Thursday, January 4, 2024

ਡੇਅਰੀ ਕਿਸਾਨਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ 2024 ਤੋਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ

  ਸ: ਗੁਰਮੀਤ ਸਿੰਘ ਖੂੱਡੀਆਂ, Gurmeet Singh Khuddian ਕੈਬਨਿਟ ਮੰਤਰੀ ਪਸ਼ੂਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ  Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ Punjab Government ਆਪਣੇ ਕਿਸਾਨਾਂ Farmers ਨੂੰ ਸਹਾਇਕ ਧੰਦਿਆਂ ਵਿਚ ਮਾਹਿਰ ਬਣਾ ਕੇ ਉਨ੍ਹਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ ਹੈ।
ਸ: ਗੁਰਮੀਤ ਸਿੰਘ ਖੂੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਡੇਅਰੀ ਫਾਰਮਿੰਗ Dairy Farming ਦੇ ਕਿੱਤੇ ਨਾਲ ਜੋੜਨ ਲਈ ਵੱਖ ਵੱਖ ਪੱਧਰ ਦੀਆਂ ਸਿਖਲਾਈਆਂ Dairy Training  ਕਰਵਾ ਰਹੀ ਹੈ। ਇਸ ਲਈ ਸੂਬਾ ਸਰਕਾਰ ਹੁਣ 30 ਦਿਨ ਦਾ ਕੋਰਸ ਵੱਖ ਵੱਖ ਡੇਅਰੀ ਸਿਖਲਾਈ ਕੇਂਦਰਾਂ ਤੇ ਕਰਵਾ ਰਹੀ ਹੈ, ਜਿਸ ਦੀ ਸ਼ੁਰੂਆਤ 15 ਜਨਵਰੀ 2024 ਨੂੰ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਦੌਰਾਨ  ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਕਿਸਾਨ ਆਪਣੇ ਜਿਲ਼੍ਹੇ ਦੇ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।
ਜਦ ਕਿ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਹਵਾਨ ਡੇਅਰੀ ਕਿਸਾਨ ਜੋ ਇਹ ਸਿਖਲਾਈ ਲੈਣਾ ਚਾਹੁੰਦੇ ਹਨ ਅਤੇ ਜਿੰਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ  ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਅਬੁਲ ਖੁਰਾਣਾ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 9 ਜਨਵਰੀ 2024 ਨੂੰ ਕੌਂਸਲਿੰਗ ਲਈ ਹਾਜ਼ਰ ਹੋਣ।
                  ਇਸ ਸਬੰਧੀ ਨਿਰਧਾਰਤ ਪ੍ਰੋੋਫਾਰਮੇ ਲਈ ਪ੍ਰੋਸਪੈਕਟਸ ਅਬੁਲ ਖੁਰਾਣਾ Abul khurana ਦੇ ਸਿਖਲਾਈ ਕੇਂਦਰ ਤੋਂ ਪਾ੍ਰਪਤ ਕੀਤਾ ਜਾ ਸਕਦਾ ਹੈ। ਜਦ ਕਿ ਸ੍ਰੀ ਮੁਕਤਸਰ ਸਾਹਿਬ Sri Muktsar Sahib ਤੋਂ ਬਾਹਰਲੇ ਜਿ਼ਲ੍ਹਿਆਂ ਦੇ ਕਿਸਾਨ ਆਪੋ ਆਪਣੇ ਜਿ਼ਲ੍ਹੇ ਦੇ ਡੇਅਰੀ ਵਿਕਾਸ ਦਫ਼ਤਰ ਤੋਂ ਪ੍ਰੋਸਪੈਕਟਸ ਲੈ ਸਕਦੇ ਹਨ।    


No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...