Sunday, February 18, 2024

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 18 ਫ਼ਰਵਰੀ:

ਪੰਜਾਬ ਸਰਕਾਰ ਨੇ ਹਾੜ੍ਹੀ Rabi Crops ਦੇ ਮੌਸਮ ਦੌਰਾਨ ਨਹਿਰਾਂ Canal Water ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ Abohar Branch, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 


ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...