ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 4 ਜਨਵਰੀ:
ਢਿੱਲੀ ਕਾਰਗੁਜਾਰੀ ਵਾਲੀ ਖੇਤੀਬਾੜੀ ਅਧਿਕਾਰੀਆਂ Agriculture Officer ਤੇ ਸਰਕਾਰ ਸਖ਼ਤ ਹੋ ਗਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂੱਡੀਆਂ Gurmeet Singh Khuddian ਨੇ ਇਸ ਸਬੰਧੀ ਚੰਡੀਗੜ੍ਹ ਵਿਚ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਹੈ ਕਿ ਢਿੱਲੀ ਕਾਰਗੁਜਾਰੀ ਵਾਲੇ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ।
ਸ. ਖੁੱਡੀਆਂ ਕਿਸਾਨ ਭਵਨ Kisan Bhawan ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ Chief Agriculture Officers ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ Weekly Progress Report ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ Seed and Fertilizer Sampling and Testing ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨ੍ਹਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਇਕ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।
ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ 'ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ PM Kisan Samman Nidhi Yojna ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇ.ਵਾਈ.ਸੀ. e KYC ਮੁਕੰਮਲ ਕਰਨ ਦੀ ਅਪੀਲ ਕੀਤੀ।
ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਵਿੱਚ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਦੇਣ ਲਈ ਵੀ ਕਿਹਾ।
ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
No comments:
Post a Comment