੋਸਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਤੀ ਸਿੱਖਿਆ ਹਾਸਲ ਕਰਕੇ ਕਿਸਾਨੀ ਦੇ ਧੰਦੇ ਵਿੱਚ ਹੱਥ ਵਟਾਉਣ ਦੀ ਅਪੀਲ ਕਰਦਿਆਂ ਆਪਣੇ ਖੇਤੀ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਕੇ ਉਦਮਸ਼ੀਲ ਬਣਨ ਲਈ ਪ੍ਰੇਰਿਆ । ਸਰਕਾਰ ਦੇ ਯਤਨਾਂ ਸਦਕਾ ਰਾਜਾ ਹਰਿੰਦਰ ਸਿੰਘ ਬੀਜ ਫਾਰਮ, ਬੀੜ ਸਿੱਖਾਂਵਾਲਾ, ਫਰੀਦਕੋਟ ਨੂੰ ਮੁੜ ਤੋਂ ਖੋਲਣ ਦੀ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਨਾਲ ਖੇਤੀ ਖੋਜ ਨੂੰ ਹੋਰ ਹੁਲਾਰਾ ਮਿਲੇਗਾ । ਪਰਾਲੀ ਦੀ ਸਾਂਭ ਸੰਭਾਲ ਖੇਤ ਵਿੱਚ ਹੀ ਕਰਕੇ ਕਣਕ ਬੀਜਣ ਦੀ ਤਕਨੀਕ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਗੁੱਲੀ ਡੰਡੇ ਵਰਗੇ ਨਦੀਨਾਂ ਤੋਂ ਵੀ ਛੁਟਕਾਰਾ ਮਿਲੇਗਾ ।
ਇਸ ਮੌਕੇ ਅਗਾਂਹਵਧੂ ਕਿਸਾਨ, ਉੱਘੇ ਕਿੰਨੂ ਉਤਪਾਦਕ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ ਸ੍ਰੀ ਅਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੱਜ ਕਣਕ, ਝੋਨੇ ਅਤੇ ਕਪਾਹ ਦੇ ਖੇਤਰ ਵਿੱਚ ਕੌਮੀ ਪੱਧਰ ਤੇ ਭਰਪੂਰ ਯੋਗਦਾਨ ਪਾ ਰਿਹਾ ਹੈ ਪਰ ਇਸ ਨਾਲ ਸਾਡੇ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦਾ ਬਹੁਤ ਘਾਣ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਖੇਤੀ ਵੰਨ-ਸਵੰਨਤਾ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਦੀ ਲੋੜ ਹੈ ।
ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਅਤੇ ਹੋਰ ਮਾਹਿਰਾਂ ਵੱਲੋਂ ਡਾ. ਸਤਿਬੀਰ ਸਿੰਘ ਗੋਸਲ ਅਤੇ ਅਮਨਪ੍ਰੀਤ ਸਿੰਘ ਬਰਾੜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ।
ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਅਤਿ ਆਧੁਨਿਕ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ ਵੱਖ- ਵੱਖ ਫਸਲਾਂ ਦੀਆਂ 940 ਕਿਸਮਾਂ ਦੀ ਖੋਜ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 229 ਕਿਸਮਾਂ ਦੀ ਕੌਮੀ ਪੱਧਰ ਤੇ ਕਾਸaਤ ਲਈ ਪਛਾਣ ਕੀਤੀ ਗਈ ਹੈ । ਉਨ੍ਹਾਂ ਨੇ ਯੂਨੀਵਰਸਿਟੀ ਮਾਹਿਰਾਂ ਵੱਲੋਂ ਵਿਕਸਿਤ ਕੀਤੀਆਂ ਕਣਕ ਦੀਆਂ ਨਵੀਆਂ ਕਿਸਮਾਂ ਪੀ.ਬੀ.ਡਬਲਯੂ ਜਿੰਕ-2, ਚਪਾਤੀ-1 ਅਤੇ ਪੀ .ਬੀ ਡਬਲਯੂ ਆਰ ਐਸ-1, ਛੋਲਿਆਂ ਦੀ ਕਿਸਮ ਪੀ ਬੀ ਜੀ-10, ਮਟਰਾਂ ਦੀ ਕਿਸਮ ਆਈ ਪੀ ਐਫ ਡੀ-12 ਤੋਂ ਇਲਾਵਾ ਚਾਰੇ ਦੀ ਕਿਸਮ ਜੇ-1008 ਅਤੇ ਗੋਭੀ ਸਰੋਂ ਕਨੋਲਾ ਦੀ ਕਿਸਮ ਜੀ ਐਸ ਸੀ-7 ਬਾਰੇ ਵੀ ਜਾਣਕਾਰੀ ਦਿੱਤੀ ।
ਇਸ ਮੌਕੇ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ ਨੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਮਾਹਿਰਾਂ ਦਾ ਨਿੱਘਾ ਜੀ ਆਇਆਂ ਕਰਦਿਆਂ ਕਿਹਾ ਕਿ ਖੇਤੀ ਖੋਜ ਨੂੰ ਕਿਸਾਨਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ਯੂਨੀਵਰਸਿਟੀ ਵੱਲੋਂ ਸਾਲ 1967 ਤੋਂ ਲੈ ਕੇ ਲਗਾਤਾਰ ਕਿਸਾਨ ਮੇਲੇ ਲਗਾਏ ਜਾ ਰਹੇ ਹਨ ਅਤੇ ਭਾਰੀ ਬਰਸਾਤ ਦੇ ਬਾਵਜੂਦ ਕਿਸਾਨਾਂ ਦਾ ਇਸ ਮੇਲੇ ਵਿੱਚ ਭਰਵਾਂ ਇਕੱਠ ਉਨ੍ਹਾਂ ਦੇ ਯੂਨੀਵਰਸਿਟੀ ਖੋਜ ਪ੍ਰਤੀ ਅਥਾਹ ਵਿਸ਼ਵਾਸ ਦੀ ਹਾਮੀ ਭਰਦਾ ਹੈ । ਡਾ. ਬੁੱਟਰ ਨੇ ਆਉਣ ਵਾਲੀ ਫਸਲ ਦੇ ਸਫਲਤਾਪੂਰਵਕ ਨੇਪਰੇ ਚੜ੍ਹਣ ਦੀ ਕਾਮਣਾ ਕਰਦਿਆਂ ਕਿਸਾਨਾਂ ਨੂੰ ਪੀ.ਏ.ਯੂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ, ਯੂ-ਟਿਊਬ ਚੈਨਲ ਅਤੇ ਵਟਸਐਪ ਗਰੁੱਪਾਂ ਨਾਲ ਜੁੜਣ ਦੀ ਸਿਫਾਰਿਸ਼ ਕੀਤੀ ।
ਸਮਾਰੋਹ ਦਾ ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੇ ‘ਉਦਮ ਅਤੇ ‘ਉਡਾਣ ਸਕੀਮਾਂ ਬਾਰੇ ਵਿਸਥਾਰਪੂਰਵਕ ਦੱਸਿਆ ।ਅੰਤ ਵਿੱਚ ਧੰਨਵਾਦ ਦੇ ਸ਼ਬਦ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਕਹੇ ।
ਇਸ ਮੌਕੇ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ, ਸਵੈ ਸੇਵੀ ਸੰਸਥਾਵਾਂ, ਨਿੱਜੀ ਮਸ਼ੀਨਰੀ ਨਿਰਮਾਤਾਵਾਂ, ਖੇਤੀ ਸਾਹਿਤ ਪ੍ਰਕਾਸ਼ਕਾਂ, ਬਾਗਬਾਨੀ ਨਰਸਰੀਆਂ ਅਤੇ ਬੀਜ ਉਤਪਾਦਕਾਂ ਦੇ ਨਾਲ-ਨਾਲ ਪ੍ਰੋਸੈਸਿੰਗ ਸਮੂਹਾਂ ਵੱਲੋਂ ਪ੍ਰਦਰਸ਼ਨੀਆਂ ਅਤੇ ਸਟਾਲ ਲਗਾਏ ਗਏ ਸਨ। ਖੇਤਰੀ ਖੋਜ ਕੇਂਦਰ ਦੇ ਬੀਜ ਵਿਕਰੀ ਕੇਂਦਰ ਉਪਰ ਕਿਸਾਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ।
No comments:
Post a Comment