Wednesday, December 20, 2023

ਕਿਨੂੰ ਉਤਪਾਦਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਐਕਸ਼ਨ ਮੋਡ ਵਿਚ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ


ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ

ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ

ਚੰਡੀਗੜ੍ਹ, 20 ਦਸੰਬਰ:

ਪੰਜਾਬ ਦੇ ਬਾਗਬਾਨੀ ਮੰਤਰੀ Horticulture Minister  ਚੇਤਨ ਸਿੰਘ ਜੌੜੇਮਾਜਰਾ Chetan Singh Jauramajra ਨੇ ਸੂਬੇ ਦੇ ਕਿੰਨੂ ਉਤਪਾਦਕਾਂ Kinnow Growers ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ Punjab Agro ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ। 


ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ Canal Water ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ NREGA ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।


ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ Kinnow Mandi ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।  

ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ। 

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। 

ਬਾਗਬਾਨੀ ਮੰਤਰੀ ਨੇ  ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ Potato ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...