Wednesday, January 17, 2024

ਵਿਦੇਸ਼ੀ ਕੰਪਨੀਆਂ ਲਗਾਉਣਗੀਆਂ ਪੰਜਾਬ ਵਿਚ ਖੇਤੀ ਅਧਾਰਤ ਸਨਅਤਾਂ

ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ 

• ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ

* ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ 

ਨਵੀਂ ਦਿੱਲੀ/ਚੰਡੀਗੜ੍ਹ, 17 ਜਨਵਰੀ

ਪੰਜਾਬ Punjab Chief Minister Bhagwant Singh Mann ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਸਫ਼ੀਰਾਂ ਨੇ ਸੂਬੇ ’ਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।


ਸਫ਼ੀਰਾਂ ਨਾਲ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਅਪਾਰ ਸੰਭਾਵਨਾਵਾਂ ਤੇ ਮੌਕਿਆਂ ਦਾ ਕੇਂਦਰ ਦੱਸਦਿਆਂ ਉਨ੍ਹਾਂ ਨੂੰ ਆਪੋ-ਆਪਣੇ ਦੇਸ਼ਾਂ ਦੀਆਂ ਕੰਪਨੀਆਂ ਰਾਹੀਂ ਸੂਬੇ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ Investment in Punjab ਕਰ ਕੇ ਕੰਪਨੀਆਂ ਨੂੰ ਚੋਖਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਜਿਹੇ ਮੁੱਖ ਕਾਰਨ ਹੀ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦਾ ਧੁਰਾ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕੰਮ-ਕਾਜ ਵਿਧੀਆਂ ਨਾਲ ਲੈਸ ਢੁਕਵੇਂ ਮਾਹੌਲ ਤੋਂ ਭਰਪੂਰ ਲਾਭ ਲੈਣਾ ਚਾਹੀਦਾ ਹੈ। ਕੰਪਨੀਆਂ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਸੂਬਾ ਸਰਕਾਰ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।


ਆਸਟਰੇਲੀਆ ਦੇ ਸਫ਼ੀਰ ਫਿਲਿਪ ਗ੍ਰੀਨ ਨਾਲ Australian Ambassador Phillip Green ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਸਟਰੇਲੀਆ ਅਤੇ ਪੰਜਾਬ ਦੋਵਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ  ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ, ਖੇਡ ਉਦਯੋਗ, ਪਸ਼ੂ-ਚਾਰਾ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਆਸਟਰੇਲੀਅਨ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਆਸਟਰੇਲੀਆ ਅਤੇ ਪੰਜਾਬ ਦੋਵਾਂ ਲਈ ਲਾਹੇਵੰਦ ਹੋਵੇਗਾ।


ਯੂ.ਕੇ. ਦੇ ਰਾਜਦੂਤ ਐਲੇਕਸ ਏਲਿਸ 
Ambassador of United Kingdom Alex Ellis ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਅਤੇ ਪੰਜਾਬ ਵਿੱਚ ਐਗਰੀ-ਫੂਡ ਪ੍ਰੋਸੈਸਿੰਗ ਸੈਕਟਰ ਜਿਵੇਂ ਪੋਲਟਰੀ, ਸੂਰ ਪਾਲਣ, ਵੈਲਯੂ ਐਡਿਡ ਡੇਅਰੀ ਉਤਪਾਦਾਂ, ਫਲਾਂ ਦੇ ਜੂਸ ਕਨਸਨਟਰੇਟ ਮੈਨੂਫੈਕਚਰਿੰਗ, Fruit Juice ਆਲੂ ਦੀ ਪ੍ਰੋਸੈਸਿੰਗ, ਫੂਡ ਪੈਕੇਜਿੰਗ ਅਤੇ ਰੈਡੀ ਟੂ ਈਟ /ਕੰਫੈਕਸ਼ਨਰੀ ਆਈਟਮਾਂ ਦੇ ਖੇਤਰ ਵਿੱਚ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੂ.ਕੇ. ਅਤੇ ਪੰਜਾਬ ਦੋਵਾਂ ਨੂੰ ਫਾਰਮਾਸਿਊਟੀਕਲਜ਼, ਇੰਜਨੀਅਰਿੰਗ, ਸੂਚਨਾ ਤਕਨਾਲੋਜੀ ਅਤੇ ਰਸਾਇਣਕ ਖੇਤਰਾਂ ਵਿੱਚ ਵੀ ਰਣਨੀਤਕ ਸਾਂਝਾਂ ਤੋਂ ਲਾਭ ਹੋ ਸਕਦਾ ਹੈ। ਉਨ੍ਹਾਂ ਯੂ.ਕੇ. ਦੀਆਂ ਯੂਨੀਵਰਸਿਟੀਆਂ ਨੂੰ ਪੰਜਾਬ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਰਾਜਦੂਤ ਨੂੰ ਯੂ.ਕੇ. ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਬਾਰੇ ਵੀ ਯਾਦ ਦਿਵਾਇਆ ਅਤੇ ਉਨ੍ਹਾਂ ਨੇ ਯਾਤਰੀਆਂ ਦੀ ਸਹੂਲਤ ਲਈ ਯੂ.ਕੇ. ਅਤੇ ਪੰਜਾਬ ਦਰਮਿਆਨ ਸਿੱਧੀ ਫਲਾਈਟ ਕੁਨੈਕਟੀਵਿਟੀ ਮੁਹੱਈਆ ਕਰਵਾਏ ਜਾਣ ਸਬੰਧੀ ਮਸਲੇ ਨੂੰ ਵੀ ਹਰੀ ਝੰਡੀ ਦਿੱਤੀ।


ਬ੍ਰਾਜ਼ੀਲ ਦੇ ਸਫ਼ੀਰ ਕੈਨੇਥ ਐਚ. ਡਾ ਨੋਬਰੇਗਾ Ambassador of Brazil Kenneth H. da Nobrega ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬ੍ਰਾਜ਼ੀਲ ਦੀਆਂ ਕੰਪਨੀਆਂ ਵੱਲੋਂ Agro Food Processing ਐਗਰੋ ਫੂਡ ਪ੍ਰੋਸੈਸਿੰਗ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਲੌਜਿਸਟਿਕਸ, ਸੂਚਨਾ ਅਤੇ ਤਕਨਾਲੋਜੀ ਅਤੇ ਰਸਾਇਣਾਂ ਵਰਗੇ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।  ਉਨ੍ਹਾਂ ਕਿਹਾ ਕਿ ਬ੍ਰਾਜ਼ੀਲ ਦੀਆਂ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਉਠਾ ਸਕਦੀਆਂ ਹਨ ਕਿਉਂਕਿ ਸੂਬੇ ਵਿੱਚ ਉਪਜਾਊ ਜ਼ਮੀਨ ਤੋਂ ਇਲਾਵਾ ਹੁਨਰਮੰਦ ਅਤੇ ਮਿਹਨਤੀ ਮਨੁੱਖਾ ਸ਼ਕਤੀ ਉਪਲਬਧ ਹੈ ਜੋ ਕਿ ਉਨ੍ਹਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਰਾਜ ਵਿੱਚ ਨਿਵੇਸ਼ ਕਰਨ ਦੀਆਂ ਚਾਹਵਾਨ ਬ੍ਰਾਜ਼ੀਲੀਅਨ ਕੰਪਨੀਆਂ ਨੂੰ ਸੂਬੇ ਵੱਲੋਂ ਪੂਰਨ ਸਹਿਯੋਗ  ਦਿੱਤਾ ਜਾਵੇਗਾ।

ਸਪੇਨ ਦੇ ਰਾਜਦੂਤ ਜੋਸ ਮਾਰੀਆ ਰਿਦਾਓ Ambassador of Spain José María Ridao ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਬਾਸਮਤੀ ਚਾਵਲ, ਬਲਕ ਡਰੱਗਜ਼, ਸਟੀਲ ਅਤੇ ਲੋਹੇ ਦੇ ਉਤਪਾਦ, ਆਟੋ ਕੰਪੋਨੈਂਟਸ, ਐਗਰੋ-ਕੈਮੀਕਲਜ਼, ਸੂਤੀ ਕੱਪੜੇ, ਮੇਕਅਪ ਅਤੇ ਹੋਰ ਪ੍ਰਮੁੱਖ ਉਤਪਾਦ ਸਪੇਨ ਨੂੰ ਬਰਾਮਦ (ਨਿਰਯਾਤ) ਕਰਦਾ ਹੈ ਅਤੇ ਇਨ੍ਹਾਂ ਬਰਾਮਦਾਂ ਦਾ ਕੁੱਲ ਮੁੱਲ 510.35 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਐਗਰੋ ਫੂਡ ਪ੍ਰੋਸੈਸਿੰਗ, ਏਰੋਸਪੇਸ ਅਤੇ ਰੱਖਿਆ, ਊਰਜਾ ਦੇ ਨਵੇਂ ਅਤੇ ਨਵਿਆਉਣਯੋਗ ਸਰੋਤ, ਸੂਚਨਾ ਅਤੇ ਤਕਨਾਲੋਜੀ ਅਤੇ ਆਟੋ/ਆਟੋਮੋਬਾਈਲ ਕੰਪੋਨੈਂਟਸ ਦੇ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਪੇਨ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ 16ਵਾਂ ਸਭ ਤੋਂ ਵੱਡਾ ਦੇਸ਼ ਹੈ ਅਤੇ ਪੰਜਾਬ ਵੀ ਇਸ ਤੋਂ ਬਹੁਤ ਲਾਭ ਉਠਾ ਸਕਦਾ ਹੈ।


ਮਲੇਸ਼ੀਆ ਦੇ ਸਫ਼ੀਰ ਦਾਤੋ ਮੁਜ਼ੱਫਰ ਸ਼ਾਹ ਮੁਸਤਫਾ 
Malaysian Ambassador Dato Muzafar Shah Mustafa ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਭ ਤੋਂ ਪਸੰਦੀਦਾ ਸੈਰ ਸਪਾਟਾ ਸਥਾਨ ਵਜੋਂ ਉਭਰਿਆ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਮਲੇਸ਼ੀਆ ਦਰਮਿਆਨ ਰਣਨੀਤਕ ਸਾਂਝ ਖਾਸ ਕਰਕੇ ਸੈਰ ਸਪਾਟਾ ਅਤੇ ਵਿਦੇਸ਼ੀ ਪਰਵਾਸੀ ਭਾਰਤੀ ਭਾਈਚਾਰੇ ਦੋਵਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਸਕਦੀ ਹੈ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਨਿਰਮਾਣ, ਸੂਚਨਾ ਅਤੇ ਤਕਨਾਲੋਜੀ, ਊਰਜਾ ਅਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰਾਂ ਵਿੱਚ ਵੀ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।

ਨੀਦਰਲੈਂਡ ਦੀ ਰਾਜਦੂਤ ਸ੍ਰੀਮਤੀ ਮੈਰੀ ਲੁਈਸਾ ਗੇਰਾਡਜ਼ Ambassador of Netherlands Mrs. Marie Louisa Gerards ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਕਿ ਨੀਦਰਲੈਂਡ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ ਚੌਥਾ ਸਭ ਤੋਂ ਵੱਡਾ ਦੇਸ਼ ਹੈ। ਉਨ੍ਹਾਂ ਕਿਹਾ ਕਿ ਨੀਦਰਲੈਂਡ ਦੀਆਂ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਕਰ ਚੁੱਕੀਆਂ ਹਨ ਅਤੇ ਉਨ੍ਹਾਂ ਨੇ ਅਕਤੂਬਰ 2023 ਵਿੱਚ ਵਿਵਿਧਾ ਇੰਡਸਟਰੀਅਲ ਪਾਰਕ, ਰਾਜਪੁਰਾ ਵਿਖੇ ਡੀ ਹਿਊਜ਼ ਫੈਕਟਰੀ ਦਾ ਨੀਂਹ ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ ਸੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਂਟਰ ਆਫ ਐਕਸੀਲੈਂਸ  ਫਾਰ ਪੋਟਾਟੋ ਕਰੋਪ, ਜੋ ਕਿ ਭਾਰਤੀ-ਡੱਚ ਪ੍ਰੋਜੈਕਟ ਹੈ, ਬੜੀ ਸਫਲਤਾਪੂਰਵਕ ਢੰਗ ਨਾਲ ਚੱਲ ਰਿਹਾ ਹੈ ਅਤੇ ਡੱਚ ਸਰਕਾਰ, ਡੱਚ ਸੰਸਥਾਵਾਂ ਸੋਲੀਡੇਰੀਡਾਡ, ਪੀ.ਯੂ.ਐਮ. (ਵੀ.ਐਨ.ਓ-ਐਨ.ਸੀ.ਡਬਲਯੂ. ਅਤੇ ਨੀਦਰਲੈਂਡਜ਼ ਦੇ ਵਿਦੇਸ਼ ਮੰਤਰਾਲੇ ਦੁਆਰਾ ਸਥਾਪਿਤ ਕੀਤੀ ਗਈ ਇੱਕ ਸੰਸਥਾ) ਦੇ ਸਹਿਯੋਗ ਨਾਲ ਲੁਧਿਆਣਾ ਵਿੱਚ ਟੈਕਸਟਾਈਲ ਫਿਨਿਸ਼ਿੰਗ ਕਲੱਸਟਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਇਸ ਅਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਵਰਗੇ ਕਈ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵਡੇਰੀ ਸੰਭਾਵਨਾ ਮੌਜੂਦ ਹੈ।


No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...