Thursday, January 4, 2024

ਮਾਲ ਮਹਿਕਮੇ ਵਿਚ ਕੰਮ ਨਹੀਂ ਹੋ ਰਿਹਾ ਜਾਂ ਕੋਈ ਨਜਾਇਜ਼ ਤਰੀਕੇ ਨਾਲ ਤੁਹਾਡਾ ਕੰਮ ਲਟਕਾ ਰਿਹਾ ਹੈ ਤਾਂ

ਚੰਡੀਗੜ੍ਹ, 5 ਜਨਵਰੀ

ਪੰਜਾਬ ਦੇ ਮਾਲ ਮੰਤਰੀ Revenue Minister ਸ੍ਰੀ ਬ੍ਰਮ ਸ਼ੰਕਰ ਜਿੰਪਾ Bram Shankar Jimpa ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਜਿਸ ਅਨੁਸਾਰ ਜੇਕਰ ਕਿਸੇ ਦਾ ਮਾਲ ਮਹਿਕਮੇ ਵਿਚ ਕੋਈ ਜਾਇਜ ਕੰਮ ਨਾ ਹੋ ਰਿਹਾ ਹੋਵੇ ਜਾਂ ਕੋਈ ਨਜਾਇਜ ਤਰੀਕੇ ਨਾਲ ਤੁਹਾਡਾ ਕੰਮ ਨਾ ਕਰ ਰਿਹਾ ਹੋਵੇ ਤਾਂ ਇਸ ਲਈ ਸਰਕਾਰ ਨੇ ਹੈਲਪਲਾਈਨ Help line No ਨੰਬਰ ਜਾਰੀ ਕੀਤੇ ਹਨ।


ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ NRIs ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ Surprise Visits ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

--+++---


No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...