ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 4 ਜਨਵਰੀ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ Fazilka ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ Arniwala Sekh Subhan ਵਿਖੇ ਦੋ ਨਵੀਆਂ ਅਨਾਜ ਮੰਡੀਆਂ New Grain Market ਬਣਾਈਆਂ ਜਾਣਗੀਆਂ।
ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ Punjab Mandi Board ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ।
ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।
ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ MLA Jalalabad Jagdeep Kamboj Goldy ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ:
ਜੈਵਿਕ ਖਾਦਾਂ ਦੇ ਨਾਂਅ ਤੇ ਨਹੀਂ ਹੋਵੇਗੀ ਕਿਸਾਨਾਂ ਦੀ ਲੁੱਟ
No comments:
Post a Comment